Thursday, April 16, 2026
spot_img
spot_img

ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਕੇਸ ‘ਚ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ punjab police ਕਰੇਗੀ ਗ੍ਰਿਫ਼ਤਾਰ

Date:

spot_img

👉ਡਿੱਬਰੂਗੜ ਜੇਲ੍ਹ ਵਿੱਚੋਂ 7 ਹਿਰਾਸਤੀਆਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ: ਡੀਜੀਪੀ ਗੌਰਵ ਯਾਦਵ
Amritsar News: ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ (ਡਬਲਯੂਪੀਡੀ) ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਨੇੜਲੇ ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਉਣ ਅਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਰਸਮੀ ਤੌਰ ‘ਤੇ ਗ੍ਰਿਫ਼ਤਾਰ ਕਰਨ ਲਈ ਕਮਰ ਕੱਸ ਲਈ ਹੈ ਤਾਂ ਜੋ ਉਕਤ ਮੁਲਜ਼ਮਾਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਮਿਲ ਸਕੇ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਸਿਆ ਕਿ ਜਿਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਅੱਜ ਲੁਧਿਆਣਾ ਪੁੱਜਣਗੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ

ਉਨ੍ਹਾਂ ਵਿੱਚ ਮੋਗਾ ਦੇ ਦੌਲਤਪੁਰਾ ਉੱਚਾ ਦੇ ਬਸੰਤ ਸਿੰਘ, ਮੋਗਾ ਦੇ ਪਿੰਡ ਬਾਜੇਕੇ ਦੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਮੋਗਾ ਦੇ ਪਿੰਡ ਬੁੱਕਣਵਾਲਾ ਦੇ ਗੁਰਮੀਤ ਸਿੰਘ ਗਿੱਲ ਉਰਫ ਗੁਰਮੀਤ ਬੁੱਕਣਵਾਲਾ, ਨਵੀਂ ਦਿੱਲੀ ਦੇ ਪੱਛਮੀ ਪੰਜਾਬੀ ਬਾਗ ਦੇ ਸਰਬਜੀਤ ਸਿੰਘ ਕਲਸੀ ਉਰਫ ਦਲਜੀਤ ਸਿੰਘ ਕਲਸੀ, ਫਗਵਾੜਾ ਦੇ ਗੁਰਿੰਦਰਪਾਲ ਸਿੰਘ ਔਜਲਾ ਉਰਫ ਗੁਰੀ ਔਜਲਾ, ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੇੜਾ ਦੇ ਹਰਜੀਤ ਸਿੰਘ ਉਰਫ ਚਾਚਾ ਅਤੇ ਮੋਗਾ ਦੇ ਰੌਕੇ ਕਲਾਂ ਦੇ ਕੁਲਵੰਤ ਸਿੰਘ ਧਾਲੀਵਾਲ ਉਰਫ ਕੁਲਵੰਤ ਸਿੰਘ ਸ਼ਾਮਲ ਹਨ।ਮੌਜੂਦਾ ਸਮੇਂ ਇਹ ਸਾਰੇ ਵਿਅਕਤੀ ਪਿਛਲੇ ਦੋ ਸਾਲਾਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਅਧੀਨ ਹਿਰਾਸਤ ਵਿੱਚ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਸੁਪਰਡੈਂਟ (ਐਸਪੀ) ਹਰਿੰਦਰ ਸਿੰਘ ਗਿੱਲ ਦੀ ਅਗਵਾਈ ਵਾਲੀ ਇੱਕ ਉੱਚ ਪੱਧਰੀ ਪੁਲਿਸ ਟੀਮ ਡਿਬਰੂਗੜ੍ਹ ਜੇਲ੍ਹ ਵਿੱਚ ਤਾਇਨਾਤ ਹੈ ਤਾਂ ਜੋ ਸੱਤੇ ਮੁਲਜ਼ਮਾਂ ਦੀ ਐਨਐਸਏ ਹਿਰਾਸਤ ਦੀ ਮਿਆਦ ਪੂਰੀ ਹੋਣ ‘ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਇਹ ਵੀ ਪੜ੍ਹੋ  ਪੰਜਾਬ ‘ਚ ਤੜਕਸਾਰ ਇੱਕ ਹੋਰ ਮੁਕਾਬਲਾ, ਗੈਂਗਸਟਰ ਗੋਪੀ ਲਾਹੌਰੀਆ ਦਾ ਗੁਰਗਾ ਕਾਬੂ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਅਦ ਵਿੱਚ ਉਕਤ ਮੁਲਜ਼ਮਾਂ ਦਾ ਟਰਾਂਜ਼ਿਟ ਰਿਮਾਂਡ ਹਾਸਲ ਕਰਨ ਲਈ ਉਨ੍ਹਾਂ ਨੂੰ ਡਿਬਰੂਗੜ੍ਹ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਕੇਸ ਵਿੱਚ ਮੁਕੱਦਮੇ ਦਾ ਸਾਹਮਣਾ ਕਰਨ ਲਈ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਉਣਾ ਯਕੀਨੀ ਬਣਾਇਆ ਜਾ ਸਕੇ। ਦੱਸਣਾ ਬਣਦਾ ਹੈ ਕਿ 23 ਫਰਵਰੀ, 2023 ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਮਰਥਕਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਸ੍ਰੀ ਪਾਲਕੀ ਸਾਹਿਬ ਦੀ ਸ਼ਰਨ ਲੈਂਦਿਆਂ ਆਪਣੇ ਸਾਥੀ ਲਵਪ੍ਰੀਤ ਸਿੰਘ ਉਰਫ਼ ਤੂਫਾਨ ਨੂੰ ਛੁਡਾਉਣ ਲਈ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ ਸੀ। ਇਸ ਸਬੰਧ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਥਾਣਾ ਅਜਨਾਲਾ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 307, 353, 186, 332, 333, 506, 120-ਬੀ, 427, 148 ਅਤੇ 149 ਤਹਿਤ ਐਫਆਈਆਰ ਨੰਬਰ 39 ਮਿਤੀ 24/2/2023 ਦਰਜ ਕੀਤੀ ਗਈ ਸੀ। ਜਿਸਤੋਂ ਬਾਅਦ ਸਾਰਿਆਂ ਨੂੰ ਵੱਖ ਵੱਖ ਥਾਵਾਂ ਤੋਂ ਗ੍ਰਿਫਤਾਰ ਕਰ ਲਿਆ ਸੀ ਤੇ ਬਾਅਦ ਵਿਚ ਅੰਮ੍ਰਿਤਪਾਲ ਸਿੰਘ ਸਹਿਤ ਇੰਨਾਂ ਸਾਰਿਆਂ ਉਪਰ ਐਨ ਐਸ ਏ ਲਗਾ ਕੇ ਆਸਾਮ ਦੀ ਡਿੱਬਰੂਗੜ ਜੇਲ੍ਹ ਵਿਚ ਬੰਦ ਕਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...