ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ

0
56

Chandigarh News:ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਮਿਤੀ 30.03.2025 (ਐਤਵਾਰ) ਨੂੰ ਕਰਵਾਈਆਂ ਜਾਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪਹਿਲੀ ਮਿਤੀ 17.03.2025 (ਸੋਮਵਾਰ) ਨੂੰ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ।

ਇਹ ਵੀ ਪੜ੍ਹੋ AIIMS Bathinda ਨੇ ਪਹਿਲਾ ਲਾਈਵ ਰਿਲੇਟਿਡ ਗੁਰਦਾ ਟ੍ਰਾਂਸਪਲਾਂਟ ਕਰਕੇ ਮੀਲ ਪੱਥਰ ਕੀਤਾ ਪ੍ਰਾਪਤ

ਉਨ੍ਹਾਂ ਅੱਗੇ ਕਿਹਾ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20.03.2025 (ਵੀਰਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ 21.03.2025 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਇਸ ਸਬੰਧੀ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 22.03.2025 (ਸ਼ਨੀਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ ਇਸ ਉਪਰੰਤ 30.03.2025 (ਐਤਵਾਰ) ਨੂੰ ਚੋਣਾਂ ਕਰਵਾਈਆਂ ਜਾਣਗੀਆਂ।ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨਾਂ ‘ਤੇ ਵੋਟਾਂ ਦੀ ਸਮਾਪਤੀ ਤੋਂ ਤੁਰੰਤ ਬਾਅਦ ਕੀਤੀ ਜਾਵੇਗੀ ਅਤੇ 01.04.2025 (ਮੰਗਲਵਾਰ) ਨੂੰ ਚੋਣਾਂ ਮੁਕੰਮਲ ਹੋ ਜਾਣਗੀਆਂ।

ਇਹ ਵੀ ਪੜ੍ਹੋ  ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਫ਼ਸੇ ਨਗਰ ਨਿਗਮ ਦੇ Xen ਗੁਰਪ੍ਰੀਤ ਬੁੱਟਰ ਦੀ ਜਮਾਨਤ ਅਰਜ਼ੀ ਰੱਦ

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਸਬੰਧੀ ਰਸਮੀ ਨੋਟੀਫਿਕੇਸ਼ਨ 17.03.2025 ਨੂੰ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ ਉਕਤ 16 ਗ੍ਰਾਮ ਪੰਚਾਇਤਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here