Faridkot News: ਸੋਮਵਾਰ ਦੁਪਿਹਰ ਫ਼ਰੀਦਕੋਟ ਵਿਚ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਇੱਕ ਵੈਟਰਨਰੀ ਡਾਕਟਰ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਘਟਨਾ ਸਮੇਂ ਮ੍ਰਿਤਕ ਆਪਣੇ ਮੋਟਰਸਾਈਕਲ ‘ਤੇ ਫ਼ਰੀਦਕੋਟ ਵੱਲ ਜਾ ਰਿਹਾ ਸੀ। ਇਸ ਦੌਰਾਨ ਉਸਨੂੰ ਕਿਸੇ ਅਗਿਆਤ ਵਾਹਨ ਨੇ ਟੱਕਰ ਮਾਰ ਦਿੱਤੀ। ਮ੍ਰਿਤਕ ਦੀ ਪਛਾਣ 35 ਸਾਲਾ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪੱਕਾ ਪਿੰਡ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ 👉Barnala Police ਵੱਲੋਂ 20 ਕਿਲੋ ਅਫ਼ੀਮ ਸਮੇਤ ਨਸ਼ਾ ਤਸਕਰ ਗ੍ਰਿਫਤਾਰ
ਉਹ ਆਪਣੇ ਪਿੱਛੇ ਦੋ ਛੋਟੇ ਬੱਚੇ (ਇੱਕ ਲੜਕਾ ਤੇ ਇੱਕ ਲੜਕੀ) ਛੱਡ ਗਿਆ। ਇਹ ਹਾਦਸਾ ਪਿੰਡ ਪੱਕਾ ਤੋਂ ਫਰੀਦਕੋਟ ਸ਼ਹਿਰ ਜਾਣ ਸਮੇਂ ਕਟਾਰੀਆ ਪੈਟਰੋਲ ਪੰਪ ਦੇ ਨੇੜੇ ਵਾਪਰਿਆਂ। ਹਾਲਾਂਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (SSF) ਦੇ ਜਵਾਨ ਮੌਕੇ ‘ਤੇ ਪੁੱਜੇ ਪ੍ਰੰਤੂ ਤਦ ਤੱਕ ਉਸਦੀ ਮੌਤ ਹੋ ਚੁੱਕੀ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਮ੍ਰਿਤਕ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਖੋਜ ਲਈ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




