ਕੋਟਕਪੂਰਾ ‘ਚ 16.62 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 13.60 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖਰੀਦ
ਸਪੀਕਰ ਵੱਲੋਂ ਅਧਿਕਾਰੀਆਂ ਨੂੰ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਕੋਟਕਪੂਰਾ, 27 ਅਕਤੂਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਕੋਟਕਪੂਰਾ, ਢੀਮਾਂਵਾਲੀ, ਫਿੱਡੇ ਕਲਾਂ, ਖਾਰਾ ਅਤੇ ਪੱਕਾ ਪਿੰਡ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ।ਇਸ ਦੌਰਾਨ ਸਪੀਕਰ ਨੇ ਡੀ.ਐਫ.ਐਸ.ਸੀ. ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਪੀਕਰ ਨੂੰ ਦੱਸਿਆ ਗਿਆ ਕਿ ਕੋਟਕਪੂਰਾ ਮੰਡੀ ਵਿੱਚ 16.62 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 13.60 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 6.94 ਲੱਖ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਸਪੀਕਰ ਸੰਧਵਾਂ ਨੇ ਹਲਕੇ ਦੇ ਸਰਪੰਚਾਂ ਨਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਖ਼ੁਸੀਆਂ ਕੀਤੀਆਂ ਸਾਂਝੀਆਂ
ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜ਼ੀ ਖਰੀਦ ਕੇਂਦਰਾਂ ਵਿੱਚਲੇ ਖਰੀਦ ਅੰਕੜਿਆਂ ਅਨੁਸਾਰ ਪਨਗ੍ਰੇਨ ਨੇ 66977 ਮੀਟਰਕ ਟਨ, ਮਾਰਕਫੈੱਡ ਨੇ 45215.3 ਮੀਟਰਿਕ ਟਨ, ਪਨਸਪ ਨੇ 48461 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 22092 ਮੀਟਰਿਕ ਟਨ ਅਤੇ ਪ੍ਰਾਈਵੇਟ ਖਰੀਦ ਏਜੰਸੀਆਂ ਵੱਲੋਂ 41 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਖਰੀਦੇ ਗਏ ਕੁੱਲ ਝੋਨੇ ਵਿੱਚੋਂ 134635 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।ਸ. ਸੰਧਵਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।
Share the post "ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਜ਼ਿਲ੍ਹੇ ਦੀਆਂ 6 ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ"