Punjabi Khabarsaar
ਸ਼ਹੀਦ ਭਗਤ ਸਿੰਘ ਨਗਰ

ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ

ਐਸਬੀਐਸ ਨਗਰ,18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਹਿੱਸੇ ਵਜੋਂ, ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਣ ਲਈ ਇੱਕ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ “ਸਾਈਕਲੋਥਨ”ਦਾ ਆਯੋਜਨ ਕੀਤਾ। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਐਸ.ਬੀ.ਐਸ.ਨਗਰ ਡਾ: ਮਹਿਤਾਬ ਸਿੰਘ ਦੀ ਅਗਵਾਈ ਵਾਲੀ ਇਸ ਰੈਲੀ ਵਿੱਚ ਹਰ ਵਰਗ ਦੇ ਲੋਕਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।

ਤਲਾਸ਼ੀ ਅਭਿਆਨ ਦਾ ਤੀਜਾ ਦਿਨ: ਪੰਜਾਬ ਪੁਲਿਸ ਵੱਲੋਂ ਸੂਬੇ ਭਰ ’ਚ ਵਾਹਨਾਂ ਦੀ ਚੈਕਿੰਗ

ਗਜ਼ਟਿਡ ਅਧਿਕਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ 600 ਦੇ ਕਰੀਬ ਆਮ ਲੋਕਾਂ ਨੇ ਸਾਈਕਲ ਚਲਾ ਕੇ ਨਸ਼ੇ ਤਿਆਗਣ ਦਾ ਸੰਦੇਸ਼ ਦਿੱਤਾ। ਇਹ ਰੈਲੀ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਚੌਂਕ-ਗੜ੍ਹਸ਼ੰਕਰ ਰੋਡ-ਰਾਹੋਂ ਰੋਡ-ਸਲੋਹ ਰੋਡ ਤੋਂ ਹੁੰਦੀ ਹੋਈ ਸ਼ਹਿਰ ਦਾ ਚੱਕਰ ਕੱਢ ਕੇ ਸ਼ੁਰੂਆਤੀ ਸਥਾਨ ’ਤੇ ਆ ਕੇ ਸਮਾਪਤ ਹੋਈ। ਇਸ ਤੋਂ ਬਾਅਦ ਭਾਗ ਲੈਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਐਸਐਸਪੀ ਡਾ: ਮਹਿਤਾਬ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਈਕਲ ਰੈਲੀ ਦੇ ਆਯੋਜਨ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਾਉਣਾਂ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸੀ।

ਨਸ਼ਿਆਂ ਵਿਰੁਧ ਜੰਗ,ਹੁਣ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਅੰਦਰ ਹੋਣਗੀਆਂ ਜਾਇਦਾਦਾਂ ਜਬਤ:ਮੁੱਖ ਮੰਤਰੀ

ਐਸਐਸਪੀ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਅਹਿਮ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ, “ਜ਼ਿਲ੍ਹਾ ਪੁਲਿਸ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰੱਖੇਗੀ ਤਾਂ ਜੋ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇ ਕੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।’’ ਜ਼ਿਕਰਯੋਗ ਹੈ ਕਿ ਐਸ.ਬੀ.ਐਸ.ਨਗਰ ਪੁਲਿਸ ਨੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਭਾਗ ਲੈਣ ਵਾਲਿਆਂ ਨੂੰ 500 ਬੂਟੇ ਵੀ ਵੰਡੇ ।

 

Related posts

ਕਰੋਨਾ ਕਾਲ ਵਿਚ ਲੋਕਾਂ ’ਚ ਚਿੰਤਾ ਤੇ ਉਦਾਸੀ ਵਧੀ

punjabusernewssite

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

punjabusernewssite

ਚੋਰਾਂ ਨੇ ਜੱਜ ਦੀ ਕੋਠੀ ਨੂੰ ਲਾਇਆ ਸੰਨ, ਹਜ਼ਾਰਾਂ ਦੀ ਨਗਦੀ ਤੇ ਗਹਿਣੇ ਕੀਤੇ ਚੋਰੀ

punjabusernewssite