Chandigarh News:ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਉਹ ਬ੍ਰਿਟਿਸ਼ ਕੋਲੰਬੀਆ ਦੇ ਪਹਿਲੇ ਪੰਜਾਬੀ ਸਪੀਕਰ ਹਨ ਅਤੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਦਾ ਮਾਰਗਦਰਸ਼ਨ ਵੀ ਕਰ ਰਹੇ ਹਨ। ਉਹ ਕੈਨੇਡਾ ਵਿੱਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ, ਜੋ ਕਿ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ।ਸ. ਸੰਧਵਾਂ ਨੇ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਦੂਜਾ ਪੰਜਾਬ ਵਸਦਾ ਹੈ ਜੋ ਕੈਨੇਡਾ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ। ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਨਾਲ ਵਪਾਰ ਵਧਾਉਣ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਦੀ ਇੱਛਾ ਪ੍ਰਗਟਾਈ ਤਾਂ ਜੋ ਦੋਵੇਂ ਦੇਸ਼ ਇਸ ਦਾ ਲਾਭ ਲੈ ਸਕਣ।
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਬਹੁਤ ਸਮਾਨਤਾਵਾਂ ਹਨ। ਉਨ੍ਹਾਂ ਕਿਹਾ ਕਿ ਦੋਵੇਂ ਸਭਾਵਾਂ ਵੈਸਟਮਿੰਸਟਰ ਪਰੰਪਰਾ ਨਾਲ ਸਬੰਧਤ ਲੋਕਤੰਤਰੀ ਮੁੱਲਾਂ ਅਤੇ ਵਚਨਬੱਧਤਾਵਾਂ ‘ਤੇ ਅਧਾਰਤ ਹਨ, ਜਿਸ ਵਿੱਚ ਜਨਤਕ ਭਾਗੀਦਾਰੀ, ਸ਼ਾਸਨ ਵਿੱਚ ਪਾਰਦਰਸ਼ਤਾ, ਕਮੇਟੀ ਪ੍ਰਣਾਲੀ ਅਤੇ ਕਾਨੂੰਨੀ ਰਾਜ ਨੂੰ ਬਰਕਰਾਰ ਰੱਖਣਾ ਸ਼ਾਮਲ ਹੈ। ਉਨ੍ਹਾਂ ਨੇ ਸਬੰਧਤ ਅਦਾਰਿਆਂ ਦੇ ਬਿਹਤਰ ਅਭਿਆਸਾਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਆਸ ਪ੍ਰਗਟਾਈ, ਜਿਸ ਵਿੱਚ ਸੁਰੱਖਿਆ, ਸੇਵਾਵਾਂ ਪ੍ਰਦਾਨ ਕਰਨ, ਕਾਰਵਾਈਆਂ ਦੇ ਆਧੁਨਿਕੀਕਰਨ ਅਤੇ ਮੈਂਬਰਾਂ ਲਈ ਨਿਰੰਤਰ ਸਿੱਖਿਆ ਸ਼ਾਮਲ ਹੈ। ਇਸ ਮੌਕੇ ਸਪੀਕਰ ਸੰਧਵਾਂ ਸਮੇਤ ਵਿਧਾਇਕ ਨਰਿੰਦਰ ਕੌਰ ਭਾਰਜ, ਵਿਧਾਇਕ ਰਜਨੀਸ਼ ਦਹੀਆ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਉਨ੍ਹਾਂ ਨੂੰ ਪੰਜਾਬ ਦੀ ਰਵਾਇਤੀ ਲੋਕ ਕਢਾਈ ਫੁਲਕਾਰੀ ਦੇ ਨਾਲ-ਨਾਲ ਲੋਹੀ ਅਤੇ ਸਿੱਖੀ ਨਾਲ ਸਬੰਧਿਤ ਚਿੰਨ੍ਹ ਭੇਟ ਕੀਤੇ।ਇਸ ਮੌਕੇ ਬ੍ਰਿਟਿਸ਼ ਕੋਲੰਬੀਆ ਸਪੀਕਰ ਨੇ ਪੰਜਾਬ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













