ਕੋਟਕਪੂਰਾ, 15 ਅਕਤੂਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 ’ਤੇ ਵੋਟ ਪਾਈ।ਜ਼ਮਹੂਰੀਅਤ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਪੀਕਰ ਸ. ਸੰਧਵਾਂ ਨੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਥਾਨਕ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਮਹੱਤਵਪੂਰਨ ਹਨ।
ਇਹ ਵੀ ਪੜ੍ਹੋ: CM Bhagwant Mann ਨੇ ਪੰਜਾਬ ’ਚ 2436 ਕਰੋੜ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਦੀ ਉਸਾਰੀ ਨੂੰ ਦਿੱਤੀ ਹਰੀ ਝੰਡੀ
ਜ਼ਿਕਰਯੋਗ ਹੈ ਕਿ ਸਪੀਕਰ ਸ. ਸੰਧਵਾਂ ਦਾ ਸਿਆਸੀ ਸਫ਼ਰ ਪੰਚਾਇਤੀ ਚੋਣਾਂ ਨਾਲ ਹੀ ਸ਼ੁਰੂ ਹੋਇਆ ਸੀ, ਜੋ ਉਨ੍ਹਾਂ ਦੀ ਸਥਾਨਕ ਪ੍ਰਸ਼ਾਸਨ ਅਤੇ ਭਾਈਚਾਰਕ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜ਼ਮੀਨੀ ਪਹੁੰਚ ਉਨ੍ਹਾਂ ਦੀ ਸਿਆਸੀ ਧਾਰਨਾ ਨੂੰ ਪਰਪੱਕ ਕਰਦੀ ਹੈ। ਸਪੀਕਰ ਨੇ ਅੱਗੇ ਕਿਹਾ ਕਿ ਪੰਚਾਇਤੀ ਚੋਣਾਂ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇੱਥੋਂ ਹੀ ਸਿਆਸੀ ਸਫ਼ਰ ਸ਼ੁਰੂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।
Share the post "ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ"