spot_img

ਪੰਜਾਬ ਰਾਜ ਭਵਨ ਦੇ ਸਟਾਫ਼ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਛਬੀਲ ਲਗਾਈ

Date:

spot_img

👉ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸੇਵਾ, ਰਾਹਗੀਰਾਂ ਨੂੰ ਵੰਡਿਆ ਪ੍ਰਸ਼ਾਦ ਅਤੇ ਮਿੱਠਾ ਦੁੱਧ
Chandigarh News:ਧਰਮ ਨਿਰਪੱਖਤਾ ਅਤੇ ਮਾਨਵਤਾ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੀ ਯਾਦ ਵਿੱਚ, ਪੰਜਾਬ ਰਾਜ ਭਵਨ ਦੇ ਸਟਾਫ ਨੇ ਅੱਜ ਰਾਜ ਭਵਨ ਕੰਪਲੈਕਸ ਦੇ ਬਾਹਰ ਛਬੀਲ ਲਗਾਈ। ਇਸ ਦੌਰਾਨ ਸੰਗਤਾਂ ਨੂੰ ਮਿੱਠਾ ਦੁੱਧ ਅਤੇ ਘੁੰਗਣੀਆਂ ਦਾ ਪ੍ਰਸ਼ਾਦ ਵੰਡਿਆ ਗਿਆ।ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਸਮਾਗਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ।

ਇਹ ਵੀ ਪੜ੍ਹੋ  ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਆਪਸੀ ਸਤਿਕਾਰ ਅਤੇ ਭਾਈਚਾਰਕ ਕਦਰਾਂ-ਕੀਮਤਾਂ ਪ੍ਰਤੀ ਆਪਣੀ ਅਟੁੱਟ ਸ਼ਰਧਾ ਪੇਸ਼ ਕਰਦਿਆਂ, ਰਾਜਪਾਲ ਨੇ ਨਿੱਜੀ ਤੌਰ ’ਤੇ ਰਾਹਗੀਰਾਂ ਨੂੰ ਮਿੱਠਾ ਦੁੱਧ ਅਤੇ ਘੁੰਗਣੀਆਂ ਦਾ ਪ੍ਰਸ਼ਾਦ ਵੰਡਿਆ।ਇਸ ਦੌਰਾਨ ਰਾਜ ਭਵਨ ਦੇ ਅਧਿਕਾਰੀਆਂ ਅਤੇ ਸਟਾਫ਼ ਨੇ ਪੂਰੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਸੇਵਾ ਕੀਤੀ। ਗੁਰੂ ਸਾਹਿਬ ਦੇ ਸਮਰਪਿਤ ਅਤੇ ਮਿਸਾਲੀ ਯਤਨਾਂ ਸਦਕਾ ਆਪਸੀ ਭਾਈਚਾਰੇ ਅਤੇ ਨਿਰਸਵਾਰਥ ਸੇਵਾ ਅੱਜ ਵੀ ਸਾਡੇ ਦਿਲਾਂ ਵਿੱਚ ਧੜਕਦੀ ਹੈ ਜੋ ਰਾਜ ਭਵਨ ਦੇ ਸਟਾਫ ਵਿੱਚ ਵੀ ਦੇਖਣ ਨੂੰ ਮਿਲੀ।ਲੂਸਦੀ ਗਰਮੀ ਦੌਰਾਨ ਛਬੀਲ ਦਾ ਆਯੋਜਨ ਡੂੰਘਾ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਵ ਰੱਖਦਾ ਹੈ। ਇਹ ਦਇਆ,ਮਨੁੱਖਤਾ ਦੀ ਸੇਵਾ ਅਤੇ ਸਮਾਨਤਾ ਦੇ ਸਿਧਾਂਤ ਦਾ ਪ੍ਰਤੀਕ ਹੈ–ਜੋ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਮਾਨਵਵਾਦੀ ਸਿਧਾਂਤਾਂ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...