WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 13 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ੍ਰੀ ਯੇਚੂਰੀ ਵਿਦਿਆਰਥੀ ਜਥੇਬੰਦੀ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐਸ.ਐਫ.ਆਈ.) ਦੇ ਪ੍ਰਧਾਨ ਰਹੇ। ਉਨ੍ਹਾਂ ਨੇ 1975 ਵਿੱਚ ਸੀ.ਪੀ.ਆਈ. (ਐਮ) ਪਾਰਟੀ ਜੁਆਇਨ ਕਰ ਲਈ ਸੀ। ਕਈ ਕਿਤਾਬਾਂ ਦੇ ਲੇਖਕ ਸ੍ਰੀ ਯੇਚੂਰੀ ਸਾਲ 1992 ਤੋਂ ਸੀ.ਪੀ.ਆਈ. (ਐਮ) ਦੇ ਪੋਲਿਟ ਬਿਊਰੋ ਮੈਂਬਰ ਅਤੇ ਸਾਲ 2015 ਤੋਂ ਹੁਣ ਤੱਕ ਜਨਰਲ ਸਕੱਤਰ ਰਹੇ। ਉਹ ਦੋ ਵਾਰ ਰਾਜ ਸਭਾ ਦੇ ਮੈਂਬਰ ਵੀ ਰਹੇ।

ਚੰਡੀਗੜ੍ਹ ਬਲਾਸਟ ਪੰਜਾਬ ਪੁਲਿਸ ਵੱਲੋਂ ਮੁੱਖ ਦੋਸ਼ੀ ਕਾਬੂ

ਸਪੀਕਰ ਨੇ ਕਿਹਾ ਕਿ ਭਾਰਤੀ ਰਾਜਨੀਤੀ ਦੇ ਖੇਤਰ ਵਿੱਚ ਸ਼੍ਰੀ ਯੇਚੁਰੀ ਦੇ ਪ੍ਰਭਾਵਸ਼ਾਲੀ ਕੰਮ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਸ੍ਰੀ ਸੀਤਾਰਾਮ ਯੇਚੁਰੀ (72) ਨੂੰ ਨਮੂਨੀਆ ਹੋਣ ਕਾਰਨ 19 ਅਗਸਤ 2024 ਨੂੰ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ 12 ਸਤੰਬਰ 2024 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ। ਸ੍ਰੀ ਯੇਚੁਰੀ ਦੇ ਪਰਿਵਾਰ ਨੇ ਉਨ੍ਹਾਂ ਦਾ ਸਰੀਰ ਅਧਿਆਪਨ ਅਤੇ ਖੋਜ ਦੇ ਉਦੇਸ਼ਾਂ ਲਈ ਏਮਜ਼, ਨਵੀਂ ਦਿੱਲੀ ਨੂੰ ਦਾਨ ਕਰ ਦਿੱਤਾ ਹੈ।ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

 

Related posts

ਅਕਾਲੀ ਦਲ ਨੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸਲਾਹ ਅਨੁਸਾਰ ਆਪ ਗ੍ਰਿਫਤਾਰੀ ਦੇਣ ਦੇ ਫੈਸਲੇ ਦਾ ਕੀਤਾ ਸਵਾਗਤ

punjabusernewssite

ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੀ ਸਰਕਾਰ ਪੂਰੀ ਪੂਰਤੀ ਕਰੇਗੀ: ਅਨੁਰਾਗ ਵਰਮਾ

punjabusernewssite

ਨੀਤੀ ਦਾ ਉਦੇਸ਼ ਪੰਜਾਬ ਨੂੰ ਸਾਲ 2030 ਤੱਕ 100 ਕਿੱਲੋ ਟਨ ਸਾਲਾਨਾ ਉਤਪਾਦਨ ਸਮਰੱਥਾ ਨਾਲ ਗਰੀਨ ਹਾਈਡ੍ਰੋਜਨ ਵਿੱਚ ਮੋਹਰੀ ਬਣਾਉਣਾ ਹੈ: ਅਮਨ ਅਰੋੜਾ

punjabusernewssite