Punjab University Chandigarh ਪੁਲਿਸ ਛਾਉਣੀ ਵਿਚ ਤਬਦੀਲ; ਵਿਦਿਆਰਥੀਆਂ ਵੱਲੋਂ ਅੱਜ ਹੋਵੇਗਾ ਵੱਡਾ ਪ੍ਰਦਰਸ਼ਨ

Date:

spot_img

Chandigarh News: ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਵੱਲੋਂ ਵਿੱਢੇ ਸੰਘਰਸ਼ ਨੂੰ ਤਾਰੋਪੀਡ ਕਰਨ ਲਈ ਚੰਡੀਗੜ੍ਹ ਪੁਲਿਸ ਵੱਲੋਂ ਬੀਤੀ ਰਾਤ ਤੋਂ ਹੀ ਯੂਨੀਵਰਸਿਟੀ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ। ਯੂਨੀਵਰਸਿਟੀ ਵਿੱਚ ਦਾਖਲੇ ਲਈ ਤਿੰਨਾਂ ਹੀ ਗੇਟਾਂ ਉੱਪਰ ਬੈਰੀਗੇਡਿੰਗ ਕਰਕੇ ਭਾਰੀ ਸੁਰੱਖਿਆ ਬਲ ਤੈਨਾਤ ਕੀਤੇ ਗਏ ਹਨ। ਹਾਲਾਤ ਇੱਥੋਂ ਤੱਕ ਉੱਪੜ ਗਏ ਹਨ ਕਿ ਸ਼ਿਨਾਖਤੀ ਕਾਰਡ ਦਿਖਾਉਣ ਦੇ ਬਾਵਜੂਦ ਵੀ ਬਹੁਤ ਸਾਰੇ ਵਿਦਿਆਰਥੀਆਂ ਨੂੰ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਇਸੇ ਤਰ੍ਹਾਂ ਚੰਡੀਗੜ੍ਹ ਦੀਆਂ ਪੰਜਾਬ ਅਤੇ ਹਰਿਆਣਾ ਨਾਲ ਲੱਗਦੀਆਂ ਸਰਹੱਦਾਂ ਦੇ ਦਾਖਲਾ ਪੁਆਇੰਟਾਂ ਉੱਪਰ ਵੀ ਭਾਰੀ ਸੁਰੱਖਿਆ ਵੱਲ ਤੈਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ Tarn Taran by Election;ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਦਾ ਹੋਇਆ ਖ਼ਤਮ

ਵਿਦਿਆਰਥੀ ਵੱਲੋਂ ਅੱਜ ਵੱਡੇ ਪ੍ਰਦਰਸ਼ਨ ਦਾ ਐਲਾਨ ਕੀਤਾ ਹੋਇਆ ਹੈ, ਜਿਸ ਨੂੰ ਦੇਖਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ 10 ਅਤੇ 11 ਨਵੰਬਰ ਦੀ ਜਨਤਕ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਸੀ। ਪ੍ਰੰਤੂ ਇਸਦੇ ਬਾਵਜੂਦ ਵਿਦਿਆਰਥੀ ਵੱਡੀ ਗਿਣਤੀ ਵਿੱਚ ਇੱਥੇ ਡਟੇ ਹੋਏ ਹਨ। ਬੀਤੀ ਰਾਤ ਵੀ ਕਈ ਮੌਕਿਆਂ ਉੱਪਰ ਵਿਦਿਆਰਥੀਆਂ ਦੀਆਂ ਪੁਲਿਸ ਨਾਲ ਝੜਪਾਂ ਹੋਈਆਂ। ਅੱਧੀ ਰਾਤ ਨੂੰ ਪੁਲਿਸ ਵੱਲੋਂ ਯੂਨੀਵਰਸਿਟੀ ਦੇ ਮੁੱਖ ਗੇਟਾਂ ਨੂੰ ਬੰਦ ਕਰਨ ਦੇ ਰੋਸ ਵਜੋਂ ਵਿਦਿਆਰਥੀਆਂ ਨੇ ਪੁਲਿਸ ਦਾ ਵਿਰੋਧ ਕੀਤਾ। ਇਸ ਮੌਕੇ “ਯੂਨੀਵਰਸਿਟੀ ਪੰਜਾਬ ਦੀ” ਅਤੇ “ਚੰਡੀਗੜ੍ਹ ਪੁਲਿਸ ਗੋ ਬੈਕ” ਦੇ ਨਾਅਰੇ ਵੀ ਲਗਾਏ ਗਏ ।

ਇਹ ਵੀ ਪੜ੍ਹੋ SSP ਦੀ ਮੁਅੱਤਲੀ ਤੋਂ ਬਾਅਦ Election Commission ਦਾ ਵੱਡਾ ਫੈਸਲਾ; ਦਰਜ਼ ਪਰਚਿਆਂ ਤੇ ਗ੍ਰਿਫਤਾਰੀਆਂ ਦੀ ਹੋਵੇਗੀ ਪੜਤਾਲ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਿ ਕੇਂਦਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਯੂਨੀਵਰਸਿਟੀ ਦੇ ਪਿਛਲੇ ਕਰੀਬ 59 ਸਾਲਾਂ ਤੋਂ ਚੱਲੇ ਆ ਰਹੇ ਸੈਨਟ ਨੂੰ ਭੰਗ ਕਰ ਦਿੱਤਾ ਸੀ। ਪ੍ਰੰਤੂ ਯੂਨੀਵਰਸਿਟੀ ਵਿਦਿਆਰਥੀਆਂ ਤੋਂ ਇਲਾਵਾ ਪੰਜਾਬ ਵਿੱਚ ਉੱਠੇ ਭਾਰੀ ਰੋਸ ਨੂੰ ਦੇਖਦਿਆਂ ਇਸ ਨੋਟੀਫਿਕੇਸ਼ਨ ਨੂੰ ਵਾਪਸ ਲੈ ਲਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਵਿਦਿਆਰਥੀਆਂ ਵੱਲੋਂ ਸੈਨੇਟ ਚੋਣਾਂ ਤੁਰੰਤ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਲਈ ਅੱਜ ਯੂਨੀਵਰਸਿਟੀ ਵਿੱਚ ਸਟੇਜ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੇ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਸਿਆਸੀ ਆਗੂਆਂ, ਸਮਾਜ ਕਾਰਕੁਨਾਂ ਅਤੇ ਕਲਾਕਾਰਾਂ ਸਹਿਤ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਦੇ ਪੁੱਜਣ ਦੀ ਉਮੀਦ ਹੈ। ਜਿਸ ਨੂੰ ਰੋਕਣ ਦੇ ਲਈ ਹੀ ਚੰਡੀਗੜ੍ਹ ਪੁਲਿਸ ਵੱਲੋਂ ਇਹ ਸਾਰੀ ਕਾਰਵਾਈ ਕੀਤੀ ਗਈ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...