Site icon Punjabi Khabarsaar

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ 4 ਸਾਲਾ ਬੱਚੀ ਨੂੰ ਸਕੂਲ ਗੇਟ ਤੋਂ ਬਾਹਰ ਕੱਢਣ ਦਾ ਮਾਮਲਾ ਹੋਵੇਗੀ ਸਖ਼ਤ ਕਾਰਵਾਈ: ਚੇਅਰਮੈਨ ਕੰਵਰਦੀਪ ਸਿੰਘ

👉ਬਾਲ ਰੱਖਿਆ ਕਮਿਸ਼ਨ ਵੱਲੋਂ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪ੍ਰਿੰਸੀਪਲ ਨੂੰ ਅਧਿਆਪਕਾਂ ਸਮੇਤ ਕੀਤਾ ਤਲਬ
ਚੰਡੀਗੜ੍ਹ, 5 ਦਸੰਬਰ:ਵੱਖ-ਵੱਖ ਨਿਊਜ਼ ਚੈਨਲਾਂ ਅਤੇ ਸ਼ੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਹੀ ਖਬਰ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਦੇ ਗੇਟ ਤੋਂ 4 ਸਾਲਾ ਬੱਚੀ ਨੂੰ ਬਾਹਰ ਕੱਢਿਆ ਗਿਆ, ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਵੱਲੋਂ ਇਸ ਮਾਮਲੇ ‘ਤੇ ਸੂ-ਮੋਟੋ ਨੋਟਿਸ ਲਿਆ ਗਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਅਬੋਹਰ ਵਾਸੀਆਂ ਨੂੰ 119.16 ਕਰੋੜ ਰੁਪਏ ਦਾ ਤੋਹਫਾ

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਨੇ ਦੱਸਿਆ ਕਿ ਕਮਿਸ਼ਨ “ਦਾ ਕਮਿਸ਼ਨਜ਼ ਫਾਰ ਦ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਜ਼ ਐਕਟ, 2005” ਦੀ ਧਾਰਾ 17 ਦੇ ਤਹਿਤ ਵਿਧਾਨਕ ਸੰਸਥਾ ਹੈ, ਜਿਸ ਅਨੁਸਾਰ ਇਹ ਕਮਿਸ਼ਨ ਬਾਲ ਅਧਿਕਾਰਾਂ ਦੀ ਰੱਖਿਆ ਦੇ ਹੱਕ ਵਿੱਚ ਕੰਮ ਕਰਦੀ ਹੈ। ਕਮਿਸ਼ਨ ਨੂੰ ਜੇ.ਜੇ ਐਕਟ 2015, ਪੌਕਸੋ ਐਕਟ 2012 ਅਤੇ ਆਰ.ਟੀ.ਈ. ਐਕਟ 2009 ਦੇ ਤਹਿਤ ਨਿਗਰਾਨੀ ਕਰਨ ਦਾ ਅਧਿਕਾਰ ਹੈ। ਕਮਿਸ਼ਨ ਪਾਸ ਇਸ ਐਕਟ ਦੀ ਧਾਰਾ 14 ਅਤੇ ਸਿਵਲ ਪ੍ਰੋਸੀਜ਼ਰ ਕੋਡ 1908 ਦੇ ਤਹਿਤ ਕੇਸ ਦੀ ਸੁਣਵਾਈ ਲਈ ਸਿਵਲ ਕੋਰਟ ਦੀਆਂ ਸ਼ਕਤੀਆਂ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ

ਇਸ ਖਾਸ ਮਾਮਲੇ ਵਿੱਚ, ਕਮਿਸ਼ਨ ਨੇ ਦਿੱਲੀ ਇੰਟਰਨੈਸ਼ਨਲ ਸਕੂਲ ਮਾਹਿਲਪੁਰ ਦੇ ਪ੍ਰਿੰਸੀਪਲ ਅਤੇ ਸੰਬੰਧਤ ਸਟਾਫ ਨੂੰ 12 ਦਸੰਬਰ 2024, ਸਵੇਰੇ 11:00 ਵਜੇ ਕਮਿਸ਼ਨ ਦੇ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਆਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਨੂੰ ਮਾਮਲੇ ਦੇ ਤੱਥ ਅਤੇ ਪੂਰੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਹੈ।ਕਮਿਸ਼ਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬੱਚੇ ਦੇ ਹੱਕਾਂ ਦੀ ਉਲੰਘਣਾ ਦੀ ਜਾਂਚ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group ਨਾਲ ਜੁੜੋਂ। https://chat.whatsapp.com/EK1btmLAghfLjBaUyZMcLK

Exit mobile version