
Amritsar News: ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਪੰਜਾਬ ਪੁਲਿਸ ਅੱਜ ਜਾਂ ਕੱਲ ਪੰਜਾਬ ਲੈ ਕੇ ਪੁੱਜ ਰਹੀ ਹੈ। ਅੰਮ੍ਰਿਤਪਾਲ ਸਿੰਘ ਦੀ ਫ਼ਰਾਰੀ ਦੌਰਾਨ ਉਸਦੇ ਨਾਲ ਪ੍ਰਛਾਵੇ ਵਾਂਗ ਰਹਿਣ ਵਾਲੇ ਪਪਲਪ੍ਰੀਤ ਸਿੰਘ ਨੂੰ ਸਾਲ 2023 ਦੇ ਵਿਚ ਕੱਥੁੂਨੰਗਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸਤੋਂ ਬਾਅਦ ਉਸਨੂੰ ਵੀ ਐਨਐਸਏ ਲਗਾ ਕੇ ਆਸਾਮ ਦੇ ਡਿੱਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ ਕਰਨਲ ਦੀ ਕੁੱਟਮਾਰ ਦਾ ਮਾਮਲਾ; ਹਾਈਕੋਰਟ ਦੇ ਆਦੇਸ਼ਾਂ ’ਤੇ ਚੰਡੀਗੜ੍ਹ ਪੁਲਿਸ ਨੇ ਬਣਾਈ ‘SIT’
ਪੁਲਿਸ ਸੁਤਰਾਂ ਮੁਤਾਬਕ ਹੁਣ ਪਪਲਪ੍ਰੀਤ ਸਿੰਘ ਉਪਰ ਲੱਗਿਆ ਐਨਐਸਏ ਸਮਾਪਤ ਹੋ ਗਿਆ ਹੈ ਤੇ ਪੰਜਾਬ ਪੁਲਿਸ ਦੀ ਇੱਕ ਟੀਮ ਉਸਨੂੰ ਵਾਪਸ ਲਿਆਉਣ ਲਈ ਡਿੱਬਰੂਗੜ੍ਹ ਪੁੱਜੀ ਹੋਈ ਹੈ। ਜੇਲ੍ਹ ਵਿਚੋਂ ਰਿਹਾਈ ਹੋਣ ਤੋਂ ਬਾਅਦ ਉਸਨੂੰ ਅਦਾਲਤ ਵਿਚ ਪੇਸ਼ ਕਰਕੇ ਪੰਜਾਬ ਲਿਆਉਣ ਲਈ ਟ੍ਰਾਂਜ਼ਿਟ ਰਿਮਾਂਡ ਲਿਆ ਜਾਵੇਗਾ।
ਇਹ ਵੀ ਪੜ੍ਹੋ Breaking News: ਬਾਬਾ ਟੇਕ ਸਿੰਘ ਧਨੌਲਾ ਨੇ ਵੀ ਸੰਭਾਲੀ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੀ ਸੇਵਾ
ਪਪਲਪ੍ਰੀਤ ਦੀ ਵਾਪਸੀ ਤੋਂ ਬਾਅਦ ਹੁਣ ਸਿਰਫ਼ ਭਾਈ ਅੰਮ੍ਰਿਤਪਾਲ ਸਿੰਘ ਹੀ ਡਿੱਬਰੂਗੜ੍ਹ ਦੀ ਜੇਲ੍ਹ ਵਿਚ ਬੰਦ ਰਹਿ ਗਏ ਹਨ ਕਿਉਂਕਿ ਉਨ੍ਹਾਂ ਦੇ ਅੱਠ ਸਾਥੀਆਂ ਨੂੰ ਕੁੱਝ ਦਿਨ ਪਹਿਲਾਂ ਵਾਪਸ ਪੰਜਾਬ ਲਿਆਂਦਾ ਜਾ ਚੁੱਕਾ ਹੈ ਤੇ ਅਜਨਾਲਾ ਥਾਣੇ ਉਪਰ ਹੋਏ ਹਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ।
ਸੂਚਨਾ ਮੁਤਾਬਕ ਸਾਥੀਆਂ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ ਦਾ ਵੀ ਇਸੇ ਮਹੀਨੇ ਵਿਚ ਐਨਐਸਏ ਖ਼ਤਮ ਹੋ ਰਿਹਾ ਤੇ ਉਸਨੂੰ ਵੀ ਵਾਪਸ ਪੰਜਾਬ ਲਿਆਉਣ ਦੀਆਂ ਤਿਆਰੀਆਂ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਡਿੱਬਰੂਗੜ੍ਹ ਤੋਂ ਪੰਜਾਬ ਲੈ ਕੇ ਆਵੇਗੀ ਪੰਜਾਬ ਪੁਲਿਸ"




