Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਦੇ ਕਰ ਵਿਭਾਗ ਨੇ ਹਜ਼ਾਰਾਂ ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਘਪਲੇ ’ਤੇ ਸ਼ਿਕੰਜਾ ਕੱਸਿਆ: ਹਰਪਾਲ ਸਿੰਘ ਚੀਮਾ

7 Views

ਸੋਨੇ ਦੀਆਂ 2 ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਸੋਨੇ ਦੀ ਵਿਕਰੀ-ਖਰੀਦ ਦੇ ਜਾਅਲੀ ਬਿੱਲ ਅਤੇ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਦਾ ਪਰਦਾਫਾਸ਼
ਚੰਡੀਗੜ੍ਹ, 26 ਜੁਲਾਈ: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਦੇ ਇਨਫੋਰਸਮੈਂਟ ਵਿੰਗ ਵੱਲੋਂ ਕੀਤੀ ਗਈ ਜਾਂਚ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਸੋਨੇ ਦਾ ਕਾਰੋਬਾਰ ਕਰਨ ਵਾਲੀਆਂ ਦੋ ਫਰਮਾਂ ਵੱਲੋਂ 860 ਕਰੋੜ ਰੁਪਏ ਦੇ ਜਾਅਲੀ ਬਿੱਲ ਤਿਆਰ ਕਰਨ, ਜਦਕਿ ਲੋਹੇ ਦਾ ਕਾਰੋਬਾਰ ਕਰਨ ਵਾਲੀਆਂ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਉਣ ਦਾ ਖੁਲਾਸਾ ਹੋਇਆ ਹੈ। ਇਸ ਤੋਂ ਇਲਾਵਾ 68 ਫਰਮਾਂ ਨੇ ਆਪਣੀਆਂ ਫਰਮਾਂ ਨੂੰ ਦੂਜਿਆਂ ਦੇ ਨਾਂ ’ਤੇ ਰਜਿਸਟਰ ਕਰਵਾ ਕੇ 533 ਕਰੋੜ ਰੁਪਏ ਦਾ ਫਰਜ਼ੀ ਬਿਲਿੰਗ ਦਾ ਧੰਦਾ ਕੀਤਾ।ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਅੰਮ੍ਰਿਤਸਰ ਵਿੱਚ ਸੋਨੇ ਦਾ ਕਾਰੋਬਾਰ ਕਰਨ ਵਾਲੀ ਇੱਕ ਫਰਮ ਦੀ ਜਾਂਚ ਕਰਨ ’ਤੇ ਇਨਫੋਰਸਮੈਂਟ ਵਿੰਗ ਨੇ ਪਾਇਆ ਕਿ ਉਕਤ ਫਰਮ ਵੱਲੋਂ ਸੋਨੇ ਦੀ ਵਿਕਰੀ ਅਤੇ ਖਰੀਦ ਲਈ 336 ਕਰੋੜ ਰੁਪਏ ਦੇ ਜਾਅਲੀ ਬਿੱਲ ਬਣਾਏ ਗਏ ਸਨ।

ਨਗਰ ਨਿਗਮ ਦਾ ਜੇ.ਈ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਜਿਨ੍ਹਾਂ ਦੋ ਫਰਮਾਂ ਤੋਂ ਉਕਤ ਫਰਮ ਨੇ ਸੋਨਾ ਖਰੀਦਿਆ ਸੀ, ਉਨ੍ਹਾਂ ਦੀ ਰਜਿਸਟਰੇਸ਼ਨ ਰੱਦ ਕਰ ਹੋ ਚੁੱਕੀ ਸੀ ਅਤੇ ਇੰਨ੍ਹਾਂ ਫਰਮਾਂ ਵੱਲੋਂ ਅੱਗੋਂ ਸੋਨੇ ਦੀ ਕੋਈ ਖਰੀਦ ਨਹੀਂ ਕੀਤੀ ਗਈ ਸੀ। ਸੋਨੇ ਦੇ ਲੈਣ-ਦੇਣ ਵਿੱਚ ਇਸੇ ਤਰ੍ਹਾਂ ਦੀ ਹੇਰਾਫੇਰੀ ਕਰਨ ਵਾਲੀ ਲੁਧਿਆਣਾ ਸਥਿਤ ਫਰਮ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਕਤ ਫਰਮ ਵੱਲੋਂ 424 ਕਰੋੜ ਰੁਪਏ ਦੇ ਜਾਅਲੀ ਬਿੱਲਾਂ ਦੇ ਨਾਲ ਸੋਨੇ ਦੀ ਵਿਕਰੀ-ਖਰੀਦ ਕੀਤੀ ਗਈ ਸੀ। ਇਸ ਤੋਂ ਇਲਾਵਾ 303 ਫਰਮਾਂ ਵੱਲੋਂ 4044 ਕਰੋੜ ਰੁਪਏ ਦੇ ਲੋਹੇ ਦੀ ਜਾਅਲੀ ਵਿਕਰੀ-ਖਰੀਦ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵਿੱਚੋਂ 11 ਫਰਮਾਂ ਪੰਜਾਬ ਨਾਲ, 86 ਫਰਮਾਂ ਹੋਰਨਾਂ ਸੂਬਿਆਂ ਨਾਲ ਅਤੇ 206 ਫਰਮਾਂ ਕੇਂਦਰ ਸਰਕਾਰ ਕੋਲ ਰਜਿਸਟਰਡ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਕੋਲ ਰਜਿਸਟਰਡ 217 ਫਰਮਾਂ ਕੋਲ 89.7 ਕਰੋੜ ਰੁਪਏ ਦਾ ਆਈਟੀਸੀ ਬਕਾਇਆ ਸੀ ਜਿਸ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੇ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੁੱਲ 707 ਕਰੋੜ ਰੁਪਏ ਦੀ ਜਾਅਲੀ ਆਈ.ਟੀ.ਸੀ. ਦਾ ਦਾਅਵਾ ਕੀਤਾ ਗਿਆ।

ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ ਮਿਲਾਇਆ ਹੱਥ

ਉਨ੍ਹਾਂ ਦੱਸਿਆ ਕਿ ਸੂਬੇ ਦੇ ਕਰ ਵਿਭਾਗ ਨੇ ਸਾਰੀਆਂ 11 ਫਰਮਾਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਦੀ ਰਜਿਸਟਰੇਸ਼ਨ ਰੱਦ ਜਾਂ ਮੁਅੱਤਲ ਕਰ ਦਿੱਤੀ ਹੈ ਅਤੇ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਹੈ, ਜਦਕਿ ਬਾਕੀ 206 ਫਰਮਾਂ ਦੀ ਸੂਚੀ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਦੇ ਦਿੱਤੀ ਗਈ ਹੈ।ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੋਰ ਵਿਅਕਤੀਆਂ ਦੇ ਨਾਵਾਂ ’ਤੇ ਰਜਿਸਟਰੇਸ਼ਨ ਕਰਵਾ ਕੇ ਫਰਜ਼ੀ ਬਿਲਿੰਗ ਕਰਨ ਵਾਲੀਆਂ 68 ਫਰਮਾਂ ਦੇ ਮਾਮਲੇ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ 5 ਵਿਅਕਤੀਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਲੁਧਿਆਣਾ ਵਿਖੇ ਐਫ.ਆਈ.ਆਰ. ਦਰਜ਼ ਕਰਵਾਈ ਗਈ ਹੈ ਅਤੇ 11 ਨੂੰ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ 533 ਕਰੋੜ ਰੁਪਏ ਦੀ ਜਾਅਲੀ ਬਿਲਿੰਗ ਪਾਈ ਗਈ ਹੈ, ਜਿਸ ਕਾਰਨ ਕਰੀਬ 100 ਕਰੋੜ ਰੁਪਏ ਦੀ ਜਾਅਲੀ ਆਈ.ਟੀ.ਸੀ. ਦਾ ਕਲੇਮ ਹੈ।ਇਸ ਮੌਕੇ ਵਿੱਤ ਮੰਤਰੀ ਦੇ ਨਾਲ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੂਜ਼ਮ ਅਤੇ ਜਾਇੰਟ ਕਮਿਸ਼ਨਰ (ਕਰ) ਜਸਕਰਨ ਸਿੰਘ ਬਰਾੜ ਵੀ ਮੌਜੂਦ ਸਨ।

 

Related posts

ਅਮਨ ਅਰੋੜਾ ਵੱਲੋਂ ਸਿਹਤ ਹੁਨਰ ਵਿਕਾਸ ਕੇਂਦਰਾਂ ਲਈ ਢੁਕਵੀਂ ਯੋਜਨਾ ਉਲੀਕਣ ਲਈ ਕਮੇਟੀ ਗਠਿਤ ਕਰਨ ਦੇ ਆਦੇਸ਼

punjabusernewssite

ਭਗਵੰਤ ਮਾਨ ਨੇ ਪੰਜਾਬ ਦਾ ਗੌਰਵ ਦਿੱਲੀ ਵਾਲਿਆਂ ਕੋਲ ਗਹਿਣੇ ਰੱਖਿਆ: ਸੁਨੀਲ ਜਾਖੜ

punjabusernewssite

ਇਕ ਦਰਜਨ ਨਾਇਬ ਤਹਿਸੀਲਦਾਰਾਂ ਨੂੰ ਮਿਲੀ ਤਰੱਕੀ

punjabusernewssite