ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਡਿਬਰੂਗੜ੍ਹ ਪੁੱਜੀ Punjab Police ਦੀ ਟੀਮ, ਪਿੰਡ ਜੱਲੂਪੁਰ ਖੇੜਾ ਬਣੇਗਾ ਪੁਲਿਸ ਛਾਉਣੀ

Date:

spot_img

Amritsar News: ਪਿਛਲੇ ਕਰੀਬ ਸਵਾ ਤਿੰਨ ਸਾਲ ਤੋਂ ਆਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੰਜਾਬ ਲਿਆਉਣ ਲਈ ਪੁਲਿਸ ਦੀ ਇੱਕ ਟੀਮ ਅੱਜ ਡਿਬਰੂਗੜ੍ਹ ਪੁੱਜ ਗਈ ਹੈ। ਸੂਚਨਾ ਮੁਤਾਬਕ ਇੱਕ ਡੀਐਸਪੀ ਦੀ ਅਗਵਾਈ ਹੇਠ ਇਹ ਟੀਮ ਅੰਮ੍ਰਿਤਸਰ ਤੋਂ ਰਵਾਨਾ ਹੋਈ ਸੀ, ਜੋ ਅਦਾਲਤ ਦੇ ਹੁਕਮਾਂ ਤਹਿਤ 21 ਨਵੰਬਰ ਨੂੰ ਜਹਾਜ ਰਾਹੀਂ ਖਡੂਰ ਸਾਹਿਬ ਤੋਂ ਆਜ਼ਾਦ ਐਮਪੀ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਲੈ ਕੇ ਅੰਮ੍ਰਿਤਸਰ ਪੁੱਜੇਗੀ। ਜਿਸ ਤੋਂ ਬਾਅਦ ਉਹਨਾਂ ਨੂੰ ਭਾਰੀ ਸੁਰੱਖਿਆ ਹੇਠ ਪਿੰਡ ਜੱਲੂਪੁਰ ਖੇੜਾ ਲਜਾਇਆ ਜਾਵੇਗਾ, ਜਿੱਥੇ ਉਹ ਆਪਣੀ ਦਾਦੀ ਸਵਰਗਵਾਸੀ ਚਰਨ ਕੌਰ ਦੀ ਅਰਥੀ ਨੂੰ ਮੋਢਾ ਦੇਣਗੇ। ਇਸ ਦੇ ਨਾਲ ਹੀ ਇਸ ਮੌਕੇ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਸਮਰਥਕਾਂ ਦੇ ਪਿੰਡ ਜੱਲੂਪੁਰ ਖੇੜਾ ਵਿਖੇ ਵੱਡੀ ਗਿਣਤੀ ਵਿੱਚ ਪੁੱਜਣ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਖੁਦ ਪਿੰਡ ਵਿੱਚ ਆ ਕੇ ਜਾਇਜਾ ਲੈ ਕੇ ਗਏ ਹਨ।

ਇਹ ਵੀ ਪੜ੍ਹੋ 👉Mohali Police ਵੱਲੋਂ ਦੋ ਸਾਲਾ ਮਾਸੂਮ ਬੱਚੇ ਦੇ ਕਤਲ ਦੀ ਗੁੱਥੀ ਸੁਲਝਾਈ, ਮਹਿਲਾ ਮੁਲਜ਼ਮ ਗ੍ਰਿਫ਼ਤਾਰ

ਪਤਾ ਲੱਗਿਆ ਹੈ ਕਿ ਪੰਜਾਬ ਪੁਲਿਸ ਦੇ ਕਰੀਬ 800 ਜਵਾਨਾਂ ਨੂੰ ਇਥੇ ਤੈਨਾਤ ਕੀਤਾ ਜਾ ਰਿਹਾ ਹੈ, ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਜਿਕਰਯੋਗ ਹੈ ਕਿ ਲੰਘੀ 8 ਨਵੰਬਰ ਨੂੰ ਸਵਰਗ ਸੁਧਾਰ ਗਏ ਦਾਦੀ ਚਰਨ ਕੌਰ ਦੇ ਅੰਤਿਮ ਰਸਮਾਂ ਵਿੱਚ ਸ਼ਾਮਿਲ ਹੋਣ ਲਈ ਪਰਿਵਾਰ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਇਥੇ ਲਿਆਉਣ ਲਈ ਪਿਛਲੇ ਕਈ ਦਿਨਾਂ ਤੋਂ ਅਦਾਲਤੀ ਚਾਰਾਜੋਈ ਕੀਤੀ ਜਾ ਰਹੀ ਸੀ। ਜਿਸ ਦੇ ਤਹਿਤ ਹੀ ਹੁਣ ਅੰਮ੍ਰਿਤਸਰ ਦੀ ਸੈਸ਼ਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਭਾਈ ਖਾਲਸਾ ਨੂੰ 21 ਨਵੰਬਰ ਅੰਤਿਮ ਸੰਸਕਾਰ ਵਾਲੇ ਦਿਨ ਭਾਈ ਖਾਲਸਾ ਨੂੰ 12 ਤੋਂ 3 ਵਜੇ ਤੱਕ ਪਿੰਡ ਜੱਲੂਪੁਰ ਖੇੜਾ ਵਿਖੇ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਸਨ ਤਾਂ ਕਿ ਉਹ ਆਪਣੀਆਂ ਦਾਦੀ ਦੀਆਂ ਅੰਤਿਮ ਰਸਮਾਂ ਨੂੰ ਨਿਭਾ ਸਕਣ। ਹਾਲਾਂਕਿ ਅਦਾਲਤ ਵੱਲੋਂ ਇਸਦੇ ਲਈ ਕਾਫੀ ਸਖਤ ਸ਼ਰਤਾਂ ਲਗਾਈਆਂ ਗਈਆਂ ਹਨ, ਜਿਸ ਦੇ ਤਹਿਤ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ ਚੋਂ ਪਿੰਡ ਜੱਲੂਪੁਰ ਖੇੜਾ ਲਿਆਉਣ ਅਤੇ ਵਾਪਸ ਛੱਡਣ ਦੇ ਸਾਰੇ ਖਰਚੇ ਵੀ ਪਰਿਵਾਰ ਨੂੰ ਅਦਾ ਕਰਨੇ ਪੈ ਰਹੇ ਹਨ।

