ਪੰਜਾਬ ਪੁਲਿਸ ਦੀ ਵੱਡੀ ਸਫਲਤਾ;ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਕਾਬੂ;18 ਕਿਲੋ ਹੈਰੋਇਨ ਬਰਾਮਦ

Date:

spot_img

👉ਗ੍ਰਿਫ਼ਤਾਰ ਮੁਲਜ਼ਮ ਦਾ ਸਾਥੀ ਕੁਲਵਿੰਦਰ ਸਿੰਘ ਫ਼ਰਾਰ; ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ: ਡੀਜੀਪੀ ਗੌਰਵ ਯਾਦਵ
👉ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਿਆਂ ਦੀਆਂ ਖੇਪਾਂ ਦੀ ਤਸਕਰੀ ਕੀਤੀ ਜਾ ਰਹੀ ਸੀ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 18.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਦੀ ਪਛਾਣ ਹੀਰਾ ਸਿੰਘ ਉਰਫ਼ ਹੀਰਾ ਵਾਸੀ ਪਿੰਡ ਖੈਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਉਸਦੀ ਐਚ.ਐਫ. ਡੀਲਕਸ ਮੋਟਰਸਾਈਕਲ (ਪੀਬੀ 02 ਬੀਡਬਲਿਊ 7803) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਨੂੰ ਉਹ ਚਲਾ ਰਿਹਾ ਸੀ।

ਇਹ ਵੀ ਪੜ੍ਹੋ  ਵਿਦਿਆਰਥੀਆਂ ਵੱਲੋਂ ਲਏ ਸੁਪਨੇ ਸਾਕਾਰ ਕਰਨਗੇ ਪੰਜਾਬ ਦੇ ਸਰਕਾਰੀ ਸਕੂਲ-ਡਾ. ਬਲਬੀਰ ਸਿੰਘ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਹੀਰਾ ਸਿੰਘ ਅਤੇ ਉਸਦਾ ਸਾਥੀ, ਜਿਸ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ਪਿੰਡ ਦਾਉਕੇ, ਅੰਮ੍ਰਿਤਸਰ ਵਜੋਂ ਹੋਈ ਹੈ, ਪਾਕਿਸਤਾਨ ਅਧਾਰਤ ਨਸ਼ਾ ਤਸਕਰ ਬਿੱਲਾ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਬਿੱਲਾ ਪਿਛਲੇ ਸਾਲ ਤੋਂ ਸਰਹੱਦ ਪਾਰੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਨੂੰ ਇਸ ਪਾਰ ਡਰੋਨ ਦੀ ਵਰਤੋਂ ਕਰਕੇ ਪਹੁੰਚਾ ਰਿਹਾ ਸੀ।ਡੀਜੀਪੀ ਨੇ ਕਿਹਾ ਕਿ ਦੋਸ਼ੀ ਕੁਲਵਿੰਦਰ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਹੀਰਾ ਸਿੰਘ ਅਤੇ ਕੁਲਵਿੰਦਰ ਸਿੰਘ ਨਾਮੀ ਨਸ਼ਾ ਤਸਕਰ ਹਨ ਅਤੇ ਪਿਛਲੇ ਸਾਲ ਤੋਂ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਹੇ ਸਨ।

ਇਹ ਵੀ ਪੜ੍ਹੋ  ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ,ਟਰੱਕ “ਚੋਂ 3 ਕੁਇੰਟਲ 30 ਕਿਲੋਗ੍ਰਾਮ ਪੋਸਤ ਬਰਾਮਦ, 2 ਵਿਅਕਤੀ ਗ੍ਰਿਫ਼ਤਾਰ

ਪ੍ਰਾਪਤ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ ਏਐਨਟੀਐਫ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਹੀਰਾ ਸਿੰਘ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਮੋਟਰਸਾਈਕਲ ‘ਤੇ ਆਪਣੇ ਘਰੋਂ ਨਿਕਲ ਰਿਹਾ ਸੀ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ 12 ਪੈਕੇਟ ਹੈਰੋਇਨ (1.5 ਕਿਲੋ ਹਰੇਕ), ਜਿਸਦਾ ਕੁੱਲ ਵਜ਼ਨ 18 ਕਿਲੋ 227 ਗ੍ਰਾਮ ਹੈ, ਬਰਾਮਦ ਕੀਤੀ ਹੈ।ਏਡੀਜੀਪੀ ਨੇ ਕਿਹਾ ਕਿ ਹੈਰੋਇਨ ਸਪਲਾਈ ਦੀ ਲੜੀ ਨੂੰ ਤੋੜਨ ਲਈ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਬਾਅਦ ਤੱਥਾਂ ਦੇ ਆਧਾਰ ‘ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਇਸ ਸਬੰਧੀ ਐਸਏਐਸ ਨਗਰ ਥਾਣਾ ਏਐਨਟੀਐਫ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਤਹਿਤ ਐਫਆਈਆਰ ਨੰਬਰ 94 ਮਿਤੀ 10.04.2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini ने स्वीडन में एरिक्सन और Truecaller हेडक्वॉर्टर का किया दौरा

👉संचार की नवीनतम तकनीकों, आपातकालीन रोबोटिक्स एवं स्पैम कॉल...