Punjab Vidhan Sabha ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

Date:

spot_img

👉ਸੋਧ ਕ੍ਰੈਡਿਟ ਨੋਟਸ ਰਾਹੀਂ ਵਿਕਰੀ ਤੋਂ ਬਾਅਦ ਦੀਆਂ ਛੋਟਾਂ ਨੂੰ ਬਾਹਰ ਰੱਖਣ ਲਈ ਪਹਿਲਾਂ ਦੇ ਸਮਝੌਤਿਆਂ ਦੀ ਲੋੜ ਨੂੰ ਖਤਮ ਕਰਦੀ ਹੈ: ਹਰਪਾਲ ਸਿੰਘ ਚੀਮਾ
👉ਸੋਧ ਨਾਲ ਇਨਵਰਟਡ ਡਿਊਟੀ ਢਾਂਚੇ ਲਈ ਆਈ.ਟੀ.ਸੀ. ਦੇ 90% ਆਰਜ਼ੀ ਰਿਫੰਡ ਨੂੰ ਵਧਾਇਆ ਅਤੇ ਆਈ.ਜੀ.ਐੱਸ.ਟੀ. ਨਿਰਯਾਤ ਰਿਫੰਡ ਲਈ 1,000 ਰੁਪਏ ਦੀ ਹੇਠਲੀ ਹੱਦ ਨੂੰ ਹਟਾਇਆ ਗਿਆ: ਹਰਪਾਲ ਸਿੰਘ ਚੀਮਾ
Chandigarh News:ਕਾਰੋਬਾਰ ਪੱਖੀ ਮਾਹੌਲ ਪੈਦਾ ਕਰਨ ਵੱਲ ਇੱਕ ਵੱਡੇ ਕਦਮ ਵਜੋਂ, ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਵਸਤੂ ਅਤੇ ਸੇਵਾ ਕਰ (ਪੀ.ਜੀ.ਐੱਸ.ਟੀ.) ਸੋਧ ਬਿੱਲ, 2026 ਪਾਸ ਕਰ ਦਿੱਤਾ। ਇਹ ਬਿੱਲ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਸਦਨ ਵਿੱਚ ਪੇਸ਼ ਕੀਤਾ ਗਿਆ, ਜਿਸ ਦਾ ਉਦੇਸ਼ ਰਾਜ ਭਰ ਵਿੱਚ ਸਵੈ-ਪਾਲਣਾ ਨੂੰ ਉਤਸ਼ਾਹਿਤ ਕਰਨਾ, ਮੁਕੱਦਮੇਬਾਜ਼ੀ ਨੂੰ ਘੱਟ ਕਰਨਾ ਅਤੇ ਜੀ.ਐੱਸ.ਟੀ. ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣਾ ਹੈ।

ਇਹ ਵੀ ਪੜ੍ਹੋ  Punjab ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਨਵੇਂ ਪਾਸ ਕੀਤੇ ਗਏ ਕਾਨੂੰਨ ਦੇ ਪ੍ਰਭਾਵੀ ਅਸਰ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੀ.ਜੀ.ਐੱਸ.ਟੀ. ਉਪਬੰਧਾਂ ਵਿੱਚ ਪ੍ਰਸਤਾਵਿਤ ਸੋਧਾਂ ਪ੍ਰਕਿਰਿਆਗਤ ਅੜਿੱਕਿਆਂ ਨੂੰ ਦੂਰ ਕਰਕੇ, ਤਰਲਤਾ ਵਿੱਚ ਸੁਧਾਰ ਕਰਕੇ ਅਤੇ ਟੈਕਸਦਾਤਿਆਂ ‘ਤੇ ਸਮੁੱਚੇ ਪਾਲਣਾ ਦੇ ਬੋਝ ਨੂੰ ਘਟਾ ਕੇ ਸਾਡੇ ਵਪਾਰ ਅਤੇ ਉਦਯੋਗ ਖੇਤਰਾਂ ਦਾ ਮੂਲ ਰੂਪ ਵਿੱਚ ਸਮਰਥਨ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ।”ਨਵੇਂ ਲਾਗੂ ਕੀਤੇ ਗਏ ਸੁਧਾਰ ਵਪਾਰਕ ਭਾਈਚਾਰੇ ਲਈ ਮੁੱਖ ਸਹੂਲਤ ਉਪਾਵਾਂ ਨੂੰ ਪੇਸ਼ ਕਰਦੇ ਹਨ। ਧਾਰਾ 15 ਅਤੇ 34 ਵਿੱਚ ਸੋਧਾਂ ਤਹਿਤ, ਕਾਨੂੰਨ ਹੁਣ ਸਪਲਾਇਰ ਅਤੇ ਪ੍ਰਾਪਤਕਰਤਾ ਵਿਚਕਾਰ ਪਹਿਲਾਂ ਦੇ ਸਮਝੌਤੇ ਨੂੰ ਲਾਜ਼ਮੀ ਬਣਾਏ ਬਿਨਾਂ ਕ੍ਰੈਡਿਟ ਨੋਟ ਜਾਰੀ ਕਰਕੇ ਸਪਲਾਈ ਦੇ ਮੁੱਲ ਵਿੱਚੋਂ ਵਿਕਰੀ ਤੋਂ ਬਾਅਦ ਦੀਆਂ ਛੋਟਾਂ ਨੂੰ ਬਾਹਰ ਰੱਖਣ ਦੀ ਆਗਿਆ ਦਿੰਦਾ ਹੈ। ਇਸ ਤੋਂ ਇਲਾਵਾ, ਇਹ ਕਿਸੇ ਵੀ ਵਪਾਰਕ ਕਾਰਨ ਕਰਕੇ ਦਿੱਤੀਆਂ ਗਈਆਂ ਵਿਕਰੀ ਤੋਂ ਬਾਅਦ ਦੀਆਂ ਛੋਟਾਂ ਲਈ ਕ੍ਰੈਡਿਟ ਨੋਟਸ ਜਾਰੀ ਕਰਨ ਦੀ ਇਜਾਜ਼ਤ ਦਿੰਦਾ ਹੈ, ਜਿਸ ਨਾਲ ਟੈਕਸਦਾਤਿਆਂ ਲਈ ਵਪਾਰਕ ਛੋਟਾਂ ਦੀ ਵਿਵਸਥਾ ਨੂੰ ਕਾਫ਼ੀ ਹੱਦ ਤੱਕ ਸਰਲ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

ਧਾਰਾ 54 ਵਿੱਚ ਸੋਧਾਂ ਰਾਹੀਂ ਵਾਧੂ ਰਾਹਤਾਂ ਸ਼ਾਮਲ ਕੀਤੀਆਂ ਗਈਆਂ ਹਨ। ਇਹ ਕਾਨੂੰਨ ਇਨਵਰਟੇਡ ਡਿਊਟੀ ਢਾਂਚੇ ਵਾਲੇ ਮਾਮਲਿਆਂ ਲਈ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦੇ 90% ਆਰਜ਼ੀ ਰਿਫੰਡ ਦੇ ਲਾਭ ਨੂੰ ਵਧਾਉਂਦਾ ਹੈ। ਇਹ ਪਿਛਲੀ ਹੇਠਲੀ ਹੱਦ ਨੂੰ ਵੀ ਹਟਾਉਂਦਾ ਹੈ, ਜਿਸ ਨਾਲ ਵਸਤੂਆਂ ਦੇ ਨਿਰਯਾਤ ‘ਤੇ ਅਦਾ ਕੀਤੇ ਆਈ.ਜੀ.ਐੱਸ.ਟੀ. ਦੇ ਰਿਫੰਡ ਦੀ ਇਜਾਜ਼ਤ ਮਿਲਦੀ ਹੈ ਭਾਵੇਂ ਰਿਫੰਡ ਦੀ ਰਕਮ 1,000 ਰੁਪਏ ਤੋਂ ਘੱਟ ਹੋਵੇ।ਆਰਥਿਕ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹਨਾਂ ਧਿਆਨ ਨਾਲ ਤਿਆਰ ਕੀਤੇ ਗਏ ਬਦਲਾਅ ਨਾਲ ਕਾਰਜਸ਼ੀਲ ਪੂੰਜੀ ਦੀ ਤਰਲਤਾ ਵਿੱਚ ਮਹੱਤਵਪੂਰਨ ਸੁਧਾਰ ਹੋਣ ਦੀ ਉਮੀਦ ਹੈ ਅਤੇ ਪੰਜਾਬ ਭਰ ਵਿੱਚ ਨਿਰਯਾਤਕਾਂ ਅਤੇ ਵੱਖ-ਵੱਖ ਹੋਰ ਟੈਕਸਦਾਤਿਆਂ ਨੂੰ ਬਹੁਤ ਲੋੜੀਂਦੀ ਵਿੱਤੀ ਰਾਹਤ ਮਿਲੇਗੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Cabinet Minister Ranbir Gangwa की अगुवाई में निकली तिरंगा यात्रा

👉देश की आन-बान और शान का प्रतीक तिरंगा प्रत्येक...

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

👉ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ...

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

Sports News: ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ ਇੰਡੀਆ...