ਡੀਜੀਪੀ ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਏ.ਡੀ.ਜੀ.ਪੀ. ਤਕਨੀਕੀ ਸੇਵਾਵਾਂ ਅਤੇ ਆਰ.ਆਰ.ਯੂ. ਦੇ ਉਪ ਕੁਲਪਤੀ ਨੇ ਸਮਝੌਤੇ ‘ਤੇ ਕੀਤੇ ਹਸਤਾਖ਼ਰ
ਚੰਡੀਗੜ੍ਹ, 11 ਨਵੰਬਰ: ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਪੰਜਾਬ ਪੁਲਿਸ ਨੇ ਅੱਜ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ (ਆਰ.ਆਰ.ਯੂ.) ਗਾਂਧੀਨਗਰ, ਗੁਜਰਾਤ ਨਾਲ ਇੱਕ ਸਮਝੌਤੇ (ਐਮ.ਓ.ਯੂ.) ‘ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਦਾ ਉਦੇਸ਼ ਪੁਲਿਸਿੰਗ ਵਿੱਚ ਸਮਕਾਲੀ ਚੁਣੌਤੀਆਂ ਦੇ ਹੱਲ ਕਰਨ ਲਈ ਤਿਆਰ ਕੀਤੇ ਗਏ ਵਿਆਪਕ ਪ੍ਰੋਗਰਾਮਾਂ ਦੀ ਲੜੀ ਰਾਹੀਂ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਦੀਆਂ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਾ ਹੈ।’ਇਹ ਸਮਝੌਤਾ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਤਕਨੀਕੀ ਸੇਵਾਵਾਂ ਰਾਮ ਸਿੰਘ ਅਤੇ ਆਰ.ਆਰ.ਯੂ. ਦੇ ਉਪ ਕੁਲਪਤੀ ਪ੍ਰੋ (ਡਾ.) ਕਲਪੇਸ਼ ਐਚ ਵਾਂਦਰਾ ਦਰਮਿਆਨ ਸਹੀਬੱਧ ਕੀਤਾ ਗਿਆ।
ਆਲ ਇੰਡੀਆ ਪੁਲਿਸ ਡਿਊਟੀ ਮੀਟ ’ਚ ਪੰਜਾਬ ਪੁਲਿਸ ਦੀ ਬੱਲੇ-ਬੱਲੇ, ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ
ਇਸ ਸਮਝੌਤੇ ਤਹਿਤ ਆਰ.ਆਰ.ਯੂ. ਪ੍ਰੋਗਰਾਮਾਂ ਦੀ ਇੱਕ ਵਿਭਿੰਨ ਸ਼੍ਰੇਣੀ ਪ੍ਰਦਾਨ ਕਰੇਗੀ, ਜਿਸ ਵਿੱਚ ਕਲਾਸਰੂਮ-ਅਧਾਰਤ ਸੈਸ਼ਨ, ਆਨਲਾਈਨ ਲਰਨਿੰਗ ਦੇ ਮੌਕੇ ਅਤੇ ਇਨ੍ਹਾਂ ਦੋਵਾਂ ਦੀਆਂ ਵਿਸ਼ੇਸ਼ਤਾਵਾਂ ਵਾਲਾ ਹਾਈਬ੍ਰਿਡ ਮਾਡਲ ਸ਼ਾਮਲ ਹੈ।ਇਨ੍ਹਾਂ ਪ੍ਰੋਗਰਾਮਾਂ ਵਿੱਚ ਵੱਖ-ਵੱਖ ਵਿਸ਼ਿਆਂ ਜਿਵੇਂ ਮਹਿਲਾ ਸਸ਼ਕਤੀਕਰਨ ਅਤੇ ਪੁਲਿਸਿੰਗ ਵਿੱਚ ਭੂਮਿਕਾ, ਸਾਈਬਰ ਅਪਰਾਧ ਜਾਂਚ ਰਣਨੀਤੀਆਂ, ਬਲੌਕਚੈਨ ਅਤੇ ਕ੍ਰਿਪਟੋਕਰੰਸੀ, ਵਿੱਤੀ ਧੋਖਾਧੜੀ ਰੋਕੂ ਤਕਨੀਕਾਂ, ਨਿਗਰਾਨੀ ਲਈ ਡਰੋਨ ਸਿਖਲਾਈ, ਅੱਤਵਾਦ ਵਿਰੋਧੀ ਵਿਧੀਆਂ, ਵੀ.ਆਈ.ਪੀ. ਸੁਰੱਖਿਆ ਪ੍ਰੋਟੋਕੋਲ ਅਤੇ ਪੰਜਾਬ ਪੁਲਿਸ ਵੱਲੋਂ ਤਜਵੀਜ਼ਤ ਹੋਰ ਸਿਖਲਾਈ ਪ੍ਰੋਟੋਕੋਲਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਸਮਝੌਤੇ ਨੂੰ ਕਾਨੂੰਨ ਲਾਗੂ ਕਰਨ ਦੀ ਸਿੱਖਿਆ ਅਤੇ ਸਿਖਲਾਈ ਵਿੱਚ ਉੱਤਮਤਾ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਪੁਲਿਸਿੰਗ ਅਤੇ ਸੁਰੱਖਿਆ ਵਿੱਚ ਸਮਕਾਲੀ ਚੁਣੌਤੀਆਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸਾਂਝੀਆਂ ਪਹਿਲਕਦਮੀਆਂ ਨੂੰ ਹੁਲਾਰਾ ਦੇਵੇਗੀ।
ਨਿਆਂਇਕ ਕੰਪਲੈਕਸ ਦੀ ਉਸਾਰੀ ’ਚ ਸਰਕਾਰੀ ਫੰਡਾਂ ‘ਚ ਗਬਨ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਠੇਕੇਦਾਰ ਗ੍ਰਿਫ਼ਤਾਰ
ਉਨ੍ਹਾਂ ਨੇ ਭਾਰਤ ਵਿੱਚ ਪੁਲਿਸਿੰਗ ਦੇ ਭਵਿੱਖ ਨੂੰ ਬਦਲਣ ਲਈ ਅਜਿਹੇ ਸਮਝੌਤਿਆਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।ਪੰਜਾਬ ਪੁਲਿਸ ਦੇ ਜਵਾਨਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਵਿੱਚ ਇਸ ਭਾਈਵਾਲੀ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਇਹ ਸਮਝੌਤਾ ਵੱਖ-ਵੱਖ ਖੇਤਰਾਂ, ਜਿੱਥੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਵਧੇਰੇ ਉੱਨਤ ਤਕਨੀਆਂ, ਹੁਨਰ ਅਤੇ ਗਿਆਨ ਦੀ ਲੋੜ ਹੁੰਦੀ ਹੈ, ਵਿੱਚ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਵਧੇਰੇ ਲਾਭਦਾਇਕ ਸਿੱਧ ਹੋਵੇਗਾ।ਪ੍ਰੋਫ਼ੈਸਰ (ਡਾ.) ਕਲਪੇਸ਼ ਐਚ ਵਾਂਦਰਾ ਨੇ ਇਸ ਸਾਂਝੇਦਾਰੀ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਇਸਦੇ ਲੰਬੇ ਸਮੇਂ ਦੇ ਫਾਇਦਿਆਂ, ਜੋ ਦੋਵੇਂ ਸੰਸਥਾਵਾਂ ਲਈ ਲਾਭਦਾਇਕ ਸਿੱਧ ਹੋਣਗੇ, ‘ਤੇ ਚਾਨਣਾ ਪਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਮਝੌਤਾ ਵਿਸ਼ੇਸ਼ ਕਰਕੇ ਭਵਿੱਖ ਵਿੱਚ ਭਾਰਤ ਦੇ ਸੁਰੱਖਿਆ ਈਕੋਸਿਸਟਮ ਅੰਦਰ ਸ਼ਾਮਲ ਹੋਣ ਵਾਲੀਆਂ ਉੱਨਤ ਤਕਨੀਕਾਂ ਦੇ ਮੱਦੇਨਜ਼ਰ ਆਰ.ਆਰ.ਯੂ. ਅਤੇ ਪੰਜਾਬ ਪੁਲਿਸ ਦਰਮਿਆਨ ਆਪਸੀ ਤਾਲਮੇਲ ਜ਼ਰੀਏ ਸਿੱਖਣ ਦੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਬੇਹੱਦ ਮਹੱਤਵਪੂਰਨ ਸਿੱਧ ਹੋਵੇਗਾ।
Share the post "ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ"