spot_img

ਪੰਜਾਬ ਵਿਧਾਨ ਸਭਾ ਵੱਲੋਂ ‘‘ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024’’ ਸਰਬਸੰਮਤੀ ਨਾਲ ਪਾਸ

Date:

spot_img

ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੇਸ਼ ਕੀਤਾ ਬਿੱਲ
ਚੰਡੀਗੜ੍ਹ, 3 ਸਤੰਬਰ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ ‘‘ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024’’ ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ‘‘ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024’’ ਪੇਸ਼ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ,

ਅਕਾਲੀ ਆਗੂ ਹੁਣ ਨਹੀਂ ਹੋ ਸਕਣਗੇ ਮਹਿਣੋ-ਮਹਿਣੀ, ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਇਹ ਫ਼ੁਰਮਾਨ

ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ। ਇਸ ਬਿਲ ’ਤੇ ਵਿਚਾਰ ਕਰਨ ਤੋਂ ਬਾਅਦ ਇਸ ਬਿਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

 

spot_img

Share post:

Popular

More like this
Related

DAV Run ; शांति, एकता, अनुशासन एवं राष्ट्रवाद का संदेश

Bathinda News: DAV Public School में शांति, अखंडता, अनुशासन...

CM Nayab Singh Saini 4 से 6 अक्टूबर तक सिंगापुर दौरे पर

👉निवेश, नवाचार और वैश्विक साझेदारी के नए अवसरों को...