ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ

Date:

spot_img

Chandigarh News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਸੂਬੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਹਨ।ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਕਦਰਾਂ-ਕੀਮਤਾਂ ਵਿੱਚ ਅਟੁੱਟ ਵਿਸ਼ਵਾਸ ਰੱਖਣ ਦੀ ਸੇਧ ਦਿੱਤੀ ਹੈ। ਉਹ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਡੇ ਸਮਾਜ ਵਿੱਚ ਕਈ ਤਬਦੀਲੀਆਂ ਲਿਆਂਦੀਆਂ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ

ਉਨ੍ਹਾਂ ਦੀਆਂ ਸਿੱਖਿਆਵਾਂ ਸਦੀਵੀ ਹਨ ਅਤੇ ਅਜੇ ਵੀ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਸ੍ਰੀ ਗੁਰੂ ਰਵਿਦਾਸ ਜੀ ਦੇ 41 ਸ਼ਬਦ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਇੱਕ ਮਹਾਨ ਸਮਾਜ ਸੁਧਾਰਕ ਅਤੇ ਸ਼ਾਂਤੀ, ਪਿਆਰ ਅਤੇ ਭਾਈਚਾਰਕ ਸਾਂਝ ਦੇ ਦੂਤ ਸਨ। ਸ੍ਰੀ ਗੁਰੂ ਰਵਿਦਾਸ ਜੀ ਮਨੁੱਖਤਾ ਦੀ ਸੇਵਾ ਨੂੰ ਪਰਮਾਤਮਾ ਦੀ ਸੇਵਾ ਸਮਝਦੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀਆਂ ਰਹਿਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਜ਼ਿਲ੍ਹੇ ’ਚ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਐਸ.ਆਈ.ਆਰ ਕੈਂਪ

👉ਵੋਟਰ ਸੇਵਾਵਾਂ ਲਈ ਹੈਲਪਲਾਈਨ ਨੰਬਰ 1950 'ਤੇ ਕੀਤਾ ਜਾ...