ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ Seasonal Daily Wagers Policy-2026 ਲਾਗੂ, 223 ਦਿਹਾੜੀਦਾਰ ਕਰਮਚਾਰੀਆਂ ਨੂੰ ਮਿਲਿਆ ਲਾਭ

Date:

spot_img

👉ਸੀਜ਼ਨਲ ਦਿਹਾੜੀਦਾਰਾਂ ਨੂੰ ਪੂਰੇ ਮਹੀਨੇ ਦੀ ਤਨਖਾਹ, 10 ਛੁੱਟੀਆਂ, ਗਜਟਿਡ ਛੁੱਟੀਆਂ ਤੇ ਸਮਾਜਿਕ ਸੁਰੱਖਿਆ ਸੁਵਿਧਾਵਾਂ ਦਾ ਲਾਭ
👉Seasonal Daily Wagers Welfare Policy-2026 ਨਾਲ ਦਿਹਾੜੀਦਾਰਾਂ ਨੂੰ 58 ਸਾਲ ਦੀ ਉਮਰ ਤੱਕ ਸੇਵਾ ਨਿਰੰਤਰਤਾ, ਸਨਮਾਨ ਅਤੇ ਵਿੱਤੀ ਸੁਰੱਖਿਆ
Mohali News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੀਜ਼ਨਲ ਦਿਹਾੜੀਦਾਰ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਵਧੇਰੇ ਸੁਚੱਜੇ ਅਤੇ ਵਿਧੀਵਤ ਢੰਗ ਨਾਲ ਮਾਨਤਾ ਦੇਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ The Punjab School Education Board (Welfare of Seasonal Daily Wage Workers), Policy-2026 ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸ ਨੀਤੀ ਤਹਿਤ 223 ਸੀਜ਼ਨਲ ਦਿਹਾੜੀਦਾਰ ਕਰਮਚਾਰੀਆਂ ਇਸ ਦਾ ਲਾਭ ਲੇ ਚੁੱਕੇ ਹਨ ਅਤੇ ਨੀਤੀ ਅਪਣਾਉਣ ਵਾਲੇ ਯੋਗ ਕਰਮਚਾਰੀਆਂ ਨੂੰ ਅੱਜ ਦਫ਼ਤਰੀ ਹੁਕਮ ਜਾਰੀ ਕੀਤੇ ਗਏ।ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਆਈ.ਏ.ਐਸ. (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੀਤੀ ਅਧੀਨ ਜਿਨ੍ਹਾਂ ਸੀਜ਼ਨਲ ਦਿਹਾੜੀਦਾਰ ਕਰਮਚਾਰੀਆਂ ਵੱਲੋਂ ਫਾਰਮ-ਏ ਭਰ ਕੇ ਪਾਲਿਸੀ ਅਪਣਾਈ ਗਈ ਹੈ, ਉਨ੍ਹਾਂ ਨੂੰ ਲਾਗੂ ਨੀਤੀ ਅਨੁਸਾਰ ਦਫ਼ਤਰੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ 👉Bhagwant Mann Govt ਵੱਲੋਂ 9 ਅਕਤੂਬਰ ਨੂੰ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾਵੇਗੀ ‘ਮੈਗਾ ਪੀ.ਟੀ.ਐਮ.’; 25 ਲੱਖ ਮਾਪੇ ਹੋਣਗੇ ਸ਼ਾਮਲ

ਉਨ੍ਹਾਂ ਕਿਹਾ ਕਿ ਇਹ ਨੀਤੀ ਲੰਬੇ ਸਮੇਂ ਤੋਂ ਬੋਰਡ ਨਾਲ ਸੇਵਾਵਾਂ ਨਿਭਾ ਰਹੇ ਦਿਹਾੜੀਦਾਰ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਵਧੇਰੇ ਵਿਵਸਥਿਤ ਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।ਸੀਜ਼ਨਲ ਦਿਹਾੜੀਦਾਰ ਕਰਮਚਾਰੀਆਂ ਨੇ ਨੀਤੀ ਸਬੰਧੀ ਆਪਣੀ ਪ੍ਰਤੀਕਿਰਿਆ ਦਿੰਦਿਆਂ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਮਹੀਨੇ ਵਿੱਚ ਲਗਭਗ 12 ਤੋਂ 18 ਦਿਨਾਂ ਦੀ ਹੀ ਮਜ਼ਦੂਰੀ ਪ੍ਰਾਪਤ ਹੁੰਦੀ ਸੀ, ਜਦਕਿ ਨਵੀਂ ਪਾਲਿਸੀ ਦੇ ਲਾਗੂ ਹੋਣ ਨਾਲ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਪੂਰੇ ਮਹੀਨੇ ਦੀ ਤਨਖਾਹ ਮਿਲੇਗੀ। ਇਸ ਨਾਲ ਉਨ੍ਹਾਂ ਨੂੰ ਵਿੱਤੀ ਸਥਿਰਤਾ ਅਤੇ ਨਿੱਜੀ ਜੀਵਨ ਵਿੱਚ ਵੱਡੀ ਰਾਹਤ ਮਿਲਣ ਦੀ ਉਮੀਦ ਜਾਗੀ ਹੈ।ਚੇਅਰਮੈਨ ਨੇ ਦੱਸਿਆ ਕਿ ਨਵੀਂ ਪਾਲਿਸੀ ਤਹਿਤ ਸੀਜ਼ਨਲ ਦਿਹਾੜੀਦਾਰਾਂ ਨੂੰ ਸਾਲ ਦੌਰਾਨ 10 ਛੁੱਟੀਆਂ ਦੇ ਨਾਲ-ਨਾਲ, ਗਜਟਿਡ ਛੁੱਟੀਆਂ, ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਦਾ ਫਾਇਦਾ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵ, ਲਾਗੂ ਨਿਯਮਾਂ ਅਨੁਸਾਰ ਈ.ਐਸ.ਆਈ., ਈ.ਪੀ.ਐੱਫ. ਆਦਿ ਸਮਾਜਿਕ ਸੁਰੱਖਿਆ ਸਬੰਧੀ ਸੁਵਿਧਾਵਾਂ ਵੀ ਇਹਨਾਂ ਦਿਹਾੜੀਦਾਰ ਕਰਮਚਾਰੀਆਂ ਲਈ ਲਾਗੂ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ ਜਾਰੀ ਕੀਤੇ ਗਏ ਦਫ਼ਤਰੀ ਹੁਕਮ ਸੀਜ਼ਨਲ ਦਿਹਾੜੀਦਾਰਾਂ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਹਨ। ਇਸ ਨਾਲ ਇਹਨਾਂ ਦੀ ਬੋਰਡ ਵਿੱਚ ਸੇਵਾ ਨਾਲ ਸਬੰਧਤ ਦਫ਼ਤਰੀ ਪਛਾਣ ਬਣੀ ਹੈ।

