Patiala News:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਮਿਲ ਕੇ ਉਨ੍ਹਾਂ ਦੀ ਮਾਤਾ (ਸਵ: ਦਲਜੀਤ ਕੌਰ) ਦੇ ਆਕਾਲ ਚਲਾਣੇ ‘ਤੇ ਦੁੱਖ ਸਾਂਝਾ ਕੀਤਾ।ਡਾ. ਬਲਬੀਰ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੰਧਵਾਂ ਨੇ ਕਿਹਾ ਕਿ ਇਹ ਪਰਿਵਾਰ ਲਈ ਵੱਡਾ ਘਾਟਾ ਹੈ, ਕਿਉਕਿ ਬਜ਼ੁਰਗ ਰੁੱਖਾਂ ਦੀ ਠੰਢੀ ਛਾਂ ਵਰਗੇ ਹੁੰਦੇ ਹਨ, ਜੋ ਪੂਰੇ ਪਰਿਵਾਰ ਨੂੰ ਇਕ ਮਾਲਾ ‘ਚ ਪ੍ਰੋਕੇ ਰੱਖਦੇ ਹਨ ਤੇ ਪਰਿਵਾਰ ਦੀ ਹਰ ਦੁੱਖ ਸੁੱਖ ਦੀ ਘੜੀ ਵਿੱਚ ਪਰਿਵਾਰ ਦਾ ਮਾਰਦਰਸ਼ਨ ਕਰਦੇ ਹਨ।
ਇਹ ਵੀ ਪੜ੍ਹੋ Punjab Vigilance ‘ਚ ਵੱਡੀ ਰੱਦੋਬਦਲ, 6 ਰੇਂਜਾਂ ਦੇ SSP ਸਹਿਤ 16 Police ਅਫ਼ਸਰ ਬਦਲੇ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੁਖੀ ਪਰਿਵਾਰ ਅਤੇ ਸਕੇ ਸੰਬੰਧੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ, ਡਾ. ਚਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਸ਼ਹਿਰਵਾਸੀ, ਰਿਸ਼ਤੇਦਾਰ, ਧਾਰਮਿਕ, ਸਮਾਜਿਕ, ਰਾਜਸੀ ਅਤੇ ਹੋਰ ਆਗੂ ਸ਼ਾਮਲ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡਾ.ਬਲਬੀਰ ਸਿੰਘ ਨਾਲ ਦੁੱਖ ਸਾਂਝਾ ਕੀਤਾ"