Kotkapura News: ਪੰਜਾਬੀਆਂ ਦੇ ਵਿਚ ਲਗਾਤਾਰ ਇੱਕ ਬੱਚਾ ਲੈਣ ਦੀ ਵਧਦੀ ਜਾ ਰਹੀ ਪ੍ਰਵਿਤੀ ‘ਤੇ ਚਿੰਤਾਂ ਪ੍ਰਗਟ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਧ ਬੱਚੇ ਪੈਦਾ ਕਰਨ ਦੀ ਅਪੀਲ ਕੀਤੀ ਗਈ ਹੈ। ਪਿਛਲੇ ਦਿਨੀਂ ਕੋਟਕਪੂਰਾ ‘ਚ ਹੋਏ ਇੱਕ ਸਮਾਗਮ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਦਿੱਤੇ ਨਾਅਰੇ, ‘‘ਦੋ ਹੀ ਕਾਫ਼ੀ-ਹੋਰ ਤੋਂ ਮੁਆਫ਼ੀ’’ ਨੁੰ ਸਭ ਤੋਂ ਵੱਧ ਪੰਜਾਬੀਆਂ ਨੇ ਅਪਣਾਇਆ ਹੈ।
ਸਪੀਕਰ ਨੇ ਕਿਹਾ ਕਿ ਜਿੱਥੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਦਰੱਖਤਾਂ ਦੀ ਲੋੜ ਹੈ, ਉਥੇ ਪੰਜਾਬੀਆਂ ਦੀ ਨਸਲ ਬਚਾਉਣ ਲਈ ਦੋ-ਦੋ, ਤਿੰਨ-ਤਿੰਨ ਬੱਚਿਆਂ ਦੀ ਪ੍ਰਵਾਰ ਵਿਚ ਜਰੂਰਤ ਹੈ। ਸਪੀਕਰ ਮੁਤਾਬਕ ਅੱਜ ਕੱਲ ਬੱਚਿਆਂ ਦੇ ਵਿਦੇਸ਼ ਜਾਣ ਦੀ ਪ੍ਰਵਿਰਤੀ ਵਧ ਰਹੀ ਹੈ, ਜਿਸ ਕਾਰਨ ਮਾਂਪੇ ਬੁਢਾਪੇ ਵਿਚ ਇਕੱਲਤਾ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਪੰਜਾਬੀਆਂ ਨੂੰ ਆਪਣੀ ਸੋਚ ਵਿਚ ਤਬਦੀਲੀ ਲਿਆਉਣ ਦਾ ਸੱਦਾ ਦਿੰਦਿਆਂ ਵੱਧ ਬੱਚੇ ਪੈਦਾ ਕਰਨ ਦਾ ਸੁਝਾਅ ਦਿੱਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













