Chandigarh News:ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ।
ਇਹ ਵੀ ਪੜ੍ਹੋ ਤੜਕਸਾਰ ਜੀਪ ਤੇ ਟਰੱਕ ’ਚ ਭਿਆਨਕ ਟੱਕਰ, ਲਾੜੀ ਸਹਿਤ ਪੰਜ ਬਰਾਤੀਆਂ ਦੀ ਹੋਈ ਮੌ+ਤ
ਇਸ ਸਮਝੌਤੇ ‘ਤੇ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਅਤੇ ਸੀਈਓ ਹਰਟੇਕ ਫਾਊਂਡੇਸ਼ਨ ਹਰਕੀਰਤ ਕੌਰ ਵੱਲੋਂ ਹਸਤਾਖਰ ਕੀਤੇ ਗਏ। ਇਹ ਰਣਨੀਤਕ ਭਾਈਵਾਲੀ ਨੌਜਵਾਨਾਂ ਦੀ ਸ਼ਮੂਲੀਅਤ ਸਬੰਧੀ ਚੱਲ ਰਹੀ ਯੁਵਾ ਸਾਂਝ ਪਹਿਲਕਦਮੀ ਲਈ ਇੱਕ ਸਹਿਯੋਗੀ ਯਤਨ ਵਜੋਂ ਸ਼ੁਰੂ ਕੀਤੀ ਗਈ ਹੈ।
ਇਹ ਵੀ ਪੜ੍ਹੋ ਗਰਮੀ ਦਾ ਕਹਿਰ; ਪੰਜਾਬ ’ਚ ਬਿਜਲੀ ਦੀ ਮੰਗ ਨੇ ਰਿਕਾਰਡ ਤੋੜਿਆ
ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਹਾਰਟੇਕ ਫਾਊਂਡੇਸ਼ਨ ਇਸ ਸਹਿਯੋਗ ਰਾਹੀਂ ਪੁਲਿਸ ਅਧਿਕਾਰੀਆਂ ਅਤੇ ਯੁਵਾ ਸਾਂਝ ਕਮੇਟੀਆਂ ਲਈ ਨਿਯਮਤ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾ ਕੇ ਪ੍ਰੋਗਰਾਮ ਦੇ ਲਾਗੂਕਰਨ ਦੀ ਪ੍ਰਕਿਰਿਆ ਨੂੰ ਮਿਆਰੀ ਬਣਾਉਣ ਲਈ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦਾ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਭਾਈਵਾਲੀ ਦਾ ਉਦੇਸ਼ ਸਮਾਵੇਸ਼ੀ, ਸੁਰੱਖਿਅਤ ਅਤੇ ਸ਼ਮੂਲੀਅਤ ਵਾਲੇ ਭਾਈਚਾਰਕ ਸਥਾਨ ਸਿਰਜ ਕੇ ਪੁਲਿਸ ਅਤੇ ਨੌਜਵਾਨਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਪਹਿਲਕਦਮੀ ਨੂੰ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀ ਅਗਵਾਈ ਹੇਠ ਸਥਾਨਕ ਸਾਂਝ ਕੇਂਦਰਾਂ ਰਾਹੀਂ ਪਹਿਲੇ ਪੜਾਅ ਅਧੀਨ ਸੂਬੇ ਭਰ ਦੇ ਚੁਣੇ ਹੋਏ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਹਾਰਟੇਕ ਫਾਊਂਡੇਸ਼ਨ ਦੀ ਸੀਈਓ ਹਰਕੀਰਤ ਕੌਰ ਨੇ ਕਿਹਾ, “ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨਾਲ ਸਹਿਯੋਗ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।