Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਪੰਜਾਬ ਪੁਲਿਸ ਨੇ ਗਾਇਕ ਵਿਰਕ ਈਸਾਪੁਰੀਆ ਦੇ ਹੋਏ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ, ਇੱਕ ਗ੍ਰਿਫ਼ਤਾਰ

6 Views

ਐਸਏਐਸ ਨਗਰ, 15 ਦਸੰਬਰ: ਕਰੀਬ ਸਾਢੇ ਪੰਜ ਸਾਲ ਪਹਿਲਾਂ ਉਭਰਦੇ ਗਾਇਕ ਨਵਜੋਤ ਸਿੰਘ ਵਿਰਕ ਈਸਾਪੁਰੀਆ (22) ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਐਸ.ਏ.ਐਸ ਨਗਰ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਪਿੰਡ ਉਮਰਪੁਰ ਵਾਸੀ ਅਭਿਸ਼ੇਕ ਉਰਫ਼ ਰਜਤ ਰਾਣਾ (25) ਵਜੋਂ ਹੋਈ ਹੈ। ਇਸ ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਸੌਰਵ ਵਾਸੀ ਸੁਲਤਾਨਪੁਰ ਬਰਵਾਲਾ ਵਜੋਂ ਹੋਈ ਹੈ, ਜਿਸ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

ਕਤਲ ਦੀ ਇਸ ਵਾਰਦਾਤ ਵਿੱਚ ਵਰਤਿਆ ਗਿਆ 9 ਐਮਐਮ ਪਿਸਤੌਲ ਹਰਿਆਣਾ ਦੀ ਰਾਏਪੁਰ ਰਾਣੀ ਪੁਲੀਸ ਵੱਲੋਂ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਮਈ 2018 ਦਾ ਹੈ, ਜਦੋਂ ਅਭਿਸ਼ੇਕ ਨੇ ਆਪਣੇ ਸਾਥੀ ਸੌਰਵ ਨਾਲ ਮਿਲ ਕੇ ਪੀੜਤ ਨਵਜੋਤ ਵਿਰਕ ਦੀ ਮਾਈਕਰਾ ਕਾਰ ਖੋਹਣ ਲਈ ਉਸ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਦੋਹਾਂ ਧਿਰਾਂ ਦਰਮਿਆਨ ਹੋਈ ਤਿੱਖੀ ਬਹਿਸ ਤੋਂ ਬਾਅਦ ਉਕਤ ਦੋਸ਼ੀਆਂ ਨੇ ਨਵਦੀਪ ਵਿਰਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਨਵਦੀਪ ਵਿਰਕ ਦੇ ਪਰਿਵਾਰਕ ਮੈਂਬਰਾਂ ਨੂੰ ਐਕਸਪੋ ਫੋਰਜਿੰਗ ਨੇੜੇ ਬਰਵਾਲਾ ਰੋਡ ’ਤੇ ਉਸਦੀ ਨਿਸਾਨ ਮਾਈਕਰਾ ਕਾਰ ਖੜ੍ਹੇ ਹੋਣ ਦਾ ਪਤਾ ਲੱਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਊਸ਼ਾ ਯਾਰਨ ਫੈਕਟਰੀ ਦੇ ਖਾਲੀ ਪਲਾਟ ਤੋਂ ਗਾਇਕ ਦੀ ਲਾਸ਼ ਬਰਾਮਦ ਹੋਈ। ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਡੇਰਾਬੱਸੀ ਵਿਖੇ ਐਫਆਈਆਰ ਨੰਬਰ 144 ਮਿਤੀ

ਮੌੜ ਮੰਡੀ ਵਿਕਾਸ ਰੈਲੀ ਦੀਆਂ ਤਿਆਰੀਆਂ ਸਬੰਧੀ ਪਿੰਡ ਕੋਟਫੱਤਾ ਵਿਖੇ ਹੋਈ ਮੀਟਿੰਗ

28.05.2018 ਅਧੀਨ ਕੇਸ ਦਰਜ ਕੀਤਾ ਗਿਆ ਸੀ।ਐਸਐਸਪੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ ਜਿਸ ਨੇ ਇਸ ਮਾਮਲੇ ਦੀ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਐਸਆਈਟੀ ਵਿੱਚ ਡੀਐਸਪੀ ਇਨਵੈਸਟੀਗੇਸ਼ਨ ਗੁਰਸ਼ੇਰ ਸਿੰਘ ਅਤੇ ਸੀਆਈਏ ਇੰਚਾਰਜ ਮੁਹਾਲੀ ਸ਼ਿਵ ਕੁਮਾਰ ਮੈਂਬਰ ਵਜੋਂ ਸ਼ਾਮਲ ਸਨ।ਉਨ੍ਹਾਂ ਦੱਸਿਆ ਕਿ ਜਾਂਚ ਤੋਂ ਹੋਏ ਖੁਲਾਸੇ ਅਨੁਸਾਰ ਦੋਸ਼ੀ ਵਿਅਕਤੀ ਯੂਪੀ-ਅਧਾਰਤ ਰਾਹੁਲ ਖੱਟਾ ਗੈਂਗ ਲਈ ਕੰਮ ਕਰ ਰਹੇ ਸਨ ਅਤੇ ਕਤਲ ਦੇ ਪਿੱਛੇ ਦਾ ਉਦੇਸ਼ ਮਾਰੇ ਗਏ ਗਾਇਕ ਦੀ ਕਾਰ ਖੋਹਣਾ ਸੀ, ਜਿਸਨੂੰ ਉਹ ਕਥਿਤ ਤੌਰ ’ਤੇ ਕਿਸੇ ਹੋਰ ਅਪਰਾਧ ਵਿੱਚ ਵਰਤਣਾ ਚਾਹੁੰਦੇ ਸਨ।

 

Related posts

ਲੁਧਿਆਣਾ ਵਿੱਚ ਰਿਹਾਇਸ਼ੀ ਤੇ ਵਪਾਰਕ ਅਰਬਨ ਅਸਟੇਟ ਕੀਤੀ ਜਾਵੇਗੀ ਵਿਕਸਿਤ: ਅਮਨ ਅਰੋੜਾ

punjabusernewssite

ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

punjabusernewssite

ਮੁੱਖ ਮੰਤਰੀ ਵੱਲੋਂ ਮੁਹਾਲੀ ਵਿੱਚ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਜਾਇਜ਼ਾ

punjabusernewssite