Thursday, April 16, 2026
spot_img
spot_img

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, MP ਦੇ ਪੁੱਤਰ ਨੂੰ ਧਮਕੀਆਂ ਦੇਣ ਵਾਲਾ ਕਾਬੂ

Date:

spot_img

Gurdaspur News: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸੰਸਦ ਮੈਂਬਰ ਦੇ ਪੁੱਤਰ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕਾਬੂ ਕਰ ਲਿਆ ਹੈ। ਮੁਲਜਮ ਨੇ ਸੋਸ਼ਲ ਮੀਡੀਆ ‘ਤੇ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਐਮ ਪੀ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੇਵੀਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।ਪੰਜਾਬ ਪੁਲਿਸ ਦੇ ਅਧਿਕਾਰੀਆਂ ਮੁਤਾਬਕ ਧਮਕੀ ਦੇਣ ਵਾਲੇ ਮੁਲਜਮ ਦੀ ਪਹਿਚਾਣ ਗਗਨਦੀਪ ਸਿੰਘ ਰੰਧਾਵਾ ਵਾਸੀ ਗੁਲਮਰਗ ਐਵਨਿਊ ਅੰਮ੍ਰਿਤਸਰ ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ ਸੁਰੱਖਿਆ ਦੀ ਭੁੱਖ; ਕਥਾ ਵਾਚਕ ਨੇ ਸਾਢੂ ਨਾਲ ਮਿਲਕੇ ਆਪਣੇ ‘ਤੇ ਕਰਵਾਇਆ ਹਮਲਾ

ਐਸਐਸਪੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਮੁਢਲੀ ਪੁਛਗਿਛ ਦੌਰਾਨ ਮੁਲਜਮ ਗਗਨਦੀਪ ਦਾ ਗੈਂਗਸਟਰ ਜੱਗੂ ਭਗਵਾਨਪੁਰੀਏ ਨਾਲ ਕੋਈ ਸਬੰਧ ਸਾਹਮਣੇ ਨਹੀਂ ਆਇਆ ਹੈ। ਉਸਦੇ ਵਿਰੂਧ ਥਾਣਾ ਕੋਟਲੀ ਸੂਰਤ ਮੱਲੀਆ ਵਿਚ ਮੁਕੱਦਮਾ ਨੰਬਰ 98/25 ਦਰਜ਼ ਕੀਤਾ ਗਿਆ। ਇਸੇ ਤਰ੍ਹਾਂ ਫ਼ਤਿਹਗੜ੍ਹ ਚੂੜੀਆ ਵਿਚ ਸਿਮਰਨਜੀਤ ਸਿੰਘ ਦੀ ਦਸਤਾਰ ਵਾਲੀ ਦੁਕਾਨ ਉਪਰ ਚੱਲੀਆਂ ਗੋਲੀਆਂ ਦਾ ਮਾਮਲਾ ਵੀ ਪੁਲਿਸ ਨੇ ਹੱਲ ਕਰ ਲਿਆ ਹੈ ਤੇ ਜਲਦੀ ਹੀ ਇਸ ਬਾਰੇ ਖੁਲਾਸਾ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...