Punjab Police ਦੇ CI Wing ਨੇ ISI ਸਮਰਥਕ ਨੈਟਵਰਕ ਦਾ ਪਰਦਾਫਾਸ਼, 2 ਗ੍ਰਿਫਤਾਰ

Date:

spot_img

Jalandhar News: Punjab Police ਦੇ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਪਾਕਿਸਤਾਨ ਦੀ ISI-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਸਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਦੇ ਇੱਕ ਬੁਲਾਰੇ ਨੇ ਦਸਿਆ ਕਿ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਰਿੰਦਾ ਦੇ ਹੁਕਮਾਂ ‘ਤੇ ਯੂਕੇ-ਅਧਾਰਤ ਹੈਂਡਲਰ ਨਿਸ਼ਾਨ ਜੌੜੀਅਨ ਅਤੇ ਆਦੇਸ਼ ਜਮਰਾਏ ਦੁਆਰਾ ਚਲਾਏ ਜਾ ਰਹੇ BKI ਮਾਡਿਊਲ ਨੂੰ ਕਾਬੂ ਕੀਤਾ ਹੈ। ਇੰਨ੍ਹਾਂ ਦੇ ਕਬਜ਼ੇ ਤੋਂ 2.5 ਕਿਲੋ IED/RDX ਅਤੇ ਇੱਕ ਰਿਮੋਟ ਕੰਟਰੋਲ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ  20 ਬੱਚਿਆਂ ਦੀ ਮੌਤ ਦਾ ਮਾਮਲਾ; Coldrif Cough Syrup ਬਣਾਉਣ ਵਾਲੀ ਕੰਪਨੀ ਦਾ ਮਾਲਕ ਗ੍ਰਿਫਤਾਰ

ਜਲੰਧਰ ਤੋਂ ਗ੍ਰਿਫਤਾਰ ਕੀਤੇ ਬੱਬਰ ਖਾਲਸਾ ਦੇ ਦੋ ਕਾਰਕੁਨਾਂ ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ IED ਨਿਸ਼ਾਨਾਬੰਧ ਅੱਤਵਾਦੀ ਹਮਲੇ ਲਈ ਤਿਆਰ ਕੀਤਾ ਗਿਆ ਸੀ। ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ UAPA ਅਤੇ ਵਿਸਫੋਟਕ ਪਦਾਰਥ ਐਕਟ ਅਧੀਨ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ, ਪਾਕਿਸਤਾਨ ਦੀ ISI ਦੁਆਰਾ ਸਮਰਥਿਤ ਅੱਤਵਾਦੀ ਤੇ ਅਪਰਾਧਕ ਨੈੱਟਵਰਕਾਂ ਨੂੰ ਖਤਮ ਕਰਕੇ ਪੰਜਾਬ ਵਿੱਚ ਅਮਨ ਤੇ ਭਾਈਚਾਰਾ ਕਾਇਮ ਰੱਖਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਦਿੱਲੀ ਹਾਰਟ ਹਸਪਤਾਲ ਨੇ ਲੋੜਵੰਦ ਬੱਚਿਆਂ ਨਾਲ ਮਨਾਈ ਦੀਵਾਲੀ

Bathinda News: ਦਿੱਲੀ ਹਾਰਟ ਇੰਸਟੀਚਿਊਟ ਐਂਡ ਮਲਟੀਸਪੈਸ਼ਲਿਟੀ ਹਸਪਤਾਲ, ਬਠਿੰਡਾ...