ਚੰਡੀਗੜ੍ਹ, 11 ਮਾਰਚ: ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਅਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਸਮੂਹ ਡਿੱਪੂਆਂ ’ਤੇ ਗੇਟ ਰੈਲੀਆਂ ਕੀਤੀਆ ਗਈਆਂ। ਇਸ ਦੌਰਾਨ ਬਠਿੰਡਾ ਡਿੱਪੂ ਦੇ ਗੇਟ ’ਤੇ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਹਰ ਪਾਸੇ ਤੋ ਫੇਲ੍ਹ ਹੋ ਚੁੱਕੀ ਹੈ। ਹੁਣ ਤੱਕ ਮਨੇਜਮੈਂਟ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਆਊਟਸੋਰਸਿੰਗ ਮੁਲਾਜ਼ਮਾ ਨੂੰ ਕੰਟਰੈਕਟ ਤੇ ਕਰਨ,ਤਨਖਾਹ ਬਰਾਬਰ ਕਰਨ, ਕੰਡੀਸ਼ਨਾਂ ਰੱਦ ਕਰਨ,ਸਰਵਿਸ ਰੂਲ ਲਾਗੂ ਕਰਨ ਆਦਿ ਕਿਸੇ ਵੀ ਕਮੇਟੀ ਦਾ ਗਠਨ ਨਹੀਂ ਕੀਤਾ ਗਿਆ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਲੰਮੇ ਸਮੇਂ ਤੋਂ ਲੰਮਕਦੀਆਂ ਆ ਰਹੀਆਂ ਹਨ
ਟਾਈਰ ਫਟਣ ਕਾਰਨ ਬੱਸ ਡਿਵਾਈਡਰ ’ਤੇ ਚੜ੍ਹੀ, ਅੱਧੀ ਦਰਜ਼ਨ ਸਵਾਰੀਆਂ ਜਖਮੀ
ਨਾ ਹੀ ਮਾਰੂ ਕੰਡੀਸ਼ਨਾ ਲਾ ਕੇ ਕੱਢੇ ਮੁਲਾਜ਼ਮਾਂ ਨੂੰ ਬਾਹਰ ਕੀਤਾ ਗਿਆ ਉਲਟਾ ਜੋਂ ਕੰਟਰੈਕਟ ਦੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਓਹਨਾ ਨੂੰ ਮੁੜ ਤੋਂ ਆਊਟ ਸੋਰਸ ਠੇਕੇਦਾਰੀ ਸਿਸਟਮ ਤੇ ਲਿਆ ਜਾ ਰਿਹਾ ਜਿਸ ਨਾਲ ਹਰ ਸਾਲ 20-25 ਕਰੋੜ ਦੇ ਕਮਿਸ਼ਨ ਦੀ ਲੁੱਟ ਹੋ ਰਹੀ ਹੈ। ਡਿੱਪੂ ਪ੍ਰਧਾਨ ਕੁਲਦੀਪ ਸਿੰਘ ਬਾਦਲ ਨੇ ਬੋਲਦਿਆਂ ਕਿਹਾ ਕਿ ਲਗਭਗ ਠੇਕੇਦਾਰੀ ਸਿਸਟਮ ਤਹਿਤ ਮੁਲਾਜ਼ਮ 10-15 ਸਾਲ ਤੋਂ ਸੰਤਾਪ ਹੰਢਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਮਨੇਜਮੈਂਟ ਵੱਲੋਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 12 ਮਾਰਚ ਨੂੰ ਦੁਪਹਿਰ ਤੋਂ ਸਰਕਾਰੀ ਬੱਸਾਂ ਦੀ ਸਰਵਿਸ ਬੰਦ ਕਰਕੇ ਚੱਕਾ ਜਾਮ ਕੀਤਾ ਜਾਵੇਗਾ ਅਤੇ 13 ਮਾਰਚ ਨੂੰ ਮੋਹਾਲੀ ਤੋਂ ਵਿਧਾਨ ਸਭਾ ਚੰਡੀਗੜ੍ਹ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ ਤੇ ਧਰਨਾ ਦਿੱਤਾ ਜਾਵੇਗਾ।
Share the post "ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਨੇ ਕੀਤੀ ਗੇਟ ਰੈਲੀ"