ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

Date:

spot_img

👉ਧਰਤੀ ਹੇਠੋਂ ਪਾਣੀ ਕੱਢਣ ਦੀ ਦਰ ਸਾਲ 2022 ਦੇ 164 ਫ਼ੀਸਦੀ ਤੋਂ ਘਟ ਕੇ ਸਾਲ 2026 ਵਿੱਚ 152.22 ਫ਼ੀਸਦੀ ਹੋਈ; ਅਤਿ ਸ਼ੋਸ਼ਿਤ ਬਲਾਕਾਂ ਦੀ ਗਿਣਤੀ 117 ਤੋਂ ਘਟ ਕੇ 110 ਅਤੇ ਸੁਰੱਖਿਅਤ ਬਲਾਕਾਂ ਦੀ ਗਿਣਤੀ 17 ਤੋਂ ਵਧ ਕੇ 20 ਹੋਈ
👉ਨਹਿਰੀ ਸਿੰਚਾਈ ਲਈ ਪੰਜਾਬ ਦੇ ਨਿਰੰਤਰ ਯਤਨਾਂ ਦੇ ਪ੍ਰਤੱਖ ਨਤੀਜੇ ਸਾਹਮਣੇ ਆਉਣ ਲੱਗੇ: ਬਰਿੰਦਰ ਕੁਮਾਰ ਗੋਇਲ
👉ਨਹਿਰੀ ਨੈੱਟਵਰਕ ਦੇ ਵਿਸਥਾਰ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 7,500 ਕਰੋੜ ਰੁਪਏ ਖਰਚੇ; ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 82 ਫ਼ੀਸਦੀ ਹੋਈ
👉ਕਿਸਾਨਾਂ ਦੀ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਣ ਨਾਲ ਬਿਜਲੀ ਦੀ 16 ਫ਼ੀਸਦੀ ਬੱਚਤ ਹੋਈ; 510 ਤੋਂ ਵੱਧ ਰੀਚਾਰਜ ਸਕੀਮਾਂ ਸਦਕਾ 38 ਲੱਖ ਘਣ ਮੀਟਰ ਭੂਮੀਗਤ ਪਾਣੀ ਰੀਚਾਰਜ ਹੋਇਆ: ਬਰਿੰਦਰ ਕੁਮਾਰ ਗੋਇਲ

Punjab News : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਵੱਡਾ ਸੁਧਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ 2026 ਦੇ ਤਾਜ਼ਾ ਮੁਲਾਂਕਣ ਮੁਤਾਬਕ ਦਹਾਕਿਆਂ ਮਗਰੋਂ ਪਹਿਲੀ ਵਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੀ ਵਰਤੋਂ ਦੀ ਦਰ ਸਾਲ 2022 ਦੇ 164 ਫ਼ੀਸਦੀ ਤੋਂ ਘਟ ਕੇ ਸਾਲ 2026 ਵਿੱਚ 152.22 ਫ਼ੀਸਦੀ ਰਹਿ ਗਈ ਹੈ ਜਦੋਂ ਕਿ ਮੁਲਾਂਕਣ ਕੀਤੇ ਅਤਿ ਸ਼ੋਸ਼ਿਤ ਬਲਾਕਾਂ ਦੀ ਗਿਣਤੀ 117 ਤੋਂ ਘਟ ਕੇ 110 ਹੋ ਗਈ ਹੈ ਅਤੇ ਸੁਰੱਖਿਅਤ ਬਲਾਕਾਂ ਦੀ ਗਿਣਤੀ 17 ਤੋਂ ਵਧ ਕੇ 20 ਹੋ ਗਈ ਹੈ।ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਕੇਂਦਰੀ ਭੂਮੀਗਤ ਜਲ ਬੋਰਡ ਵੱਲੋਂ ਜਾਰੀ ਤਾਜ਼ਾ ਮੁਲਾਂਕਣ ਵਿੱਚ ਦਰਜ ਕੀਤਾ ਗਿਆ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਸਬੰਧੀ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ।”

