ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

Date:

spot_img

👉ਸਿੱਖਿਆ, ਕਰ, ਰੁਜ਼ਗਾਰ, ਪੇਂਡੂ ਵਿਕਾਸ, ਬੁਨਿਆਦੀ ਢਾਂਚਾ ਅਤੇ ਵਾਤਾਵਰਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਿੱਲ ਕੀਤੇ ਪਾਸ
Chandigarh News: ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ।ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਹੋਇਆ। ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਇਹ ਵੀ ਪੜ੍ਹੋ 👉Punjab ‘ਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ, ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ

ਸਦਨ ਵੱਲੋਂ ਯੂਨੀਵਰਸਿਟੀਆਂ ਨਾਲ ਸਬੰਧਤ ਤਿੰਨ ਬਿੱਲ ਵੀ ਪਾਸ ਕੀਤੇ ਗਏ। ਇਹਨਾਂ ਬਿੱਲਾਂ ਵਿੱਚ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026, ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਸ਼ਾਮਲ ਸਨ ਜੋ ਕਿ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਗਏ ਅਤੇ ਬਹੁਮਤ ਨਾਲ ਪਾਸ ਹੋ ਗਏ।ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਗੁਡਜ਼ ਐਂਡ ਸਰਿਵਸਜ਼ ਟੈਕਸ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋ ਗਿਆ।ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਇਹ ਵੀ ਪੜ੍ਹੋ 👉Punjab Vidhan Sabha ਵੱਲੋਂ ‘ਪੰਜਾਬ ਸਟੇਟ ਆਊਟਸੋਰਸਡ ਪਰਸੋਨਲ ਬਿੱਲ-2026’ ਸਰਬਸੰਮਤੀ ਨਾਲ ਪਾਸ; ਮੁਲਾਜ਼ਮਾਂ ਦੀ ਲੁੱਟ ਦਾ ਹੋਇਆ ਅੰਤ

ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋਇਆ।ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026 ਵੀ ਬਹੁਮਤ ਨਾਲ ਪਾਸ ਹੋਇਆ।ਇਨ੍ਹਾਂ 9 ਬਿੱਲਾਂ ਦਾ ਪਾਸ ਹੋਣਾ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਿਆਰੀ ਅਤੇ ਪਹੁੰਚਯੋਗ ਸਿੱਖਿਆ ਨੂੰ ਉਤਸ਼ਾਹਿਤ ਕਰਨ, ਸੰਸਥਾਗਤ ਅਤੇ ਪ੍ਰਬੰਧਕੀ ਪ੍ਰਣਾਲੀਆਂ ਨੂੰ ਸੁਚਾਰੂ ਬਣਾਉਣ, ਕਰਮਚਾਰੀਆਂ ਅਤੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨ, ਪੇਂਡੂ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਵਿੱਚ ਵਾਤਾਵਰਣ ਸੁਰੱਖਿਆ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

Sports News: ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ...