ਏ.ਡੀ.ਜੀ.ਪੀ. ਐਸ.ਐਸ. ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 5ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ
ਤੇਲ/ਗੈਸ ਯੂਨਿਟਾਂ ਦੀ ਸੁਰੱਖਿਆ ਵਧਾਉਣ ਲਈ ਵਿਸ਼ੇਸ਼ ਮੌਕ ਡਰਿੱਲ ਕਰਨ ‘ਤੇ ਦਿੱਤਾ ਜ਼ੋਰ
Chandigarh News:ਪੰਜਾਬ ਰਾਜ ਲਈ 5ਵੀਂ ਔਨਸ਼ੋਰ ਸੁਰੱਖਿਆ ਤਾਲਮੇਲ ਕਮੇਟੀ (ਓਐਸਸੀਸੀ) ਦੀ ਮੀਟਿੰਗ ਵੀਰਵਾਰ ਨੂੰ ਚੰਡੀਗੜ ਦੇ ਹੋਟਲ ਹਯਾਤ ਰੀਜੈਂਸੀ ਵਿਖੇ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਸੁਰੱਖਿਆ ਐਸ.ਐਸ. ਸ੍ਰੀਵਾਸਤਵ, ਜੋ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫ਼ੋਂ ਮੀਟਿੰਗ ਵਿੱਚ ਸ਼ਾਮਲ ਹੋਏ ਸਨ , ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਏਡੀਜਪੀ (ਅੰਦਰੂਨੀ ਸੁਰੱਖਿਆ) ਸ਼ਿਵੇ ਕੁਮਾਰ ਵਰਮਾ ਅਤੇ ਏਡੀਜਪੀ ਸਾਈਬਰ ਕ੍ਰਾਈਮ ਵੀ. ਨੀਰਜਾ, ਈ.ਡੀ. (ਓ ਐਂਡ ਐਮ)ਗੇਲ ਵੱਲੋਂ ਓ.ਐਸ.ਸੀ.ਸੀ. ਦੇ ਚੇਅਰਮੈਨ ਆਰ.ਕੇ. ਸਿੰਘ ਅਤੇ ਸਲਾਹਕਾਰ (ਸੁਰੱਖਿਆ)ਗੇਲ , ਸੌਰਭ ਤੋਲੰਬੀਆ ਸਮੇਤ ਵੱਖ-ਵੱਖ ਤੇਲ ਅਤੇ ਗੈਸ ਕੰਪਨੀਆਂ, ਇੰਟੈਲੀਜੈਂਸ ਬਿਊਰੋ, ਸੀਮਾ ਸੁਰੱਖਿਆ ਬਲ , ਕੇਂਦਰੀ ਰਿਜਰਵ ਪੁਲਿਸ ਬਲ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦਿਆਂ ਸ਼ਾਮਲ ਹੋਏ।
ਇਹ ਵੀ ਪੜ੍ਹੋ Big News: ਡਿੱਬਰੂਗੜ੍ਹ ਤੋਂ ਵਾਪਸ ਪੰਜਾਬ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਾ ਪੁਲਿਸ ਨੂੰ ਮਿਲਿਆ ਰਿਮਾਂਡ