ਇਹ ਵੀ ਪੜ੍ਹੋ 👉ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

ਜਲ ਸਰੋਤ ਮੰਤਰੀ ਨੇ ਕਿਹਾ ਕਿ ਤਾਜ਼ਾ ਭੂਮੀਗਤ ਅੰਕੜੇ ਸਾਡੇ ਯਤਨਾਂ ਦੀ ਮਹੱਤਤਾ ਨੂੰ ਦਰਸਾਉਂਦੇ ਹਨ। “ਧਰਤੀ ਹੇਠਲੇ ਪਾਣੀ ਨੂੰ ਕੱਢਣ ਦੀ ਸਾਲਾਨਾ ਦਰ ਸਾਲ 2022 ਦੇ 28.02 ਬਿਲੀਅਨ ਕਿਊਬਿਕ ਮੀਟਰ (ਬੀ.ਸੀ.ਐਮ.) ਤੋਂ ਘਟ ਕੇ ਸਾਲ 2026 ਵਿੱਚ 26.32 ਬਿਲੀਅਨ ਕਿਊਬਿਕ ਮੀਟਰ (ਬੀ.ਸੀ.ਐਮ.) ਰਹਿ ਗਈ ਹੈ ਜਦਕਿ ਧਰਤੀ ਹੇਠਲੇ ਪਾਣੀ ਦੇ ਸਮੁੱਚੇ ਪੱਧਰ ਵਿੱਚ ਵੀ ਅਹਿਮ ਗਿਰਾਵਟ ਦਰਜ ਕੀਤੀ ਗਈ ਹੈ।”ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਇਹ ਪੰਜਾਬ ਲਈ ਇੱਕ ਵੱਡੀ ਪ੍ਰਾਪਤੀ ਹੈ। ਦਹਾਕਿਆਂ ਤੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਲਗਾਤਾਰ ਗਿਰਾਵਟ ਆ ਰਹੀ ਸੀ। ਇਹ ਪਹਿਲੀ ਵਾਰ ਹੈ ਕਿ ਅਸੀਂ ਇਸ ਵਿੱਚ ਵਾਧਾ ਦਰਜ ਕੀਤਾ ਹੈ।”ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਸਬੰਧੀ 153 ਬਲਾਕਾਂ ਨੂੰ ਸੁਰੱਖਿਅਤ, ਅਰਧ-ਨਾਜ਼ੁਕ, ਨਾਜ਼ੁਕ ਅਤੇ ਅਤਿ ਸ਼ੋਸ਼ਿਤ ਬਲਾਕਾਂ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ, “ਤਾਜ਼ਾ ਮੁਲਾਂਕਣ ਮੁਤਾਬਕ ਪਹਿਲਾਂ ਅਤਿ ਸ਼ੋਸ਼ਿਤ ਬਲਾਕਾਂ ਅਤੇ ਨਾਜ਼ੁਕ ਬਲਾਕਾਂ ਵਿੱਚ ਆਉਣ ਵਾਲੇ ਕਈ ਬਲਾਕਾਂ ਵਿੱਚ ਪਾਣੀ ਦੇ ਪੱਧਰ ‘ਚ ਸੁਧਾਰ ਹੋਇਆ ਹੈ ਅਤੇ ਉਹ ਬਿਹਤਰ ਸ਼੍ਰੇਣੀਆਂ ਵਿੱਚ ਆ ਗਏ ਹਨ।”

ਇਹ ਵੀ ਪੜ੍ਹੋ 👉ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

ਪਾਣੀ ਦੇ ਪੱਧਰ ‘ਚ ਹੋਏ ਸੁਧਾਰ ਬਾਰੇ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਸਾਲ 2025 ਦੇ ਮੁਕਾਬਲੇ 14 ਬਲਾਕ ਬਿਹਤਰ ਸ਼੍ਰੇਣੀ ਵਿੱਚ ਆ ਗਏ ਹਨ, ਜਿਨ੍ਹਾਂ ਵਿੱਚੋਂ ਚਾਰ ਬਲਾਕ ਸੁਰੱਖਿਅਤ ਸ਼੍ਰੇਣੀ ਵਿੱਚ ਆਏ ਹਨ।ਰਿਪੋਰਟ ਮੁਤਾਬਕ ਫਾਜ਼ਿਲਕਾ ਦਾ ਅਰਨੀਵਾਲਾ ਸ਼ੇਖ ਸੁਭਾਨਪੁਰ ਅਰਧ-ਨਾਜ਼ੁਕ ਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇਸ ਖੇਤਰ ਵਿੱਚ ਸਾਲ 2025 ਦੌਰਾਨ ਧਰਤੀ ਹੇਠਲੇ ਪਾਣੀ ਨੂੰ ਕੱਢਣ ਦੀ ਦਰ 73.34 ਫ਼ੀਸਦੀ ਤੋਂ ਘਟ ਕੇ ਸਾਲ 2026 ਵਿੱਚ 64.38 ਫ਼ੀਸਦੀ ਹੋ ਗਈ ਹੈ। ਫਿਰੋਜ਼ਪੁਰ ਦਾ ਮੱਖੂ ਅਰਧ-ਨਾਜ਼ੁਕ ਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇੱਥੇ ਭੂਮੀਗਤ ਪਾਣੀ ਕੱਢਣ ਦੀ ਦਰ 77.85 ਫ਼ੀਸਦੀ ਤੋਂ ਘਟ ਕੇ 66.82 ਫ਼ੀਸਦੀ ਹੋ ਗਈ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਦਾ ਹਾਜੀਪੁਰ ਅਰਧ-ਨਾਜ਼ੁਕ ਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇੱਥੇ ਪਾਣੀ ਕੱਢਣ ਦੀ ਦਰ 81.67 ਫ਼ੀਸਦੀ ਤੋਂ ਘਟ ਕੇ 62.16 ਫ਼ੀਸਦੀ ਰਹਿ ਗਈ ਹੈ ਜਦੋਂ ਕਿ ਪਠਾਨਕੋਟ ਦਾ ਨਰੋਟ ਜੈਮਲ ਸਿੰਘ ਅਰਧ-ਨਾਜ਼ੁਕ ਤੋਂ ਸੁਰੱਖਿਅਤ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇੱਥੇ ਪਾਣੀ ਕੱਢਣ ਦੀ ਦਰ 70.94 ਫ਼ੀਸਦੀ ਤੋਂ ਘਟ ਕੇ 66.47 ਫ਼ੀਸਦੀ ਰਹਿ ਗਈ ਹੈ।ਇਸੇ ਤਰ੍ਹਾਂ ਬਾਕੀ 10 ਬਲਾਕਾਂ ਦੇ ਵਰਗੀਕਰਨ ਵਿੱਚ ਵੀ ਸੁਧਾਰ ਦਰਜ ਕੀਤਾ ਗਿਆ ਹੈ। ਫਿਰੋਜ਼ਪੁਰ ਨਾਜ਼ੁਕ ਤੋਂ ਅਰਧ-ਨਾਜ਼ੁਕ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇਥੇ ਭੂਮੀਗਤ ਪਾਣੀ ਕੱਢਣ ਦੀ ਦਰ 94.49 ਫ਼ੀਸਦੀ ਤੋਂ ਘਟ ਕੇ 76.66 ਫ਼ੀਸਦੀ ਰਹਿ ਗਈ ਹੈ; ਮਮਦੋਟ ਨਾਜ਼ੁਕ ਤੋਂ ਅਰਧ-ਨਾਜ਼ੁਕ ਸ਼੍ਰੇਣੀ ਵਿੱਚ ਆ ਗਿਆ ਹੈ, ਜਿਸ ਵਿੱਚ ਭੂਮੀਗਤ ਪਾਣੀ ਕੱਢਣ ਦੀ ਦਰ 99.85 ਫ਼ੀਸਦੀ ਤੋਂ ਘਟ ਕੇ 86.59 ਫ਼ੀਸਦੀ ਰਹਿ ਗਈ ਹੈ; ਗੁਰਦਾਸਪੁਰ ਅਤਿ ਸ਼ੋਸ਼ਿਤ ਤੋਂ ਨਾਜ਼ੁਕ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇਥੇ ਭੂਮੀਗਤ ਪਾਣੀ ਦੀ ਨਿਕਾਸੀ 110.70 ਫ਼ੀਸਦੀ ਤੋਂ ਘਟ ਕੇ 92.93 ਫ਼ੀਸਦੀ ਹੋ ਗਈ ਹੈ ਅਤੇ ਕਾਹਨੂੰਵਾਨ ਅਤਿ ਸ਼ੋਸ਼ਿਤ ਤੋਂ ਨਾਜ਼ੁਕ ਸ਼੍ਰੇਣੀ ਵਿੱਚ ਆ ਗਿਆ ਹੈ ਅਤੇ ਇਥੇ ਭੂਮੀਗਤ ਪਾਣੀ ਕੱਢਣ ਦੀ ਦਰ 101.04 ਫ਼ੀਸਦੀ ਤੋਂ ਘਟ ਕੇ 98.01 ਫ਼ੀਸਦੀ ਰਹਿ ਗਈ ਹੈ।

ਇਹ ਵੀ ਪੜ੍ਹੋ 👉ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਇਸੇ ਤਰ੍ਹਾਂ ਸ੍ਰੀ ਹਰਗੋਬਿੰਦਪੁਰ ਵਿੱਚ ਪਾਣੀ ਕੱਢਣ ਦੀ ਦਰ 95.53 ਫ਼ੀਸਦੀ ਤੋਂ ਘੱਟ ਕੇ 75.54 ਫ਼ੀਸਦੀ ਹੋਣ ਨਾਲ ਇਹ ‘ਨਾਜ਼ੁਕ’ ਤੋਂ ‘ਅਰਧ-ਨਾਜ਼ੁਕ’ ਸ਼੍ਰੇਣੀ ਵਿੱਚ ਆ ਗਿਆ ਹੈ; ਭੂੰਗਾ 92.14 ਫ਼ੀਸਦੀ ਤੋਂ ਘੱਟ ਕੇ 84.17 ਫ਼ੀਸਦੀ ਨਾਲ ਨਾਜ਼ੁਕ ਤੋਂ ਅਰਧ-ਨਾਜ਼ੁਕ; ਹੁਸ਼ਿਆਰਪੁਰ-2 97.81 ਫ਼ੀਸਦੀ ਤੋਂ ਘੱਟ ਕੇ 78.53 ਫ਼ੀਸਦੀ ਨਾਲ ਨਾਜ਼ੁਕ ਤੋਂ ਅਰਧ-ਨਾਜ਼ੁਕ; ਮਾਹਿਲਪੁਰ 109.86 ਫ਼ੀਸਦੀ ਤੋਂ ਘੱਟ ਕੇ 92.23 ਫ਼ੀਸਦੀ ਹੋਣ ਨਾਲ ‘ਅਤਿ-ਸ਼ੋਸ਼ਿਤ’ ਤੋਂ ਨਾਜ਼ੁਕ; ਕੋਟ ਈਸੇ ਖਾਂ (ਧਰਮਕੋਟ, ਮੋਗਾ) 114.32 ਫ਼ੀਸਦੀ ਤੋਂ ਘੱਟ ਕੇ 97.67 ਫ਼ੀਸਦੀ ਹੋਣ ਨਾਲ ਅਤਿ-ਸ਼ੋਸ਼ਿਤ ਤੋਂ ਨਾਜ਼ੁਕ ਅਤੇ ਐਸ.ਬੀ.ਐਸ. ਨਗਰ ਦਾ ਔੜ ਬਲਾਕ 90.84 ਫ਼ੀਸਦੀ ਤੋਂ ਘੱਟ ਕੇ 89.91 ਫ਼ੀਸਦੀ ਨਾਲ ਨਾਜ਼ੁਕ ਤੋਂ ਅਰਧ-ਨਾਜ਼ੁਕ ਸ਼੍ਰੇਣੀ ਵਿੱਚ ਆ ਗਿਆ ਹੈ।ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਹੋਰ 95 ਬਲਾਕਾਂ ਵਿੱਚ ਵੀ ਵੱਖ-ਵੱਖ ਪੱਧਰਾਂ ‘ਤੇ ਸੁਧਾਰ ਦੇਖਣ ਨੂੰ ਮਿਲਿਆ ਹੈ। ਸਿੱਟੇ ਵਜੋਂ ਧਰਤੀ ਹੇਠਲੇ ਪਾਣੀ ਦੀ ਸਥਿਤੀ ਸਬੰਧੀ ਸੂਬੇ ਦੇ ਕੁੱਲ ਮੁਲਾਂਕਣ ਕੀਤੇ ਗਏ 153 ਬਲਾਕਾਂ ਵਿੱਚੋਂ 109 ਬਲਾਕਾਂ ਵਿੱਚ ਸੁਧਾਰ ਦਰਜ ਕੀਤਾ ਗਿਆ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਲਈ ਇੱਕ ਵੱਡੀ ਪ੍ਰਾਪਤੀ ਦੱਸਿਆ।ਇਨ੍ਹਾਂ 95 ਬਲਾਕਾਂ ਵਿੱਚੋਂ ਤਿੰਨ ਬਲਾਕਾਂ ਵਿੱਚ 30 ਫ਼ੀਸਦੀ ਤੋਂ ਵੱਧ ਸੁਧਾਰ ਦਰਜ ਕੀਤਾ ਗਿਆ ਹੈ, ਸੱਤ ਵਿੱਚ 20 ਫ਼ੀਸਦੀ ਤੋਂ 30 ਫ਼ੀਸਦੀ ਦਰਮਿਆਨ, 23 ਵਿੱਚ 10 ਫ਼ੀਸਦੀ ਤੋਂ 20 ਫ਼ੀਸਦੀ ਦਰਮਿਆਨ ਜਦਕਿ 62 ਬਲਾਕਾਂ ਵਿੱਚ 0 ਫ਼ੀਸਦੀ ਤੋਂ 10 ਫ਼ੀਸਦੀ ਦਰਮਿਆਨ ਸੁਧਾਰ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉Bathinda ‘ਚ ਨਸ਼ਾ ਤਸਕਰੀ ਦੇ ਕੇਸਾਂ ਵਿਚ ਫਸੀ ਮਹਿਲਾ ਦੇ ਘਰ ‘ਤੇ ਚੱਲਿਆ ਪ੍ਰਸ਼ਾਸ਼ਨ ਦਾ ਪੀਲਾ ਪੰਜ਼ਾ

ਜਲ ਸਰੋਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਵਿੱਚ ਇਹ ਸੁਧਾਰ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਵਿੱਚ ਵਾਧੇ ਅਤੇ ਪਾਣੀ ਕੱਢਣ ਦੀ ਦਰ ਵਿੱਚ ਕਮੀ ਦੇ ਸਾਂਝੇ ਯਤਨਾਂ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ, “ਨਹਿਰੀ ਪਾਣੀ ਦੀ ਬਿਹਤਰ ਵਰਤੋਂ, ਸਿੰਚਾਈ ਢਾਂਚੇ ਦੇ ਨਵੀਨੀਕਰਨ ਤੇ ਵਿਸਥਾਰ, ਜਲ ਸੰਭਾਲ ਅਤੇ ਰੀਚਾਰਜਿੰਗ ਉਪਾਵਾਂ ਨੇ ਸਮੂਹਿਕ ਤੌਰ ‘ਤੇ ਇਸ ਸਾਕਾਰਾਤਮਕ ਤਬਦੀਲੀ ਵਿੱਚ ਯੋਗਦਾਨ ਪਾਇਆ ਹੈ।”ਉਨ੍ਹਾਂ ਕਿਹਾ ਕਿ ਨਹਿਰਾਂ ਦੀ ਵੱਡੇ ਪੱਧਰ ‘ਤੇ ਬਹਾਲੀ ਤੇ ਨਵੀਨੀਕਰਨ, ਖਾਲਿਆਂ ਦੀ ਮੁਰੰਮਤ ਤੇ ਵਿਸਥਾਰ, ਪਾਈਪਲਾਈਨਾਂ ਵਿਛਾਉਣ ਅਤੇ ਟੇਲਾਂ ‘ਤੇ ਪੈਂਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਨਾਲ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ।ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਸਾਡਾ ਉਦੇਸ਼ ਬਿਲਕੁਲ ਸਪੱਸ਼ਟ ਸੀ: ਨਹਿਰੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣਾ ਤਾਂ ਜੋ ਕਿਸਾਨਾਂ ਨੂੰ ਪੂਰੀ ਤਰ੍ਹਾਂ ਧਰਤੀ ਹੇਠਲੇ ਪਾਣੀ ‘ਤੇ ਨਿਰਭਰ ਨਾ ਰਹਿਣਾ ਪਵੇ। ਇਹ ਸਿਰਫ਼ ਸਿੰਚਾਈ ਨਾਲ ਜੁੜਿਆ ਕਦਮ ਨਹੀਂ ਹੈ; ਇਹ ਭਵਿੱਖ ਦੀਆਂ ਪੀੜ੍ਹੀਆਂ ਲਈ ਪੰਜਾਬ ਦੇ ਪਾਣੀ ਦੇ ਭੰਡਾਰਾਂ ਨੂੰ ਸੁਰੱਖਿਅਤ ਕਰਨ ਦਾ ਵੀ ਇੱਕ ਯਤਨ ਹੈ।”ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਧਰਤੀ ਹੇਠਲੇ ਪਾਣੀ ਦੀ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਸੀ ਕਿਉਂਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਸੀ। ਉਨ੍ਹਾਂ ਅੱਗੇ ਕਿਹਾ, “ਇਸ ਲਈ ਪੰਜਾਬ ਸਰਕਾਰ ਨੇ ਉਪਲਬਧ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਅਤੇ ਸੂਬੇ ਭਰ ਵਿੱਚ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਠੋਸ ਰਣਨੀਤੀ ਅਪਣਾਈ।”

ਇਹ ਵੀ ਪੜ੍ਹੋ 👉CM Bhagwant Singh Mann ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਵਰਤੋਂ, ਜੋ 2022 ਤੱਕ ਸਿਰਫ਼ 26 ਫ਼ੀਸਦੀ ਦੇ ਕਰੀਬ ਸੀ, ਹੁਣ ਵੱਧ ਕੇ 82 ਫ਼ੀਸਦੀ ਹੋ ਗਈ ਹੈ। ਉਨ੍ਹਾਂ ਕਿਹਾ, “ਇਸ ਵੱਡੀ ਤਬਦੀਲੀ ਨੂੰ ਲਿਆਉਣ ਲਈ ਪੰਜਾਬ ਸਰਕਾਰ ਨੇ ਲਗਭਗ 7,500 ਕਰੋੜ ਰੁਪਏ ਖਰਚੇ ਹਨ ਅਤੇ ਹਜ਼ਾਰਾਂ ਕਿਲੋਮੀਟਰ ਖਾਲਿਆਂ ਤੇ ਹੋਰ ਸਿੰਚਾਈ ਢਾਂਚੇ ਦੀ ਉਸਾਰੀ ਅਤੇ ਮਜ਼ਬੂਤੀਕਰਨ ਕੀਤਾ ਗਿਆ ਹੈ।”ਉਨ੍ਹਾਂ ਕਿਹਾ ਕਿ ਸੂਬੇ ਦੇ ਜਲ ਭੰਡਾਰਾਂ ਵਿੱਚ ਜਮ੍ਹਾਂ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਸੁਚੱਜੀ ਵਰਤੋਂ ਨੂੰ ਵੀ ਮੁੱਖ ਤਰਜੀਹ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ, “ਪੰਜਾਬ ਵਿੱਚ 1117 ਨਹਿਰਾਂ ਅਤੇ ਮਾਈਨਰ ਹਨ, ਜਿਨ੍ਹਾਂ ਦੀ ਵਰਤੋਂ ਪਹਿਲਾਂ ਉਨ੍ਹਾਂ ਦੀ ਮੂਲ ਸਮਰੱਥਾ ਤੋਂ ਕਾਫ਼ੀ ਘੱਟ ਹੋ ਰਹੀ ਸੀ।”ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਭਾਵੇਂ ਨਹਿਰੀ ਪ੍ਰਣਾਲੀ ਦੀ ਪਾਣੀ ਲਿਜਾਣ ਦੀ ਸਮਰੱਥਾ ਲਗਭਗ 36,000 ਕਿਊਸਿਕ ਹੈ ਪਰ ਪੰਜਾਬ ਇਸ ਸਾਲ 1 ਜੂਨ ਤੋਂ ਨਿਯਮਤ ਤੌਰ ‘ਤੇ ਲਗਭਗ 39,000 ਕਿਊਸਿਕ ਨਹਿਰੀ ਪਾਣੀ ਦੀ ਸਪਲਾਈ ਕਰ ਰਿਹਾ ਹੈ। ਉਨ੍ਹਾਂ ਕਿਹਾ, “ਨਹਿਰੀ ਪਾਣੀ ਦੀ ਵਧੀ ਹੋਈ ਉਪਲਬਧਤਾ ਨੇ ਕਈ ਖੇਤਰਾਂ ਦੇ ਕਿਸਾਨਾਂ ਨੂੰ ਟਿਊਬਵੈੱਲਾਂ ਰਾਹੀਂ ਧਰਤੀ ਹੇਠੋਂ ਪਾਣੀ ਕੱਢਣ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਨਾਲ ਝੋਨੇ ਦੀ ਕਾਸ਼ਤ ਦੇ ਯੋਗ ਬਣਾਇਆ ਹੈ।”

ਇਹ ਵੀ ਪੜ੍ਹੋ 👉CM Bhagwant Singh Mann ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦਾ ਆਸ਼ੀਰਵਾਦ ਲਿਆ

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨੂੰ ਸਿੱਧਾ ਖੇਤਾਂ ਤੱਕ ਲਿਜਾਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਬਿਜਲੀ ਦੀ ਖਪਤ ਨੂੰ ਘਟਾਉਣ ਵਿੱਚ ਨਾਲੋ-ਨਾਲ ਮਦਦ ਮਿਲੀ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਕੱਢਣ ‘ਤੇ ਨਿਰਭਰਤਾ ਘਟਣ ਕਾਰਨ ਰਾਜ ਵਿੱਚ ਬਿਜਲੀ ਦੀ ਲਗਭਗ 16 ਫ਼ੀਸਦੀ ਬੱਚਤ ਦਰਜ ਕੀਤੀ ਗਈ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਜਦੋਂ ਨਹਿਰੀ ਪਾਣੀ ਕਿਸਾਨ ਦੇ ਖੇਤ ਤੱਕ ਪਹੁੰਚਦਾ ਹੈ ਤਾਂ ਇਸ ਨਾਲ ਨਾ ਸਿਰਫ਼ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ ਬਲਕਿ ਪੰਪਿੰਗ ਲਈ ਖਰਚ ਹੋਣ ਵਾਲੀ ਬਿਜਲੀ ਦੀ ਖਪਤ ਵੀ ਘਟਦੀ ਹੈ। ਇਹ ਕਿਸਾਨ ਅਤੇ ਪੰਜਾਬ ਦੇ ਜਲ ਸਰੋਤਾਂ ਦੋਵਾਂ ਲਈ ਵਧੇਰੇ ਲਾਭਕਾਰੀ ਸਿੱਧ ਹੋਇਆ ਹੈ।”ਜਲ ਸਰੋਤ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ ਫ਼ਸਲਾਂ ਲਈ ਨਹਿਰੀ ਪਾਣੀ ਦੀ ਉਪਲਬਧਤਾ ਵਿੱਚ ਸੁਧਾਰ ਰਾਹੀਂ ਵੱਡੇ ਪੱਧਰ ‘ਤੇ ਲਾਭ ਹੋ ਰਿਹਾ ਹੈ ਅਤੇ ਇਸ ਦੇ ਨਾਲ ਹੀ ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਬਿਜਲੀ ਦੀ ਹੋਣ ਵਾਲੀ ਖਪਤ ਵੀ ਘਟੀ ਹੈ।ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਵਿੱਚ ਹੋਏ ਵਾਧੇ ਨੇ ਵੀ ਇਸ ਸੁਧਾਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ, ਜਿਸ ਤਹਿਤ ਸੂਬੇ ਭਰ ਵਿੱਚ 510 ਤੋਂ ਵੱਧ ਰੀਚਾਰਜ ਸਕੀਮਾਂ ਚਲ ਰਹੀਆਂ ਹਨ। ਉਨ੍ਹਾਂ ਕਿਹਾ, “ਇਨ੍ਹਾਂ ਵਿੱਚ ਛੱਪੜਾਂ, ਨਹਿਰਾਂ ‘ਤੇ ਆਧਾਰਿਤ ਰੀਚਾਰਜ ਢਾਂਚੇ ਅਤੇ ਖੰਬਾਤੀ ਖੂਹਾਂ ਰਾਹੀਂ ਰੀਚਾਰਜ ਸ਼ਾਮਲ ਹਨ। ਇਨ੍ਹਾਂ ਸਕੀਮਾਂ ਨੇ ਮਿਲ ਕੇ ਲਗਭਗ 38 ਲੱਖ ਘਣ ਮੀਟਰ ਭੂਮੀਗਤ ਪਾਣੀ ਦੇ ਰੀਚਾਰਜ ਵਿੱਚ ਯੋਗਦਾਨ ਪਾਇਆ ਹੈ, ਜੋ ਸਿਸਵਾਂ ਡੈਮ ਦੀ ਭੰਡਾਰਨ ਸਮਰੱਥਾ ਤੋਂ ਵੱਧ ਹੈ।”

ਇਹ ਵੀ ਪੜ੍ਹੋ 👉Bathinda Police ‘ਚ ਮੁੜ ਹੋਏ ਤਬਾਦਲੇ; SHOs ਤੇ ਚੌਕੀ ਇੰਚਾਰਜ਼ ਬਦਲੇ, ਦੇਖੋ List

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਠਾਏ ਗਏ ਕਦਮਾਂ ਨਾਲ ਭੂਮੀਗਤ ਪਾਣੀ ਦੀ ਸਾਂਭ-ਸੰਭਾਲ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਆਉਣ ਵਾਲੇ ਸਾਲਾਂ ਵਿੱਚ ਭੂਮੀਗਤ ਪਾਣੀ ਨੂੰ ਕੱਢਣ ਦੀ ਦਰ ਨੂੰ ਘਟਾਉਣ ਵਿੱਚ ਮਦਦ ਮਿਲੇਗੀ।ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭੂਮੀਗਤ ਪਾਣੀ ਦੀ ਸਾਂਭ-ਸੰਭਾਲ ਪੰਜਾਬ ਲਈ ਸਿਰਫ਼ ਇੱਕ ਵਾਤਾਵਰਣਕ ਲੋੜ ਨਹੀਂ ਬਲਕਿ ਇਹ ਦੇਸ਼ ਦੀ ਅੰਨ ਸੁਰੱਖਿਆ ਨਾਲ ਸਿੱਧੇ ਤੌਰ ‘ਤੇ ਜੁੜੀ ਹੋਈ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਪੰਜਾਬ ਕੇਂਦਰੀ ਅੰਨ ਭੰਡਾਰ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ ਅਤੇ ਇਸ ਨੇ ਇਤਿਹਾਸਕ ਤੌਰ ‘ਤੇ ਦੇਸ਼ ਦੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਲਈ ਭੂਮੀਗਤ ਪਾਣੀ ਦੀ ਰਾਖੀ ਕਰਨਾ ਸਿੱਧੇ ਤੌਰ ‘ਤੇ ਦੇਸ਼ ਦੀ ਅੰਨ ਸੁਰੱਖਿਆ ਦੀ ਰਾਖੀ ਨਾਲ ਜੁੜਿਆ ਹੋਇਆ ਕਦਮ ਹੈ।”ਉਨ੍ਹਾਂ ਕਿਹਾ ਕਿ ਜੇਕਰ ਭੂਮੀਗਤ ਪਾਣੀ ਦਾ ਚਿੰਤਾਜਨਕ ਨਿਘਾਰ ਬਿਨਾਂ ਰੋਕ-ਟੋਕ ਦੇ ਜਾਰੀ ਰਹਿੰਦਾ ਤਾਂ ਇਹ ਨਾ ਸਿਰਫ਼ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਲਈ ਸਗੋਂ ਰਾਸ਼ਟਰੀ ਅੰਨ ਸੁਰੱਖਿਆ ਲਈ ਵੀ ਗੰਭੀਰ ਖ਼ਤਰਾ ਪੈਦਾ ਕਰ ਸਕਦਾ ਸੀ। ਉਨ੍ਹਾਂ ਅੱਗੇ ਕਿਹਾ, “ਇਸ ਲਈ ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਲਈ ਫੈਸਲਾਕੁਨ ਕਦਮ ਚੁੱਕੇ ਹਨ।”ਜਲ ਸਰੋਤ ਮੰਤਰੀ ਨੇ ਕਿਹਾ ਕਿ ਭੂਮੀਗਤ ਪਾਣੀ ਦੇ ਤਾਜ਼ਾ ਅੰਕੜੇ ਪੰਜਾਬ ਲਈ ਉਤਸ਼ਾਹਜਨਕ ਹਨ ਅਤੇ ਨਹਿਰੀ ਸਿੰਚਾਈ ਅਤੇ ਭੂਮੀਗਤ ਪਾਣੀ ਦੀ ਸੰਭਾਲ ਦੇ ਉਪਾਵਾਂ ਨੂੰ ਹੋਰ ਵਧਾਉਣ ਦੇ ਸਰਕਾਰ ਦੇ ਸੰਕਲਪ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਟਿਕਾਊ ਜਲ ਪ੍ਰਬੰਧਨ ਅਤੇ ਸੂਬੇ ਦੇ ਖੇਤੀਬਾੜੀ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਵਚਨਬੱਧ ਹੈ।”ਇਸ ਮੌਕੇ ਸ਼ੇਰ ਸਿੰਘ, ਮੁੱਖ ਇੰਜੀਨੀਅਰ (ਕੈਨਾਲ ਤੇ ਗਰਾਊਂਡਵਾਟਰ), ਮਨੋਜ ਬਾਂਸਲ, ਨਿਗਰਾਨ ਇੰਜੀਨੀਅਰ (ਗਰਾਊਂਡਵਾਟਰ) ਸਣੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮਿਸ਼ਨ ‘ਕਲੀਨ ਪੰਜਾਬ’ ਨਾਲ ਬਦਲ ਰਹੀ ਨਗਰ ਕੌਂਸਲ ਸੰਗਤ ਦੀ ਨੁਹਾਰ : ਗੋਪਾਲ ਸਿੰਘ ਕੋਟਫੱਤਾ

👉ਵੱਖ-ਵੱਖ ਵਾਰਡਾਂ ਵਿੱਚ ਕੀਤੀ ਗਈ ਸਫ਼ਾਈ Bathinda News :...

ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ

👉2 ਸਤੰਬਰ ਨੂੰ ਪਾਵਰ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਅੱਗੇ...