Punjab Police ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

Date:

spot_img

👉ਡੀਜੀਪੀ ਗੌਰਵ ਯਾਦਵ ਨੇ ਤਪਦੀ ਗਰਮੀ ਵਿੱਚ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਵਿੱਚ ਹਿੱਸਾ ਲਿਆ
👉ਗੁਰੂ ਸਾਹਿਬ ਦੇ ਸੇਵਾ, ਦਇਆ ਅਤੇ ਨਿਮਰਤਾ ਦੇ ਸਿਧਾਂਤ ‘ਤੇ ਚੱਲਦਿਆਂ ਛਬੀਲ ਦੀ ਸੇਵਾ ਕੀਤੀ ਗਈ
👉ਡੀਜੀਪੀ ਗੌਰਵ ਯਾਦਵ ਨੇ ਨਿੰਮ ਦਾ ਪੌਦਾ ਲਗਾ ਕੇ ਵਾਤਾਵਰਣ ਦੀ ਜ਼ਿੰਮੇਵਾਰੀ ਪ੍ਰਤੀ ਵਚਨਬੱਧਤਾ ਦੁਹਰਾਈ
Punjab News: Punjab Police ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ‘ਛਬੀਲ’ ਲਗਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਬਾਹਰ ਗੁਰੂ ਸਾਹਿਬ ਵੱਲੋਂ ਦਿੱਤੇ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਚੱਲਦਿਆਂ ਲੋਕਾਂ ਨੂੰ ਛਬੀਲ ਦਾ ਠੰਡਾ-ਮਿੱਠਾ ਜਲ ਛਕਾਇਆ।ਇਸ ਪਵਿੱਤਰ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਤਪਦੀ ਗਰਮੀ ਵਿਚ ਰਾਹਤ ਪ੍ਰਦਾਨ ਕਰਨ ਲਈ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਛਕਾਉਣ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲਿਆ।

ਇਹ ਵੀ ਪੜ੍ਹੋ  ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਇਸ ਦੌਰਾਨ ਡੀ.ਜੀ.ਪੀ. ਨਾਲ ਵੱਡੀ ਗਿਣਤੀ ਵਿੱਚ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵਾ, ਵਿਸ਼ੇਸ਼ ਡੀਜੀਪੀ ਟੈਕਨੀਕਲ ਸਰਵਿਸਿਜ਼ ਰਾਮ ਸਿੰਘ, ਏਡੀਜੀਪੀ ਸੁਰੱਖਿਆ ਕੌਸਤੁਭ ਸ਼ਰਮਾ, ਡੀਆਈਜੀ ਐਡਮਿਨ ਅਲਕਾ ਮੀਨਾ, ਡੀਆਈਜੀ ਪਰਸੋਨਲ ਅਮਨੀਤ ਕੋਂਡਲ, ਡੀਆਈਜੀ ਕਰਾਈਮ ਸਰਬਜੀਤ ਸਿੰਘ, ਏਆਈਜੀ ਪਰਸੋਨਲ ਸੁਹੇਲ ਕਾਸਿਮ ਮੀਰ, ਏਆਈਜੀ ਪ੍ਰੋਵੀਜ਼ਨਿੰਗ ਅਜੈ ਗਾਂਧੀ ਅਤੇ ਡੀਜੀਪੀ ਪੰਜਾਬ ਦੇ ਸਟਾਫ ਆਫਿਸਰ ਰਿਸ਼ਬ ਭੋਲਾ ਮੌਜੂਦ ਸਨ ਅਤੇ ਸਾਰੇ ਅਧਿਕਾਰੀਆਂ ਨੇ ਪੂਰੇ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ।ਪੰਜਾਬ ਪੁਲਿਸ ਦੀ ਵਾਤਾਵਰਣ ਪ੍ਰਤੀ ਜਿੰਮੇਵਾਰੀ, ਨਿਰਸਵਾਰਥ ਸੇਵਾ ਅਤੇ ਆਉਣ ਵਾਲੀਆਂ ਪੀੜੀਆਂ ਲਈ ਹਰਿਆ ਭਰਿਆ ਅਤੇ ਸਾਫ਼-ਸੁਥਰਾ ਭਵਿੱਖ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਨਿੰਮ ਦਾ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਸਾਨੂੰ ਹਮੇਸ਼ਾ ਸਮਰਪਣ, ਹਮਦਰਦੀ ਅਤੇ ਨਿਰਸਵਾਰਥ ਭਾਵਨਾ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

👉ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ...

मुख्यमंत्री ने विस अध्यक्ष के साथ विस परिसर में किया योग प्रोटोकॉल का अभ्यास

 👉अंतर्राष्ट्रीय योग दिवस के लिए योग प्रोटोकॉल अभ्यास हेतु...

Bathinda ‘ਚ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ

Bathinda News: Bathinda ਵਿੱਚ ਇੱਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਸਵਾਰ...