WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਦੀ ਲੋੜ ‘ਤੇ ਜ਼ੋਰ ਦਿੱਤਾ

ਸ਼ਰਧਾਲੂਆਂ ਦੀ ਸਹੂਲਤ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਸਥਾਪਿਤ ਕੀਤੇ ਜਾਣਗੇ ਸੂਚਨਾ ਕੇਂਦਰ

ਚੰਡੀਗੜ੍ਹ, 13 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਅੰਮ੍ਰਿਤਸਰ ਹੈਰੀਟੇਜ ਸਟਰੀਟ ਦੇ ਨਵੀਨੀਕਰਨ ਸਬੰਧੀ ਵੱਖ-ਵੱਖ ਕਾਰਜਾਂ ਨੂੰ ਜਲਦ ਸ਼ੁਰੂ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ ਇਸ ਨਵੀਨੀਕਰਨ ਤਹਿਤ ਹੈਰੀਟੇਜ ਸਟਰੀਟ ਨੂੰ ਜਲਦ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਹੈਰੀਟੇਜ ਸਟਰੀਟ ਤੋਂ ਨਜਾਇਜ਼ ਕਬਜ਼ਿਆਂ ਨੂੰ ਹਟਾ ਕੇ ਇਤਿਹਾਸਕ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ ‘ਤੇ ਸੂਚਨਾ ਕੇਂਦਰ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਲਾਨੀਆਂ ਦੀ ਸਹੂਲਤ ਲਈ ਪਾਰਕਿੰਗ ਵਾਲੀਆਂ ਥਾਵਾਂ ‘ਤੇ ਢੁੱਕਵੀਂ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਗ੍ਰਿਫਤਾਰ; ਪਿਸਤੌਲ ਬਰਾਮਦ

ਸਪੀਕਰ ਨੇ ਅਧਿਕਾਰੀਆਂ ਨੂੰ ਹੈਰੀਟੇਜ ਸਟਰੀਟ ਵਿੱਚ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਤੋਂ ਇਲਾਵਾ ਇਥੇ ਜੰਗੀ ਨਾਇਕਾਂ ਦੇ ਬੁੱਤ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਜੋ ਸੂਬੇ ਦੇ ਅਮੀਰ ਇਤਿਹਾਸ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਮੀਟਿੰਗ ਵਿੱਚ ਸਥਾਨਕ ਸਰਕਾਰਾਂ, ਸੈਰ ਸਪਾਟਾ, ਨਗਰ ਨਿਗਮ, ਸੁਧਾਰ ਟਰੱਸਟ, ਯੋਜਨਾਬੰਦੀ ਬੋਰਡ, ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਨਵੀਨੀਕਰਨ ਦੇ ਨਾਲ ਅੰਮ੍ਰਿਤਸਰ ਹੈਰੀਟੇਜ ਸਟਰੀਟ ਸੂਬੇ ਦੇ ਅਮੀਰ ਇਤਿਹਾਸ, ਸੱਭਿਆਚਾਰ ਅਤੇ ਵਾਸਤੂ-ਕਲਾ ਦੀ ਝਲਕ ਪੇਸ਼ ਕਰਦਿਆਂ ਵਿਸ਼ਵ ਪੱਧਰ ‘ਤੇ ਸੈਰ-ਸਪਾਟਾ ਦੇ ਮਹੱਤਵਪੂਰਨ ਕੇਂਦਰ ਵਜੋਂ ਉਭਰੇਗੀ।

Related posts

ਨੈਸ਼ਨਲ ਇੰਡਸਟਰਿਅਲ ਕਾਰੀਡੋਰ ਪ੍ਰੋਗ੍ਰਾਮ ਨਾਲ ਸੂਬਾ ਹੀ ਨਹੀਂ ਸਗੋ ਪੂਰੇ ਦੇਸ਼ ਦੀ ਆਰਥਕ ਤਰੱਕੀ ਹੋਵੇਗੀ – ਮੁੱਖ ਮੰਤਰੀ

punjabusernewssite

ਮੋਦੀ ਸਰਕਾਰ ਵੱਲੋਂ ਟੋਲ ਟੈਕਸ ’ਚ 10 ਤੋਂ 18 ਫ਼ੀਸਦੀ ਕੀਤਾ ਵਾਧਾ ਜਨ- ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ: ਪ੍ਰੋ. ਬਲਜਿੰਦਰ ਕੌਰ

punjabusernewssite

ਪਟਿਆਲਾ ਤੇ ਸੰਗਰੂਰ ਵਿੱਚ ਰਿਹਾਇਸ਼ੀ ਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ: ਅਮਨ ਅਰੋੜਾ

punjabusernewssite