ਪੰਜਾਬ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਸੈੱਲ ਵੱਲੋਂ ਪਕਿਸਤਾਨ ’ਚ ਬੈਠੇ ਅੱਤਵਾਦੀ ਰਿੰਦਾ ਦੇ ਤਿੰਨ ਸਾਥੀ ਕਾਬੂ

0
43
+2

SAS Nagar News: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਖੁਫੀਆ ਜਾਣਕਾਰੀ ’ਤੇਵੱਡੀ ਕਾਰਵਾਈ ਕਰਦੇ ਹੋਏ ਪਾਕਿਸਤਾਨ-ਅਧਾਰਤ ਆਈਐਸਆਈ ਸਮਰਥਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨੈੱਟਵਰਕ ਨੂੰ ਤੋੜਦਿਆਂ ਉਸਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਹਿਤ ਕਾਬੂ ਕੀਤਾ ਹੈ। ਇੰਨ੍ਹਾਂ ਦੀ ਪਹਿਚਾਣ ਜਗਜੀਤ ਸਿੰਘ ਉਰਫ਼ ਜੱਗੀ ਵਾਸੀ ਨਾਂਦੇੜ ਮਹਾਰਾਸ਼ਟਰ, ਸ਼ੁਭਮ ਖੇਲਬੂਡੇ ਵਾਸੀ ਬੰਦਘਾਟ ਵਜੀਰਾਬਾਦ ਨਾਂਦੇੜ ਅਤੇ ਗੁਰਦੀਪ ਸਿੰਘ ਉਰਫ਼ ਦੀਪਾ ਵਾਸੀ ਰਾਏਪੁਰ ਥਾਣਾ ਨੂਰਪੁਰ ਬੇਦੀ ਜ਼ਿਲ੍ਹਾ ਰੋਪੜ ਸ਼ਾਮਲ ਹੈ।

ਇਹ ਵੀ ਪੜ੍ਹੋ Big News: ਸਿਵ ਸੈਨਾ ਦੇ ਪ੍ਰਧਾਨ ਦਾ ਕ.ਤਲ ਕਰਨ ਵਾਲੇ ਤਿੰਨਾਂ ਸ਼ੂਟਰਾਂ ਦਾ ਪੁਲਿਸ ਨੇ ਕੀਤਾ ’encounter’

ਪੁਲਿਸ ਟੀਮ ਨੇ ਇੰਨ੍ਹਾਂ ਕੋਲੋਂ 8 ਜ਼ਿੰਦਾ ਕਾਰਤੂਸਾਂ ਦੇ ਨਾਲ ਇੱਕ .32 ਬੋਰ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸਾਂ ਦੇ ਨਾਲ ਇੱਕ 12 ਬੋਰ ਪੰਪ-ਐਕਸ਼ਨ ਬੰਦੂਕ ਵੀ ਬਰਾਮਦ ਕੀਤੀ ਹੈ।ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੇ ਸੋਸਲ ਮੀਡੀਆ ਨੈਟਵਰਕ ਰਾਹੀਂ ਇਸਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਜੱਗੀ ਮਹਾਰਾਸ਼ਟਰ ਵਿੱਚ ਕਈ ਅਪਰਾਧਿਕ ਮਾਮਲਿਆਂ ਵਿੱਚ ਸਹਿ-ਮੁਲਜ਼ਮ ਹੈ। ਜਗਜੀਤ ਉਰਫ ਜੱਗੀ ਨੇ 10.02.2025 ਨੂੰ ਨਾਂਦੇੜ ਵਿੱਚ ਹੋਏ ਕਤਲ ’ਚ ਸ਼ਾਮਲ ਸ਼ੂਟਰਾ ਲਈ ਲੌਜਿਸਟਿਕਸ, ਸੇਫਹਾਊਸ ਅਤੇ ਤਾਲਮੇਲ ਬਨਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ਇਹ ਵੀ ਪੜ੍ਹੋ ਅੰਮ੍ਰਿਤਸਰ ’ਚ ਮੰਦਿਰ ਦੇ ਬਹਾਰਾ ਧਮਾਕਾ, ਪੁਲਿਸ ਵੱਲੋਂ ਜਾਂਚ ਸ਼ੁਰੂ

ਇਸ ਕਤਲ ਦੀ ਯੋਜਨਾ ਨੂੰ ਰਿੰਦਾ ਨੇ ਸਰਹੱਦ ਪਾਰ ਤੋਂ ਬਣਾਇਆ ਸੀ। ਡੀਜੀਪੀ ਮੁਤਾਬਕ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਜੇਲ੍ਹ ਵਿੱਚ ਬੰਦ ਰਿੰਦਾ ਦੇ ਇੱਕ ਪੁਰਾਣੇ ਸਾਥੀ ਗੈਂਗਸਟਰ ਦਿਲਪ੍ਰੀਤ ਉਰਫ ਬਾਬਾ ਦੀ ਭੂਮਿਕਾ ਵੀ ਇਸ ਕੇਸ ਵਿਚ ਹੈ, ਜਿਸਨੇ ਦੋਸ਼ੀਆਂ ਲਈ ਪੰਜਾਬ ਵਿੱਚ ਸੁਰੱਖਿਅਤ ਪਨਾਹਗਾਹਾਂ ਦਾ ਪ੍ਰਬੰਧ ਕੀਤਾ ਸੀ। ਇਸ ਸਬੰਧ ਵਿਚ ਮੋਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here