spot_img
spot_img

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ; ਪੇਸ਼ ਹੋਣਗੇ ਮਹੱਤਵਪੂਰਨ ਬਿੱਲ

Date:

spot_img

Chandigarh News: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਅੱਜ ਸੋਮਵਾਰ 3 ਅਗੱਸਤ ਤੋਂ ਸ਼ੁਰੂ ਹੋਣ ਜਾ ਰਿਹਾ। 10 ਜੁਲਾਈ ਤੱਕ ਚੱਲਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਸ ਆਖ਼ਰੀ ਸੈਸ਼ਨ ਦੇ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਇਸ ਸੈਸ਼ਨ ਦੌਰਾਨ ਕਾਫ਼ੀ ਮਹੱਤਵਪੂਰਨ ਬਿੱਲ ਲਿਆਂਦੇ ਜਾਣਗੇ, ਜਿਸਦੇ ਵਿਚ ਨਿੱਜੀ ਸਕੂਲਾਂ ਦੀ ਫ਼ੀਸ ਨੂੰ ਕਾਬੂ ਹੇਠ ਰੱਖਣ ਲਈ ‘ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨਏਡਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026’ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉ਚੋਣ ਅਮਲੇ ਦੀ ਮਿਹਨਤ ਰੰਗ ਲਿਆਈ: ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਇਸ ਬਿੱਲ ਦੇ ਰਾਹੀਂ ਨਿੱਜੀ ਸਕੂਲਾਂ ਵਲੋਂ ਫ਼ੀਸਾਂ ‘ਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫ਼ੀਸਦੀ ਤੱਕ ਸੀਮਤ ਕੀਤਾ ਜਾਵੇਗਾ। ਉਧਰ, ਇਸ ਸੈਸ਼ਨ ਦੌਰਾਨ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਣ ਲਈ ਲਗਾਤਾਰ ਰਣਨੀਤੀ ਬਣਾਈ ਜਾ ਰਹੀ ਹੈ। ਜਿਸਦੇ ਚੱਲਦੇ ਮੁੱਖ ਤੌਰ ‘ਤੇ ਸੱਤਾਧਿਰ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਦੇ ਖੇਮਿਆਂ ਵਿਚ ਤਿੱਖੀ ਨੌਕ-ਝੌਕ ਦੇਖਣ ਨੁੰ ਮਿਲ ਸਕਦੀ ਹੈ। ਇਜਲਾਸ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਵੇਗੀ। ਇਸ ਦੌਰਾਨ 4,5,7 ਅਤੇ 10 ਅਗਸਤ ਨੂੰ ਵਿਧਾਨਕ ਕੰਮਕਾਜ ਹੋਵੇਗਾ। ਜਦੋਂਕਿ 6 ਅਗਸਤ ਨੂੰ ਗੈਰ-ਸਰਕਾਰੀ ਕੰਮਕਾਜ ਅਤੇ 8 ਤੇ 9 ਅਗਸਤ ਨੂੰ ਛੁੱਟੀਆਂ ਹੋਣਗੀਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related