Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ ਅਧਿਕਾਰੀ/ਕਰਮਚਾਰੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ’ਤੇ :ਸਿਬਿਨ ਸੀ

14 Views

ਚੰਡੀਗੜ੍ਹ, 20 ਮਾਰਚ:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਲੋਕ ਸਭਾ ਚੋਣਾਂ-2024 ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ਦੇ ਸਾਰੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ (ਡਾਇਰੈਕਟਰ ਜਨਰਲ ਆਫ਼ ਪੁਲਿਸ ਤੋਂ ਲੈ ਕੇ ਕਾਂਸਟੇਬਲ ਤੱਕ) ਨੂੰ ਭਾਰਤੀ ਚੋਣ ਕਮਿਸ਼ਨ ਦੇ ਡੈਪੂਟੇਸ਼ਨ ‘ਤੇ ਮੰਨਿਆ ਜਾਵੇਗਾ। ਇਹ ਪ੍ਰਕਿਰਿਆ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 28ਏ ਦੇ ਉਪਬੰਧਾਂ ਅਨੁਸਾਰ ਚੋਣਾਂ ਦੇ ਪ੍ਰਬੰਧਨ ਅਤੇ ਸੰਚਾਲਨ ਵਿੱਚ ਉਹਨਾਂ ਦੀ ਸਿੱਧੀ ਜਾਂ ਅਸਿੱਧੀ ਸ਼ਮੂਲੀਅਤ ਕਰਕੇ ਅਪਣਾਈ ਜਾਂਦੀ ਹੈ।ਸਿਬਿਨ ਸੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ।

ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਹੁਕਮ ਪੁਲਿਸ ਦੇ ਡਾਇਰੈਕਟਰ ਜਨਰਲ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲਾਂ, ਪੁਲਿਸ ਦੇ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰ ਅਤੇ ਫੀਲਡ), ਪੁਲਿਸ ਕਮਿਸ਼ਨਰਾਂ, ਪੁਲਿਸ ਡਿਪਟੀ ਇੰਸਪੈਕਟਰ ਜਨਰਲਾਂ (ਹੈੱਡਕੁਆਰਟਰਾਂ ਅਤੇ ਫੀਲਡ) ਸਹਾਇਕ ਇੰਸਪੈਕਟਰ ਜਨਰਲ ਆਫ ਪੁਲਿਸ (ਹੈੱਡਕੁਆਰਟਰ ਅਤੇ ਫੀਲਡ), ਸੀਨੀਅਰ ਪੁਲਿਸ ਸੁਪਰਡੈਂਟ, ਪੁਲਿਸ ਸੁਪਰਡੈਂਟ, ਸਬ-ਡਵੀਜ਼ਨਲ ਪੁਲਿਸ ਅਫਸਰ ਜਿਵੇਂ ਕਿ ਡਿਪਟੀ ਸੁਪਰਡੈਂਟ ਆਫ ਪੁਲਿਸ, ਅਤੇ ਹੋਰ ਪੁਲਿਸ ਅਧਿਕਾਰੀ/ਸਮੇਤ ਇੰਸਪੈਕਟਰ, ਸਬ ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ‘ਤੇ ਲਾਗੂ ਹੋਣਗੇ।ਉਨ੍ਹਾਂ ਕਿਹਾ ਕਿ ਡੈਪੂਟੇਸ਼ਨ ਦੇ ਹੁਕਮ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹਿਣਗੇ।

 

Related posts

BIG BREAKING: ਕਾਂਗਰਸ ਨੂੰ ਝਟਕਾ, ਐਮ.ਪੀ ਰਵਨੀਤ ਸਿੰਘ ਬਿੱਟੂ ਭਾਜਪਾ ਵਿਚ ਹੋਏ ਸ਼ਾਮਲ

punjabusernewssite

ਪੰਜਾਬ ਦੇ 13 ਲੋਕ ਸਭਾ ਸੀਟਾਂ ਤੋਂ ਖੜ੍ਹੇ 328 ਉਮੀਦਵਾਰਾਂ ਦੀ ਕਿਸਮਤ ਹੋਈ ਮਸ਼ੀਨਾਂ ਵਿਚ ਬੰਦ

punjabusernewssite

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ CM ਭਗਵੰਤ ਮਾਨ ਨੂੰ ਲਿਖੀ ਚਿੱਠੀ, ਮੋਹਾਲੀ ਵਿਧਾਇਕ ‘ਤੇ ਕਾਰਵਾਈ ਦੀ ਕੀਤੀ ਮੰਗ

punjabusernewssite