ਪੰਜਾਬ ਟਰਾਂਸਪੋਰਟ ਵਿਭਾਗ ਨੇ ਸਾਲ 2022-2025 ਦੌਰਾਨ 5375.65 ਕਰੋੜ ਦਾ ਰਿਕਾਰਡ ਵਾਧੂ ਮਾਲੀਆ ਕੀਤਾ ਇਕੱਠਾ:ਲਾਲਜੀਤ ਭੁੱਲਰ

0
127

Chandigarh News:ਪੰਜਾਬ ਦੀ ਮਾਨ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਕਾਰਨ ਸੂਬੇ ਦੇ ਟਰਾਂਸਪੋਰਟ ਵਿਭਾਗ ਨੇ ਸਾਲ 2019-2022 ਦੇ ਮੁਕਾਬਲੇ ਸਾਲ 2022-2025 ਦੌਰਾਨ 5375.65 ਕਰੋੜ ਦਾ ਵਾਧੂ ਮਾਲੀਆ ਇਕੱਠਾ ਕੀਤਾ ਹੈ ਜੋ ਕਿ ਸੂਬਾ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਦਾ ਪ੍ਰਮਾਣ ਹੈ।ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਟਰਾਂਸਪੋਰਟ ਵਿਭਾਗ ਦੇ ਗੈਰ-ਵਪਾਰਕ ਵਿੰਗ, ਪਨਬੱਸ ਤੇ ਰੋਡਵੇਜ਼ ਅਤੇ ਪੈਪਸੂ ਨੇ ਮਾਲੀਆ ਸੰਗ੍ਰਹਿ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਹੈ, ਜੋ ਕਿ ਵਿਭਾਗ ਦੇ ਵਿੱਤੀ ਪ੍ਰਦਰਸ਼ਨ ਨੂੰ ਵਧਾਉਣ ਦੇ ਯਤਨਾਂ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮਿਲੇ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਨਮਾਨ

ਉਨ੍ਹਾਂ ਕਿਹਾ ਕਿ ਪੰਜਾਬ ਟਰਾਂਸਪੋਰਟ ਵਿਭਾਗ ਮਾਲੀਆ ਇਕੱਠਾ ਕਰਨ ਨੂੰ ਵਧਾਉਣ ਅਤੇ ਜਨਤਾ ਲਈ ਆਪਣੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਆਪਣੇ ਯਤਨ ਜਾਰੀ ਰੱਖਣ ਲਈ ਵਚਨਬੱਧ ਹੈ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਵਿੱਚ, ਟਰਾਂਸਪੋਰਟ ਵਿਭਾਗ ਦੇ ਗੈਰ ਵਪਾਰਕ ਵਿੰਗ (ਐਸ.ਟੀ.ਸੀ.) ਨੇ 9037.49 ਕਰੋੜ ਦਾ ਕੁੱਲ ਮਾਲੀਆ ਪੈਦਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਉਲਟ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2019-2020, 2022-2021 ਅਤੇ 2021-2022 ਦੌਰਾਨ ਪੈਦਾ ਹੋਇਆ ਮਾਲੀਆ 5825.38 ਕਰੋੜ ਸੀ।

ਇਹ ਵੀ ਪੜ੍ਹੋ CEC ਵੱਲੋਂ ਭਾਰਤ ਦੀ ਚੋਣ ਪ੍ਰਕਿਰਿਆ ਦੁਨੀਆਂ ਸਾਹਮਣੇ ਪੇਸ਼

ਉਨ੍ਹਾਂ ਸੂਬਾ ਸਰਕਾਰ ਦੀ ਬਿਹਤਰ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਾਲ 2022-2023, 2023-2024 ਅਤੇ 2024-2025 ਦੌਰਾਨ 3212.11 ਕਰੋੜ ਦਾ ਵਾਧੂ ਮਾਲੀਆ ਇਕੱਠਾ ਕੀਤਾ ਗਿਆ ਹੈ, ਜੋ ਕਿ ਇੱਕ ਰਿਕਾਰਡ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪਨਬੱਸ ਅਤੇ ਪੰਜਾਬ ਰੋਡਵੇਜ਼ ਨੇ ਸਾਲ 2019-2022 ਦੇ 1332.03 ਕਰੋੜ ਰੁਪਏ ਦੇ ਮੁਕਾਬਲੇ ਸਾਲ 2022-2025 ਦੇ ਤਿੰਨ ਸਾਲਾਂ ਦੌਰਾਨ 2323.21 ਕਰੋੜ ਰੁਪਏ ਦਾ ਵਾਧੂ ਮਾਲੀਆ ਇੱਕਤਰ ਕੀਤਾ ਹੈ ਜੋ ਕਿ 990.91 ਕਰੋੜ ਰੁਪਏ ਜ਼ਿਆਦਾ ਹੈ।ਸ. ਭੁੱਲਰ ਨੇ ਦੱਸਿਆ ਕਿ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਨੇ ਸਾਲ 2019-2022 ਤੱਕ ਦੇ 1721.52 ਕਰੋੜ ਰੁਪਏ ਦੇ ਮਾਲੀਏ ਦੇ ਮੁਕਾਬਲੇ ਸਾਲ 2022-2025 ਦੌਰਾਨ 2894.15 ਕਰੋੜ ਦਾ ਮਾਲੀਆ ਇਕੱਤਰ ਕੀਤਾ ਹੈ।

ਇਹ ਵੀ ਪੜ੍ਹੋ Punjab Police ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੇ ਮੁਕਾਬਲੇ ਸਾਲ 2022-2025 ਦਾ ਮਾਲੀਆ 1172.63 ਕਰੋੜ ਵੱਧ ਹੈ।ਸ. ਭੁੱਲਰ ਨੇ ਅੱਗੇ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਇਹ ਪ੍ਰਭਾਵਸ਼ਾਲੀ ਵਾਧਾ ਵਿਭਾਗ ਦੀ ਆਪਣੇ ਮਾਲੀਆ ਸੰਗ੍ਰਹਿ ਵਿਧੀਆਂ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਦਾ ਪ੍ਰਮਾਣ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਸਰਬਪੱਖੀ ਵਿਕਾਸ ਦੀ ਦਿਸ਼ਾ ‘ਚ ਨਿਰੰਤਰ ਅੱਗੇ ਵਧ ਰਿਹਾ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਗਾਤਾਰ 3 ਸਾਲਾ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ‘ਚ ਕੰਮ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here