ਚੇਅਰਪਰਸਨ ਨੇ ਫੇਜ਼ 8 ਮੁਹਾਲੀ ਦੇ ਵੂਮੈਨ ਸੈੱਲ ਦੇ ਦੌਰੇ ਦੌਰਾਨ ਕੀਤਾ ਐਲਾਨ
ਮੁਹਾਲੀ , 11 ਜੁਲਾਈ:ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬ ਦੇ ਸਾਰੇ ਮਹਿਲਾ ਸੈੱਲਾਂ ਦਾ ਸੂਬਾ ਵਿਆਪੀ ਦੌਰਾ ਕਰਨ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਵੂਮੈਨ ਸੈੱਲ, ਫੇਜ਼ -8, ਮੁਹਾਲੀ ਦੇ ਦੌਰੇ ਦੌਰਾਨ ਕੀਤਾ।ਸ੍ਰੀਮਤੀ ਗਿੱਲ ਨੇ ਆਪਣੇ ਦੌਰੇ ਦੌਰਾਨ ਮਹਿਲਾ ਸੈੱਲ ਦੇ ਸਟਾਫ਼ ਨਾਲ ਵੱਖ-ਵੱਖ ਕੇਸਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।
ਉਨ੍ਹਾਂ ਰੋਜ਼ਾਨਾ ਦੀਆਂ ਰਿਪੋਰਟਾਂ ਦਾ ਡਾਟਾ ਇਕੱਤਰ ਕੀਤਾ ਅਤੇ ਸੈੱਲ ਦੇ ਬਾਹਰ ਉਡੀਕ ਕਰ ਰਹੇ ਸ਼ਿਕਾਇਤਕਰਤਾਵਾਂ ਨਾਲ ਗੱਲਬਾਤ ਕੀਤੀ।ਇਸ ਤੋਂ ਇਲਾਵਾ, ਸ੍ਰੀਮਤੀ ਗਿੱਲ ਨੇ ਸਾਂਝ ਕੇਂਦਰ ਦਾ ਦੌਰਾ ਕੀਤਾ ਅਤੇ ਜਾਗਰੂਕਤਾ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਦੌਰਿਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹਨਾਂ ਸੁਵਿਧਾਵਾਂ ਕੋਲ ਕੇਸਾਂ ਅਤੇ ਸ਼ਿਕਾਇਤਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਰੇ ਲਈ ਢੁਕਵੇਂ ਢੰਗ ਉਪਲੱਬਧ ਹਨ।ਸ੍ਰੀਮਤੀ ਗਿੱਲ ਨੇ ਕਿਹਾ ਕਿ ਅਸੀਂ ਸੂਬੇ ਭਰ ਵਿੱਚ ਮਹਿਲਾਵਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ।
Share the post "ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਭਰ ਦੇ ਵੂਮੈੱਨ ਸੈੱਲਾਂ ਦਾ ਦੌਰਾ ਕੀਤਾ ਜਾਵੇਗਾ: ਰਾਜ ਲਾਲੀ ਗਿੱਲ"