ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

Date:

spot_img

👉ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ
ਲੁਧਿਆਣਾ, 23 ਜਨਵਰੀ:ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਵੀਰਵਾਰ ਨੂੰ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸਥਾਨਕ ਏਕਜੋਤ ਨਗਰ ਦਾ ਦੌਰਾ ਕੀਤਾ।

ਇਹ ਵੀ ਪੜ੍ਹੋ Raghav Chada ਨੇ ਆਦਰਸ਼ ਨਗਰ ਵਿਚ ਕੱਢਿਆ ਰੋਡ ਸ਼ੋਅ, ਤੀਜੀ ਵਾਰ ਕੇਜਰੀਵਾਲ ਦੀ ਸਰਕਾਰ ਬਣਾਉਣ ਦੀ ਕੀਤੀ ਅਪੀਲ

ਏਡੀਸੀ (ਜੀ) ਰੋਹਿਤ ਗੁਪਤਾ ਦੇ ਨਾਲ, ਘਟਨਾ ਵਾਲੀ ਥਾਂ ਪੁੱਜੇ ਰਾਜ ਲਾਲੀ ਗਿੱਲ ਅਤੇ ਕੰਵਰਦੀਪ ਸਿੰਘ ਨੇ ਇਸ ਗ਼ੈਰ-ਮਨੁੱਖੀ ਘਟਨਾ ’ਤੇ ਦੁੱਖ ਪ੍ਰਗਟਾਇਆ ਅਤੇ ਪਰਿਵਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਘਟਨਾ ਲਈ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਪੁਲਿਸ ਨੂੰ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ  ਹੌਲਦਾਰ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਨੇ ਦਬੋਚਿਆ, ਇੱਕ ਹੋਇਆ ਫ਼ਰਾਰ

ਉਨ੍ਹਾਂ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਵੀ ਮੁਲਾਕਾਤ ਕੀਤੀ ਅਤੇ ਹੁਣ ਤੱਕ ਹੋਈਆਂ ਗ੍ਰਿਫ਼ਤਾਰੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ।ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਕਿਉਂਕਿ ਵੱਖ-ਵੱਖ ਪੁਲਿਸ ਟੀਮਾਂ ਪਹਿਲਾਂ ਹੀ ਬੜੀ ਮੁਸਤੈਦੀ ਨਾਲ ਉਸ ਦੀ ਭਾਲ ਕਰ ਰਹੀਆਂ ਹਨ। ਇਸ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ।ਉਨ੍ਹਾਂ ਇਹ ਵੀ ਦੱਸਿਆ ਕਿ ਕਿਰਤ ਵਿਭਾਗ ਅਤੇ ਹੋਰਾਂ ਨੂੰ ਵੀ ਬਾਲ ਮਜ਼ਦੂਰੀ ਜਿਹੇ ਗ਼ੈਰ-ਮਨੁੱਖੀ ਅਮਲ ਨੂੰ ਰੋਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

spot_img
spot_img
spot_img

Share post:

Popular

More like this
Related

मुख्यमंत्री नायब सिंह सैनी से मिलीं वर्ल्ड चैंपियन पहलवान मनीषा भनवाला

👉*मनीषा की उपलब्धि हरियाणा सहित पूरे देश के लिए...