Chandigarh News:ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਦੌਰੇ ‘ਤੇ ਆਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦਾ ਨਿੱਘਾ ਸਵਾਗਤ ਕੀਤਾ। ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਸਪੀਕਰ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ।
ਇਹ ਵੀ ਪੜ੍ਹੋ 20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ
ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਨੇ ਉਹਨਾਂ ਵੱਲੋਂ ਕੀਤੇ ਇਸ ਨਿੱਘੇ ਸਵਾਗਤ ਨਾਲ ਬਹੁਤ ਖੁਸ਼ੀ ਮਹਿਸੂਸ ਕੀਤੀ।ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ ਤੋਂ ਅਸ਼ਵਨੀ ਸ਼ਰਮਾ, ਵਿਧਾਇਕ ਪੰਜਾਬ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਪੰਜਾਬ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