ਵਿਚਾਰ-ਵਟਾਂਦਰੇ ਦੌਰਾਨ ਵੱਖ-ਵੱਖ ਤੇਲ ਅਤੇ ਗੈਸ ਕੰਪਨੀਆਂ -ਜਿਨਾਂ ਵਿੱਚ ਗੇਲ, ਾਈਓਸੀਐਲ, ਐਚਪੀਸੀਐਲ, ਬੀਪੀਸੀਐਲ, ਐਚਐਮਈਐਲ, ਥਿੰਕ ਗੈਸ, ਟੌਰਿੰਟ ਗੈਸ ਸ਼ਾਮਲ ਹਨ, ਦੇ ਨੁਮਾਇੰਦਿਆਂ ਨੇ ਆਪੋ-ਆਪਣੇ ਕੰਮਕਾਜ ਬਾਰੇ ਸੰਖੇਪ ਜਾਣਕਾਰੀ ਦਿੱਤੀ ਅਤੇ ਉਨਾਂ ਨੂੰ ਆਪਣੀਆਂ ਯੂਨਿਟਾਂ ਦੀ ਸੁਰੱਖਿਆ ਸਬੰਧੀ ਪੇਸ਼ ਆ ਰਹੀਆਂ ਚੁਣੌਤੀਆਂ ਵੀ ਉਜਾਗਰ ਕੀਤੀਆਂ।ਮੀਟਿੰਗ ਦੌਰਾਨ ਵਿਚਾਰੇ ਗਏ ਮੁੱਖ ਨੁਕਤਿਆਂ ਵਿੱਚ ਸੁਰੱਖਿਆ ਉਪਾਵਾਂ ਨੂੰ ਮਜਬੂਤ ਕਰਨਾ, ਸੁਰੱਖਿਆ ਪ੍ਰੋਟੋਕੋਲ ਦਾ ਪਸਾਰ ਅਤੇ ਚੌਕਸੀ ਨੂੰ ਹੋਰ ਬਿਹਤਰ ਕਰਨ ਲਈ ਉੱਨਤ ਸੀ.ਸੀ.ਟੀ.ਵੀ. ਨਿਗਰਾਨੀ ਸ਼ਾਮਲ ਸੀ।
ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ਸਾਲ 2025-26 ਦੇ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ
ਇਕੱਠ ਨੂੰ ਸੰਬੋਧਨ ਕਰਦੇ ਹੋਏ, ਏਡੀਜੀਪੀ ਐਸ.ਐਸ. ਸ੍ਰੀਵਾਸਤਵ ਨੇ ਤੇਲ ਚੋਰੀ ਅਤੇ ਪਾਈਪਲਾਈਨ ਲੀਕੇਜ ਵਰਗੇ ਮੁੱਦਿਆਂ ਨਾਲ ਨਜਿੱਠਣ ਲਈ ਇੱਕ ਮਜ਼ਬੂਤ ਸੂਚਨਾ ਨੈੱਟਵਰਕ ਬਣਾਈ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨਾਂ ਨੇ ਨਿਯਮਤ ਰੂਪ ਵਿੱਚ ਮੌਕ ਡਿਰਲਜ਼ ਅਤੇ ਉੱਚ-ਜੋਖਮ ਵਾਲੇ ਖੇਤਰਾਂ ਵਿੱਚ ਕੰਟਿਨਜੈਂਸੀ ਪਲਾਨ ਅਪਡੇਟਸ, ਦੀ ਅਹਿਮੀਅਤ ਵੀ ਦਿਰੜਾਈ।ਇਸ ਮੌਕੇ ਏਡੀਜੀਪੀ ਸ਼ਿਵੇ ਕੁਮਾਰ ਵਰਮਾ ਨੇ ਤੇਲ ਅਤੇ ਗੈਸ ਕੰਪਨੀਆਂ ਅਤੇ ਸਥਾਨਕ ਪੁਲਿਸ ਅਤੇ ਪ੍ਰਸਾਸਨ ਵਿਚਕਾਰ ਪੂਰਨ ਸਹਿਯੋਗ ਦੀ ਮਹੱਤਤਾ ਦਾ ਵੀ ਜ਼ਿਕਰ ਕੀਤਾ। ਉਨਾਂ ਕਿਹਾ ਕਿ ਪ੍ਰਭਾਵਸ਼ਾਲੀ ਸੁਰੱਖਿਆ ਅਤੇ ਪ੍ਰਸ਼ਾਸਨ ਲਈ ਇੱਕ ਮਜਬੂਤ ਸੰਪਰਕ ਬਹੁਤ ਜਰੂਰੀ ਹੈ।ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਸਾਈਬਰ ਸੁਰੱਖਿਆ ਉਲੰਘਣਾਵਾਂ ਦੇ ਵਧ ਰਹੇ ਖਤਰੇ ‘ਤੇ ਚਾਨਣਾ ਪਾਇਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਪੁਲਿਸ ਨੇ ਤੇਲ ਅਤੇ ਗੈਸ ਖੇਤਰ ਵਿੱਚ ਕੌਮੀ ਅਸਾਸਿਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ"