Jalandhar News:ਅੱਜ ਸਵੇਰੇ ਜਲੰਧਰ ਵਿੱਚ ਇੱਕ ਪੰਜਾਬ ਰੋਡਵੇਜ਼ ਦੀ ਬੱਸ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼ ਦੀ ਇੱਕ ਬਸ ਜਲੰਧਰ ਤੋਂ ਦਸੂਹਾ ਜਾ ਰਹੀ ਸੀ। ਘਟਨਾ ਸਮੇਂ ਇਸ ਵਿੱਚ 27 ਯਾਤਰੀ ਸਵਾਰ ਸਨ।ਜਦੋਂ ਇਹ ਬਸ ਭੋਗਪੁਰ ਬੱਸ ਸਟੈਂਡ ਤੇ ਪਹੁੰਚੀ ਤਾਂ ਲੋਕਾਂ ਨੇ ਇਸ ਦੇ ਹੇਠਲੇ ਹਿੱਸੇ ਵਿੱਚ ਧੂੰਆ ਨਿਕਲਦੇ ਵੇਖਦੇ ਹੀ ਰੌਲਾ ਪਾ ਦਿੱਤਾ। ਲੋਕਾਂ ਦਾ ਰੌਲਾ ਸੁਣ ਕੇ ਯਾਤਰੀਆਂ ਵਿੱਚ ਅਫੜਾ ਤਫੜੀ ਮਚ ਗਈ। ਯਾਤਰੀਆਂ ਨੂੰ ਸੁਰੱਖਿਅਤ ਬੱਸ ਵਿੱਚੋਂ ਬਾਹਰ ਕੱਢਿਆ ਲਿਆ ਗਿਆ ।
ਇਹ ਵੀ ਪੜ੍ਹੋ ਨਸ਼ਾ ਤਸਕਰ ਤੋਂ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਦੋ SHOs ਵਿਰੁਧ ਪਰਚਾ ਦਰਜ਼, ਇੱਕ ਗ੍ਰਿਫਤਾਰ
ਖੁਸ਼ਕਿਸਮਤੀ ਇਹ ਰਹੀ ਕਿ ਇਹ ਬੱਸ ਬੱਸ ਸਟੈਂਡ ਵਿੱਚ ਖੜੀ ਹੋਣ ਕਾਰਨ ਅੱਗ ਦਾ ਜਲਦੀ ਪਤਾ ਲੱਗ ਗਿਆ ਅਤੇ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਅਤੇ ਉਹਨਾਂ ਨੇ ਅੱਗ ਤੇ ਕਾਬੂ ਪਾ ਲਿਆ। ਅੱਗ ਲੱਗਣ ਦਾ ਕਾਰਨ ਤਕਨੀਕੀ ਖਰਾਬੀ ਜਾਂ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੁਲਿਸ ਅਤੇ ਟਰਾਂਸਪੋਰਟ ਵਿਭਾਗ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇਅਸਲੀ ਕਾਰਨ ਸਾਹਮਣੇ ਆਉਣਗੇ।
ਇਹ ਵੀ ਪੜ੍ਹੋ 👉
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




