ਚੰਡੀਗੜ੍ਹ, 16 ਫ਼ਰਵਰੀ: ਪੰਜਾਬ ਵਕਫ਼ ਬੋਰਡ ਨੇ ਹੁਣ ਇੱਕ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਦੇ ਤਹਿਤ ਹੁਣ ਵਕਫ਼ ਬੋਰਡ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਮਹੀਨਾਵਾਰ ਪੈਨਸ਼ਨ ਮਿਲੇਗੀ। ਇਸ ਸਬੰਧ ਵਿਚ ਪਿਛਲੇ ਦਿਨੀਂ ਵਕਫ਼ ਬੋਰਡ ਦੇ ਪ੍ਰਬੰਧਕੀ ਬੋਰਡ ਦੀ ਹੋਈ ਉੱਚ ਪੱਧਰੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਸੀ, ਜਿਸਨੂੰ ਹੁਣ 1 ਫ਼ਰਵਰੀ 2024 ਤੋਂ ਲਾਗੂ ਕਰ ਦਿੱਤਾ ਗਿਆ ਹੈ। ਇਸਤੋਂ ਇਲਾਵਾ ਮੋਲਵੀਆਂ ਦੀ ਮਹੀਨਾਵਾਰ ਪੈਨਸ਼ਨ ਵੀ 3 ਹਜ਼ਾਰ ਤੋਂ ਵਧਾ ਕੇ 10 ਹਜ਼ਾਰ ਰੁਪਏ ਕੀਤੀ ਗਈ ਹੈ। ਪੰਜਾਬ ਵਕਫ਼ ਬੋਰਡ ਦੇ ਪ੍ਰਸਾਸਕ ਅਤੇ ਪੰਜਾਬ ਪੁਲਿਸ ਦੇ ਏਡੀਜੀਪੀ ਮਐੱਫ ਫਾਰੂਕੀ ਨੇ ਇਸਦੀ ਪੁਸ਼ਟੀ ਕੀਤੀ ਹੈ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵਕਫ਼ ਬੋਰਡ ਦੇ ਮੁਲਾਜਮਾਂ ਤੇ ਅਧਿਕਾਰੀਆਂ ਨੂੰ ਸੇਵਾਮੁਕਤੀ ਤੋਂ ਬਾਅਦ ਕੋਈ ਪੈਨਸ਼ਨ ਦੀ ਸਹੂਲਤ ਨਹੀਂ ਸੀ।
ਕਿਸਾਨਾਂ ਦੀ ਹਿਮਾਇਤ ‘ਚ ਕਾਂਗਰਸੀਆ ਨੇ ਭਾਜਪਾ ਦਫ਼ਤਰ ਅੱਗੇ ਦਿੱਤਾ ਧਰਨਾ
ਮੌਜੂਦਾ ਸਮੇਂ ਬਰਡ ਦੇ ਅਧੀਨ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗਿਣਤੀ 450 ਦੇ ਕਰੀਬ ਦੱਸੀ ਜਾ ਰਹੀ ਹੈ। ਵਕਫ਼ ਬੋਰਡ ਦੇ ਪ੍ਰਸ਼ਾਸਕ ਐੱਮਐੱਫ ਫਾਰੂਕੀ ਏਡੀਜੀਪੀ ਨੇ ‘ਪੰਜਾਬੀ ਖ਼ਬਰਸਾਰ ਵੈਬਸਾਈਟ’ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ‘‘ ਇਸ ਸਬੰਧ ਵਿਚ ਪਿਛਲੇ ਦਿਨੀਂ ਫੈਸਲਾ ਲਿਆ ਜਾ ਚੁੱਕਾ ਸੀ ਤੇ ਹੁਣ ਇਸਨੂੰ ਲਾਗੂ ਕਰ ਦਿੱਤਾ ਗਿਆ ਹੈ। ’’ ਉਨ੍ਹਾਂ ਦਸਿਆ ਕਿ ਵਕਫ਼ ਬੋਰਡ ਵਿਚ ਕੰਮ ਕਰਦੇ ਕਲਾਸ ਏ ਦੇ ਸਾਰੇ ਅਧਿਕਾਰੀਆਂ ਨੂੰ ਸੇਵਾਮੁਕਤੀ ਤੋਂ ਬਾਅਦ 25 ਹਜ਼ਾਰ ਰੁਪਏ ਮਹੀਨਾ, ਕਲਾਸ ਬੀ ਦੇ ਅਧਿਕਾਰੀਆਂ ਨੂੰ 20 ਹਜ਼ਾਰ ਰੁਪਏ, ਕਲਾਸ ਸੀ ਦੇ ਕਰਮਚਾਰੀਆਂ ਨੂੰ 15 ਹਜ਼ਾਰ ਰੁਪਏ ਅਤੇ ਦਰਜ਼ਾ ਚਾਰ ਦੇ ਕਰਮਚਾਰੀਆਂ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।
Share the post "ਪੰਜਾਬ ਵਕਫ ਬੋਰਡ ਨੇ ਲਿਆ ਅਹਿਮ ਫ਼ੈਸਲਾ: ਬੋਰਡ ਦੇ ਕਰਮਚਾਰੀਆਂ ਨੂੰ ਦਿੱਤਾ ਪੈਨਸ਼ਨ ਦਾ ਤੋਹਫ਼ਾ"