ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੋਇਆ ਸ਼ੁਰੂ; ਡਾ ਮਨਮੋਹਨ ਸਿੰਘ ਸਹਿਤ ਵਿਛੜੀਆਂ ਸਖ਼ਸੀਅਤਾਂ ਨੂੰ ਦਿੱਤੀਆਂ ਸ਼ਰਧਾਂਜਲੀਆਂ

0
178
+1

Chandigarh News:ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਸੋਮਵਾਰ ਨੂੰ 11 ਵਜੇਂ ਸ਼ੁੁਰੂ ਹੋ ਗਿਆ। ਸੈਸ਼ਨ ਦੀ ਸ਼ੁਰੂਆਤ ਪਿਛਲੇ ਸਮੇਂ ਦੌਰਾਨ ਵਿਛੜੀਆਂ ਸਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀਆਂ ਗਈਆਂ। ਇੰਨ੍ਹਾਂ ਸਖ਼ਸੀਅਤਾਂ ਵਿਚ ਮਰਹੂਮ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਵੀ ਸ਼ਾਮਲ ਹਨ, ਜਿੰਨ੍ਹਾਂ ਦਾ ਪਿਛਲੇ ਦਿਨੀਂ ਸੰਖੇਪ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ। ਇਸੇ ਤਰ੍ਹਾਂ ਵਿਧਾਨ ਸਭਾ ਦੇ ਮੈਂਬਰਾਂ ਨੇ ਹੋਰਨਾਂ ਸਖ਼ਸੀਅਤਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸਤੋਂ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ ਦੁਪਿਹਰ 12:30 ਵਜੇਂ ਤੱਕ ਮੁਲਤਵੀ ਕਰ ਦਿੱਤੀ।

ਇਹ ਵੀ ਪੜ੍ਹੋ Delhi ਦੀ ਸੱਤਾ ’ਚ ‘ਔਰਤਾਂ’ ਦੀ ਸਰਦਾਰੀ! CM ਤੋਂ ਬਾਅਦ ਹੁਣ ਨੇਤਾ ਵਿਰੋਧੀ ਧਿਰ ਵੀ ‘ਔਰਤ’ ਬਣੀ

👉ਪ੍ਰਤਾਪ ਬਾਜ਼ਵਾ ਨੇ ਡਾ ਮਨਮੋਹਨ ਸਿੰਘ ਲਈ ਮੁੜ ਮੰਗਿਆ ਭਾਰਤ ਰਤਨ ਅਵਾਰਡ
ਸੈਸ਼ਨ ਦੀ ਸੁਰੂਆਤ ਵਿਚ ਜਦ ਵਿਛੜੀਆਂ ਸਖ਼ਸੀਅਤਾਂ ਨੂੰ ਸਰਧਾਂਜਲੀ ਭੇਂਟ ਕੀਤੀ ਜਾ ਰਹੀ ਸੀ ਤਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲੋਂ ਮੰਗ ਕੀਤੀ ਕਿ ਡਾ ਮਨਮੋਹਨ ਸਿੰਘ ਦੇ ਪੰਜਾਬੀ ਹੋਣ ਅਤੇ ਉਨ੍ਹਾਂ ਦੀ ਪੰਜਾਬ ਨੂੰ ਦੇਣ ਨੂੰ ਦੇਖਦਿਆਂ ਇਸ ਸੈਸਨ ਦੇ ਵਿਚ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਕੇਂਦਰ ਨੂੰ ਭੇਜਿਆ ਜਾਵੇ, ਜਿਸਦੇ ਵਿਚ ਡਾ ਮਨਮੋਹਨ ਸਿੰਘ ਨੂੰ ਭਾਰਤ ਰਤਨ ਅਵਾਰਡ ਦੇਣ ਦੀ ਮੰਗ ਕੀਤੀ ਜਾਵੇ। ਸਪੀਕਰ ਸੰਧਵਾਂ ਨੇ ਵਿਰੋਧੀ ਧਿਰ ਦੇ ਨੇਤਾ ਨੂੰ ਇਸ ਮੁੱਦੇ ’ਤੇ ਸੈਸ਼ਨ ਦੇ ਅਗਲੇ ਹਿੱਸੇ ਵਿਚ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ ਭਿਆਨਕ ਸੜਕ ਹਾਦਸੇ ’ਚ ਮਾਸੂਮ ਬੱਚੀ ਸਹਿਤ ਪ੍ਰਵਾਰ ਦੇ ਪੰਜ ਜੀਆਂ ਦੀ ਹੋਈ ਮੌ+ਤ

👉ਚਾਰ ਵਿਧਾਇਕ ਪਹਿਲੀ ਵਾਰ ਲੈਣਗੇ ਵਿਧਾਨ ਸਭਾ ਦੇ ਸੈਸ਼ਨ ’ਚ ਹਿੱਸਾ
ਵਿਧਾਨ ਸਭਾ ਦੇ ਇਸ ਵਿਸ਼ੇਸ ਦੋ ਰੋਜ਼ਾ ਸੈਸ਼ਨ ਦੇ ਵਿਚ ਪੰਜਾਬ ਦੇ ਵੱਖ ਵੱਖ ਹਲਕਿਆਂ ਤੋਂ ਪਿਛਲੇ ਸਮੇਂ ਦੌਰਾਨ ਚੁਣੇ ਗਏ ਚਾਰ ਵਿਧਾਇਕ ਪਹਿਲੀ ਵਾਰ ਹਿੱਸਾ ਲੈਣਗੇ। ਇੰਨ੍ਹਾਂ ਵਿਚ ਗਿੱਦੜਬਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਚੱਬੇਵਾਲ ਡਾ ਇਸਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਤੇ ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋਂ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here