ਪੰਜਾਬ ਐਸਏਐਸ ਆਫੀਸਰਜ਼ ਐਸੋਸੀਏਸ਼ਨ ਵੱਲੋਂ ਵਿੱਤ ਵਿਭਾਗ ਦੇ ਸੇਵਾਮੁਕਤ ਅਧਿਕਾਰੀਆਂ ਦਾ ਸਨਮਾਨ

Date:

spot_img

ਚੰਡੀਗੜ੍ਹ 5 ਅਗਸਤ: ਪੰਜਾਬ ਐਸਏਐਸ ਆਫੀਸਰਜ਼ ਐਸੋਸੀਏਸ਼ਨ ਵੱਲੋਂ ਵਿੱਤ ਵਿਭਾਗ ਦੇ ਸੇਵਾਮੁਕਤ ਅਧਿਕਾਰੀਆਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਸਾਰੇ ਹਾਜ਼ਰੀਨ ਦਾ ਸਵਾਗਤ ਕਰਨ ਤੋਂ ਬਾਅਦ, ਸ਼੍ਰੀਮਤੀ ਨਿਧੀ, ਡੀ.ਟੀ.ਓ, ਅਤੇ ਸ਼੍ਰੀ ਮਨੀਸ਼ ਚੌਧਰੀ, ਏ.ਸੀ.ਐੱਫ.ਏ. ਦੇ ਬੇਵਕਤੀ ਦੇਹਾਂਤ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਵਧੀਕ ਡਾਇਰੈਕਟਰ (ਵਿੱਤ ਤੇ ਲੇਖਾ) ਸੰਜੀਵ ਕੁਮਾਰ, ਸੰਯੁਕਤ ਡਾਇਰੈਕਟਰ (ਵਿੱਤ ਤੇ ਲੇਖਾ) ਰਮੇਸ਼ ਗੁਪਤਾ, ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਪੰਕਜ ਰੇਖੀ, ਸ੍ਰੀਮਤੀ ਰਜਿੰਦਰ ਬੀਰ ਕੌਰ, ਕ੍ਰਿਸ਼ਨ ਕੁਮਾਰ ਹਾਂਡਾ, ਨਰਿੰਦਰ ਸਿੰਘ, ਰਸ਼ਪਾਲ ਸਿੰਘ ਅਤੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਸੁਖਵਿੰਦਰ ਸਿੰਘ ਨੂੰ ਸਮਾਗਮ ਵਿੱਚ ਸਨਮਾਨਿਤ ਕੀਤਾ ਗਿਆ।

2022 ਦੀਆਂ ਵਿਧਾਨ ਸਭਾ ਚੋਣਾਂ ਲੜਣ ਵਾਲੇ ਅੱਧੀ ਦਰਜ਼ਨ ਉਮੀਦਵਾਰ ਐਲਾਨੇ ਆਯੋਗ

ਐਸੋਸੀਏਸ਼ਨ ਨੇ ਵਿਭਾਗ ਪ੍ਰਤੀ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਬੇਦਾਗ ਸੇਵਾਵਾਂ ਨੂੰ ਇਕ ਮਹੱਤਵਪੂਰਨ ਪ੍ਰਾਪਤੀ ਮੰਨਦਿਆਂ ਪ੍ਰਸੰਸਾ ਕੀਤੀ। ਇਸ ਮੌਕੇ ਪੰਜਾਬ ਐਸਏਐਸ ਕੇਡਰ ਦੇ ਅਧਿਕਾਰੀ ਹਾਜ਼ਰ ਸਨ। S/Sh ਰੁਪੇਸ਼ ਪੁਰੀ ਏ.ਡੀ.ਐੱਫ.ਏ. ਸਲਾਹਕਾਰ, ਸਤਿੰਦਰ ਸਿੰਘ ਚੌਹਾਨ ਏ.ਡੀ.ਐੱਫ.ਏ., ਸਰਪ੍ਰਸਤ ਅਤੇ ਰਾਕੇਸ਼ ਕੇ. ਸ਼ਰਮਾ ਡੀ.ਸੀ.ਐੱਫ.ਏ. ਐਸੋਸੀਏਸ਼ਨ ਦੇ ਪ੍ਰਧਾਨ ਨੇ ਸੇਵਾਮੁਕਤ ਅਧਿਕਾਰੀਆਂ ਦੇ ਯੋਗਦਾਨ ਅਤੇ ਸਮਰਪਣ ਬਾਰੇ ਚਾਨਣਾ ਪਾਇਆ, ਜਿਨ੍ਹਾਂ ਨੂੰ ਉਨ੍ਹਾਂ ਦੀਆਂ ਬੇਮਿਸਾਲ ਸੇਵਾਵਾਂ ਲਈ ਹਮੇਸ਼ਾ ਯਾਦ ਰੱਖਿਆ ਜਾਵੇਗਾ।

 

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...