Punjab Vigilance Bureau ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

Date:

spot_img

Faridkot News: ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ ਤਾਇਨਾਤ ਸਹਾਇਕ ਸਬ- ਇੰਸਪੈਕਟਰ ਹਰਪਾਲ ਸਿੰਘ ਨੂੰ 33,500 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜੈਤੋ ਤਹਿਸੀਲ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ Punjab ਦੀ ਨਾਮੀਂਂ University ਦੇ ਹੋਸਟਲ ਦੀ ਤੀਜ਼ੀ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਤੀ ਅਤੇ ਸੱਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਕਤ ਏਐਸਆਈ ਹਰਪਾਲ ਸਿੰਘ ਜਾਂਚ ਅਧਿਕਾਰੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਇਸ ਕੇਸ ਵਿੱਚ ਉਸਦੀ ਮਦਦ ਕਰਨ ਅਤੇ ਪੁਲਿਸ ਰਿਮਾਂਡ ਨਾ ਲੈਣ ਦੇ ਬਦਲੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਕਰਤਾ ਵੱਲੋਂ ਬੇਨਤੀ ਕਰਨ ‘ਤੇ, ਸੌਦਾ 80,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਉਕਤ ਅਧਿਕਾਰੀ ਨੇ ਪਹਿਲੀ ਕਿਸ਼ਤ ਵਜੋਂ ਸ਼ਿਕਾਇਤਕਰਤਾ ਤੋਂ 40,000/- ਰੁਪਏ ਲੈ ਲਏ ।

ਇਹ ਵੀ ਪੜ੍ਹੋ ‘ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਬੁਲਾਰੇ ਨੇ ਦੱਸਿਆ ਕਿ ਫਿਰ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਤੋਂ 40,000/- ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਵੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਪਨਾਉਣ ਲਈ ਤਿਆਰ ਨਹੀਂ ਸੀ, ਇਸ ਲਈ ਉਸਨੇ ਵਿਜੀਲੈਂਸ ਬਿਊਰੋ ਯੂਨਿਟ, ਫਰੀਦਕੋਟ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 33,500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...