ਅੱਜ 7 ਨੂੰ ਮੁੜ ਕੀਤਾ ਜਾਵੇਗਾ ਪੇਸ਼ , ਅੰਮ੍ਰਿਤਪਾਲ ਬਾਰੇ ਵੀ ਹਾਈਕੋਰਟ ’ਚ ਸੁਣਵਾਈ ਅੱਜ
Ajnala News: ਪਿਛਲੇ ਦੋ ਸਾਲਾਂ ਤੋਂ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਵਾਪਸ ਲਿਆਉਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਦੀ ਟੀਮ ਉਸਦੇ ਇੱਕ ਹੋਰ ਸਾਥੀ ਵਰਿੰਦਰਪਾਲ ਸਿੰਘ ਫ਼ੌਜੀ ਨੂੂੰ ਵਾਪਸ ਲਿਆਉਣ ਲਈ ਆਸਾਮ ਦੇ ਡਿੱਬਰੂਗੜ੍ਹ ਪੁੱਜ ਗਈ ਹੈ। ਫ਼ੌਜੀ ਦੇ ਵਾਪਸ ਆਉਣ ਤੋਂ ਬਾਅਦ ਹੁਣ ਡਿੱਬਰੂਗੜ੍ਹ ਜੇਲ੍ਹ ਵਿਚ ਖ਼ੁਦ ਅੰਮ੍ਰਿਤਪਾਲ ਸਿੰਘ ਤੇ ਉਸਦਾ ਇੱਕ ਸਾਥੀ ਪਪਲਪ੍ਰੀਤ ਸਿੰਘ ਹੀ ਰਹਿ ਜਾਵੇਗਾ, ਜਿੰਨ੍ਹਾਂ ਨੂੰ ਵੀ ਜਲਦੀ ਹੀ ਵਾਪਸ ਲਿਆਉਣ ਦੀਆਂ ਚਰਚਾਵਾਂ ਹਨ।
ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ;ਜਾਂਚ ਲਈ ਨਮੂਨੇ ਕੀਤੇ ਇਕੱਤਰ
ਇਸਦੇ ਨਾਲ ਹੀ ਭਾਈ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਚੱਲ ਰਹੇ ਕੇਸ ਦੀ ਅੱਜ ਸੁਣਵਾਈ ਹੋਣੀ ਹੈ। ਇਸਤੋਂ ਇਲਾਵਾ ਪਹਿਲਾਂ ਹੀ ਚਾਰ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਚੱਲ ਰਹੇ 7 ਸਾਥੀਆਂ ਨੂੰ ਅੱਜ ਮੁੜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਿਸ ਵੱਲੋਂ ਉਨ੍ਹਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ ਮਾਮਲਾ ਕਰਨਲ ਦੀ ਕੁੱਟਮਾਰ ਦਾ; ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਧਰਨਾ ਮੁਲਤਵੀਂ
ਪੁਲਿਸ ਸੂਤਰਾਂ ਨੇ ਦਸਿਆ ਕਿ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਮੁਲਜਮਾਂ, ਜਿੰਨ੍ਹਾਂ ਦੇ ਵਿਚ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ , ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕਾ, ਤੂਫ਼ਾਨ ਸਿੰਘ, ਕੁਲਵੰਤ ਸਿੰਘ ਤੇ ਬਸੰਤ ਸਿੰਘ ਸ਼ਾਮਲ ਹਨ, ਨੇ ਪੁਛਗਿਛ ਵਿਚ ਕਾਫ਼ੀ ਅਹਿਮ ਖ਼ੁਲਾਸੇ ਕੀਤੇ ਹਨ ਅਤੇ ਅਜਨਾਲਾ ਥਾਣੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਆਪਣੇ ਕੁੱਝ ਹੋਰ ਸਾਥੀਆਂ ਦੀ ਭੂਮਿਕਾ ਵੀ ਕਬੂਲੀ ਹੈ। ਇਸਦੇ ਚੱਲਦੇ ਹੀ ਫ਼ਰੀਦਕੋਟ ਦੇ ਪੰਜਗਰਾਈ ਤੋਂ ਅਮਨਦੀਪ ਸਿੰਘ ਅਮਨਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਲੈਣ ਲਈ ਡਿੱਬਰੂਗੜ੍ਹ ਪੁੱਜੀ ਪੰਜਾਬ ਪੁਲਿਸ"