ਇਹ ਵੀ ਪੜ੍ਹੋ 👉10ਵੀਂ-12ਵੀਂ ਬੋਰਡ ਪ੍ਰੀਖਿਆ 2027 ਲਈ ਵੱਡੀ ਖ਼ਬਰ, ਸਰਕਾਰੀ ਸਕੂਲਾਂ ਲਈ ਵੀ ਸਖ਼ਤ ਹਦਾਇਤ

ਇਸ ਤੋਂ ਇਲਾਵਾ, ਇਹਨਾਂ ਨੂੰ ਸ਼ਨਾਖਤੀ ਕਾਰਡ ਅਤੇ ਦਫ਼ਤਰੀ ਕੰਮਕਾਜ ਲਈ ਨਿਯਮਾਂ ਅਨੁਸਾਰ ਸ਼ਨਾਖਤੀ ਨੰਬਰ ਜਾਰੀ ਕਰਨ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ, ਜਿਸ ਨਾਲ ਉਹ ਨਿਰਧਾਰਤ ਦਫ਼ਤਰੀ ਪ੍ਰਕਿਰਿਆ ਅਨੁਸਾਰ ਆਮ ਕਰਮਚਾਰੀਆਂ ਵਾਂਗ ਕੰਮ ਕਰ ਸਕਣਗੇ।ਇਸ ਮੌਕੇ ਸੀਜ਼ਨਲ ਦਿਹਾੜੀਦਾਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਬੋਰਡ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦੇ ਬਾਵਜੂਦ ਉਨ੍ਹਾਂ ਨੂੰ ਆਪਣੀ ਸੇਵਾ ਸਬੰਧੀ ਇਸ ਤਰ੍ਹਾਂ ਦੀ ਦਫ਼ਤਰੀ ਮਾਨਤਾ ਦੀ ਜਰੂਰਤ ਮਹਿਸੂਸ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਨਵੀਂ ਪਾਲਿਸੀ ਨਾਲ ਉਨ੍ਹਾਂ ਵਿੱਚ ਸੁਰੱਖਿਆ ਅਤੇ ਸਨਮਾਨ ਦੀ ਭਾਵਨਾ ਪੈਦਾ ਹੋਈ ਹੈ ਅਤੇ ਉਹ ਹੁਣ ਬੋਰਡ ਦੇ ਦਫ਼ਤਰੀ ਕੰਮਕਾਜ ਵਿੱਚ ਹੋਰ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਯੋਗਦਾਨ ਪਾਉਣ ਲਈ ਉਤਸ਼ਾਹਿਤ ਹਨ ਕਿਉਂਕਿ ਯੋਗ ਕਾਮਿਆਂ ਦੀ 58 ਸਾਲ ਦੀ ਉਮਰ ਤੱਕ ਸੇਵਾ ਨਿਰੰਤਰ ਜਾਰੀ ਰਹੇਗੀ ਅਤੇ ਯੋਗਤਾ ਅਨੁਸਾਰ ਕਲੈਰੀਕਲ ਅਤੇ ਗਰੁੱਪ-ਡੀ ਕੰਮਾਂ ਲਈ ਤਾਇਨਾਤੀ ਹੋਵੇਗੀ।ਸੀਜ਼ਨਲ ਦਿਹਾੜੀਦਾਰਾਂ ਨੇ ਇਸ ਪਹਿਲ ਲਈ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨੀਤੀ ਉਨ੍ਹਾਂ ਦੇ ਜੀਵਨ ਵਿੱਚ ਇੱਕ ਨਵੇਂ ਪੜਾਅ ਦੀ ਸ਼ੁਰੂਆਤ ਵਜੋਂ ਸਾਬਤ ਹੋਵੇਗੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਉਹ ਭਵਿੱਖ ਵਿੱਚ ਵੀ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

20 IPS ਅਧਿਕਾਰੀਆਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP

ਨਿਊਜ਼ ਡੈਸਕ: ਪੁਲਿਸ ਵਿਭਾਗ ਵਿੱਚ ਇੱਕ ਵਾਰ ਫਿਰ ਵੱਡਾ...

ਜ਼ੋਨਲ ਯੂਥ ਫੈਸਟੀਵਲ 2026 ਵਿੱਚ SSD Girls College ਦੀ ਸ਼ਾਨਦਾਰ ਉਪਲਬਧੀ

Bathinda News: ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਨੇ ਫਤਿਹ ਗਰੁੱਪ...