ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ
ਇਸ ਕਤਲ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਆ ਰਹੀ ਹੈ ਸਾਹਮਣੇ: ਐਸਐਸਪੀ ਦੀਪਕ ਪਾਰੀਕ
ਐਸਏਐਸ ਨਗਰ, 14 ਅਕਤੂਬਰ:ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਵੱਲੋਂ ਕਾਬੂ
ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਤਿੰਨ ਹਥਿਆਰ ਸਪਲਾਇਰਾਂ ਭਾਨੂ ਸਿਸੋਦੀਆ, ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਅਗਲੇ–ਪਿਛਲੇ ਸਬੰਧਾਂ ਦੀ ਘੋਖ ਉਪਰੰਤ ਮਿਲੀ ਹੈ। ਦੱਸਣਯੋਗ ਹੈ ਕਿ ਉਕਤ ਹਥਿਆਰ ਸਪਲਾਇਰਾਂ ਨੂੰ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਸਮੇਤ ਸ਼ੁੱਕਰਵਾਰ ਨੂੰ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਟੀਮਾਂ ਵੱਲੋਂ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਜਦੋਂ ਉਹ ਡੇਰਾਬੱਸੀ ਵਿੱਚ ਉਸ ਨੂੰ ਦੋ ਪਿਸਤੌਲਾਂ ਅਤੇ ਅੱਠ ਜਿੰਦਾ ਕਾਰਤੂਸਾਂ ਵਾਲੀ ਖੇਪ ਸਪਲਾਈ ਕਰਨ ਜਾ ਰਹੇ ਸਨ। ਮੁਲਜ਼ਮ ਨਵਜੋਤ ਉਰਫ਼ ਜੋਤਾ ਵਿਦੇਸ਼ ਅਧਾਰਤ ਹੈਂਡਲਰ ਪਵਿਤਰ ਯੂਐਸਏ ਅਤੇ ਮਨਜਿੰਦਰ ਫਰਾਂਸ ਦਾ ਮੁੱਖ ਸੰਚਾਲਕ ਹੈ ਅਤੇ ਉਸ ਵਿਰੁੱਧ 21 ਤੋਂ ਵੱਧ ਘਿਨਾਉਣੇ ਅਪਰਾਧਿਕ ਕੇਸ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੇ ਮੁਲਜ਼ਮ ਇਸ ਸਮੇਂ ਥਾਣਾ ਡੇਰਾਬੱਸੀ ਵਿਖੇ ਪੁਲਿਸ ਰਿਮਾਂਡ ‘ਤੇ ਹਨ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮਾਸਟਰਮਾਈਂਡ ਭਾਨੂ ਸਿਸੋਦੀਆ ਨੇ ਫਰਵਰੀ 2024 ਵਿਚ ਆਪਣੇ ਸਾਥੀ ਅਨਿਲ ਲੇਗਾ ਦੀ ਹੱਤਿਆ ਦਾ ਬਦਲਾ ਲੈਣ ਲਈ ਕਤਲ ਦੀ ਯੋਜਨਾ ਬਣਾਉਣ ਸਬੰਧੀ ਖੁਲਾਸਾ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਮੁਹੰਮਦ ਆਸਿਫ ਅਤੇ ਅਨਿਲ ਕੁਮਾਰ ਨੇ ਇਸ ਅਪਰਾਧ ਨੂੰ ਅੰਜਾਮ ਦੇਣ ਵਿਚ ਮੁੱਖ ਭੂਮਿਕਾ ਨਿਭਾਈ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਭਾਜਪਾ ਦੇ ਸੀਨੀਅਰ ਆਗੂ ਦੇ ਸੁਰੱਖਿਆ ਮੁਲਾਜਮ ਦੀ ਗੋ+ਲੀ ਲੱਗਣ ਕਾਰਨ ਮੌ+ਤ
ਮੁੱਢਲੀ ਜਾਂਚ ਬਾਰੇ ਹੋਰ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਰਾਜਸਥਾਨ ਦੇ ਤਿੰਨਾਂ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਨਵਜੋਤ ਸਿੰਘ ਜੋਤਾ ਨਾਲ ਅਪਰਾਧ ਵਿੱਚ ਵਰਤੇ ਗਏ ਹਥਿਆਰਾਂ ਦੇ ਬਦਲੇ 1 ਲੱਖ ਰੁਪਏ ਜਾਂ ਪੰਜਾਬ ਵਿੱਚ ਉਨ੍ਹਾਂ ਲਈ ਸੁਰੱਖਿਅਤ ਛੁਪਣਗਾਹ ਪ੍ਰਦਾਨ ਕਰਨ ਸਬੰਧੀ ਸੌਦਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਨ੍ਹਾਂ ਨੇ ਮੱਧ ਪ੍ਰਦੇਸ਼ ਤੋਂ ਖਰੀਦੇ ਸਨ।ਉਨ੍ਹਾਂ ਦੱਸਿਆ ਕਿ ਇਸ ਕਤਲ ਨੂੰ ਅੰਜਾਮ ਦੇਣ ਵਿੱਚ ਕੁਝ ਹੋਰ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆ ਰਹੀ ਹੈ ਅਤੇ ਇਸ ਕੇਸ ਵਿੱਚ ਸ਼ਾਮਲ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰਾਜਸਥਾਨ ਪੁਲੀਸ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।ਇਸ ਸਬੰਧੀ ਐਫਆਈਆਰ ਨੰਬਰ 313 ਤਹਿਤ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।