Thursday, April 16, 2026
spot_img
spot_img

ਪੰਜਾਬ ਪੁਲਿਸ ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

Date:

spot_img

👉ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
👉ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵੱਡੇ ਪੱਧਰ ‘ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ
👉ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਿਆਂ ਵਿਰੁੱਧ ਜੰਗ ਦੌਰਾਨ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦੀ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 30 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ ਭਾਰਤੀ ਕ੍ਰਿਕੇਟ ਟੀਮ ਦੇ ਉਪ-ਕਪਤਾਨ ਸ਼ੁਭਮਨ ਗਿੱਲ ਅਤੇ ਪ੍ਰਤਿਭਾਸ਼ਾਲੀ ਗੇਂਦਬਾਜ ਅਰਸ਼ਦੀਪ ਸਿੰਘ ਨੇ ਕੀਤੀ ਮੁੱਖ ਮੰਤਰੀ ਮੁਲਾਕਾਤ 

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਸਿਮਰਨਜੀਤ ਸਿੰਘ ਉਰਫ਼ ਸਿਮਰਨ ਵਾਸੀ ਬਾਸਰਕੇ ਗਿੱਲਾਂ, ਘਰਿੰਡਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਫੋਰਡ ਫੀਏਸਟਾ ਕਾਰ, ਜਿਸ ਵਿੱਚ ਉਹ ਖੇਪ ਡਲੀਵਰ ਕਰਨ ਜਾ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਸਿਮਰਨਜੀਤ ਸਿੰਘ ਵੱਡੇ ਪੱਧਰ ‘ਤੇ ਹੈਰੋਇਨ ਤਸਕਰੀ ਵਿੱਚ ਸ਼ਾਮਲ ਸੀ, ਅਤੇ ਇਹ ਰਿਪੋਰਟ ਮਿਲੀ ਸੀ ਕਿ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਤਸਕਰੀ ਕੀਤੀ ਗਈ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰਾਂ ਨੇ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਸੀ।ਡੀਜੀਪੀ ਨੇ ਕਿਹਾ ਕਿ ਇਸ ਰੈਕਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸ਼ਿਕੰਜਾ ਹੋਰ ਕੱਸਿਆ

ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਗੁਰਸਿਮਰਨਜੀਤ ਸਿੰਘ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਐਸਐਚਓ ਘਰਿੰਡਾ ਦੀ ਅਗਵਾਈ ਵਿੱਚ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਚੈਕਿੰਗ ਲਈ ਸ਼ੱਕੀ ਫੋਰਡ ਫਿਏਸਟਾ ਕਾਰ ਨੂੰ ਰੋਕਿਆ। ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ ਕਾਰ ਵਿੱਚ ਛੁਪਾ ਕੇ ਰੱਖਿਆ ਇਕ ਕਾਲਾ ਬੈਗ ਮਿਲਿਆ ਜਿਸ ਵਿੱਚੋਂ ਹੈਰੋਇਨ ਦੇ ਚਾਰ ਪੈਕੇਟ – ਹਰੇਕ ਦਾ ਭਾਰ 7.5 ਕਿਲੋਗ੍ਰਾਮ ਸੀ – ਬਰਾਮਦ ਹੋਏ।ਐਸਐਸਪੀ ਨੇ ਦੱਸਿਆ ਕਿ ਇਸ ਤਸਕਰੀ ਨੈਟਵਰਕ ਦੇ ਮੂਲ ਸਰੋਤ ਅਤੇ ਨਸ਼ਿਆਂ ਦੀ ਵੰਡ ਦੇ ਨੈੱਟਵਰਕ ਬਾਰੇ ਜਾਣਕਾਰੀ ਲੈਣ ਲਈ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਐਫਆਈਆਰ ਨੰਬਰ 30 ਮਿਤੀ 14-02-2025 ਨੂੰ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਘਰਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...