ਇਹ ਵੀ ਪੜ੍ਹੋ 👉Punjab ‘ਚ ਤੜਕਸਾਰ ਵੱਡਾ ਵਾਪਰਿਆ ਵੱਡਾ ਹਾਦਸਾ; ਪੁਲ ਟੁੱਟਣ ਕਾਰਨ ਭਾਖੜਾ ਨਹਿਰ ‘ਚ ਡਿੱਗੇ ਦੋ ਟਰਾਲੇ 

ਪਰਿਵਾਰ ਦਾ ਦਾਅਵਾ ਹੈ ਕਿ ਉਹਨਾਂ ਹੁਣ ਤੱਕ ਅਦਾਲਤ ਦੇ ਹੁਕਮਾਂ ਤਹਿਤ ਕਰੀਬ 10 ਲੱਖ ਰੁਪਏ ਜਮਾਂ ਕਰਵਾਏ ਜਾ ਚੁੱਕੇ ਹਨ, ਜਿਸਦੇ ਵਿੱਚੋਂ 7 ਲੱਖ 63 ਹਜਾਰ ਟਿਕਟਾਂ ਉੱਪਰ ਹੀ ਖਰਚ ਹੋ ਗਏ ਹਨ। ਇਥੇ ਦੱਸਣਾ ਬਣਦਾ ਹੈ ਕਿ ਅਜਨਾਲਾ ਥਾਣੇ ਉੱਪਰ ਹਮਲੇ ਦੇ ਮਾਮਲੇ ਵਿੱਚ ਅਪ੍ਰੈਲ 2023 ਦੇ ਵਿੱਚ ਪੰਜਾਬ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਉਹਨਾਂ ਦੇ ਦਰਜਨਾਂ ਸਾਥੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹਨਾਂ ਉੱਪਰ ਐਨਐਸਏ ਲਗਾ ਕੇ ਆਸਾਮ ਦੀ ਡਿਬਰੂਗੜ ਜੇਲ ਦੇ ਵਿੱਚ ਭੇਜ ਦਿੱਤਾ ਗਿਆ ਸੀ। ਹਾਲਾਂਕਿ ਉਹਨਾਂ ਦੇ ਕੁਝ ਸਾਥੀਆਂ ਨੂੰ ਕੁਝ ਮਹੀਨੇ ਪਹਿਲਾਂ ਵਾਪਸ ਲਿਆਂਦਾ ਜਾ ਚੁੱਕਿਆ ਹੈ ਪ੍ਰੰਤੂ ਐਨ ਐਸ ਏ ਹਟਾਉਣ ਦੇ ਬਾਵਜੂਦ ਭਾਈ ਖਾਲਸਾ ਨੂੰ ਹਾਲੇ ਵੀ ਉਥੇ ਹੀ ਰੱਖਿਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

75 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਜੋਗਰ ਪਾਰਕ ਦਾ ਨਵੀਨੀਕਰਨ,ਟਰੈਕ ਸਮੇਤ ਸੁੰਦਰੀਕਰਨ ਦਾ ਕੰਮ ਸ਼ੁਰੂ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਆਪਣੀ ਟੀਮ ਨਾਲ ਕਰਵਾਇਆ...

MRSPTU ਵਿਖੇ ਵਿਸ਼ਵ ਵਿਗਿਆਨ ਦਿਵਸ ਦਾ ਸ਼ਾਨਦਾਰ ਆਯੋਜਨ

Bathinda News: MRSPTU ;ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

Cabinet Minister Mohinder Bhagat ਵੱਲੋਂ ਬਾਗ਼ਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

👉ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ...