WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ:ਕੁਲਦੀਪ ਸਿੰਘ ਧਾਲੀਵਾਲ

ਤਿਰੂਵਨੰਤਪੁਰਮ (ਕੇਰਲ), 25 ਜੁਲਾਈ:ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ ਗਿਆ।ਸ. ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪ੍ਰਵਾਸ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ।ਪੰਜਾਬ ਸਰਕਾਰ ਪਰਵਾਸ ਨੂੰ ਨਿਯਮਤ ਕਰਨ ਅਤੇ ਪੰਜਾਬੀ ਐਨ.ਆਰ.ਆਈਜ਼ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਨੋਰਕਾ ਵਾਂਗ ਇੱਕ ਸਮਰਪਿਤ ਏਜੰਸੀ ਦੀ ਸਥਾਪਨਾ ਕਰੇਗੀ।

ਨਰਮੇ ਦੀ ਫ਼ਸਲ ਵਿੱਚ ਗੁਲਾਬਰੀ ਸੁੰਡੀ ਦੀ ਰੋਕਥਾਮ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ

ਏਜੰਸੀ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ, ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਨੂੰ ਉਤਸ਼ਾਹਿਤ ਕਰਨ, ਪ੍ਰਵਾਸੀ ਭਾਰਤੀਆਂ ਨੂੰ ਭਲਾਈ ਸੇਵਾਵਾਂ ਪ੍ਰਦਾਨ ਕਰਨ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ’ਤੇ ਧਿਆਨ ਕੇਂਦਰਿਤ ਕਰੇਗੀ।ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇਗੀ।ਜ਼ਿਕਰਯੋਗ ਹੈ ਕਿ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀ ਫੀਲਡ ਏਜੰਸੀ ਪ੍ਰਵਾਸੀ ਭਾਈਚਾਰੇ ਦੇ ਲਾਭ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ, ਸਕੀਮਾਂ ਅਤੇ ਭਲਾਈ ਪਹਿਲਕਦਮੀਆਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਵਫ਼ਦ ਵਿੱਚ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਏਡੀਜੀਪੀ ਐਨਆਰਆਈ ਵਿੰਗ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਪਰਮਜੀਤ ਸਿੰਘ, ਕਾਰਜਕਾਰੀ ਡਾਇਰੈਕਟਰ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ। ਇਸ ਮੌਕੇ ਐਨ.ਆਰ.ਆਈ. ਸੈੱਲ ਡਾ. ਕੇ. ਵਾਸੂਕੀ ਸਕੱਤਰ ਨੋਰਕਾ, ਅਜਿਥ ਕੋਲਾਸਰੀ ਸੀ.ਈ.ਓ. ਨੋਰਕਾ ਰੂਟਸ, ਗੀਤਕਾ ਲਕਸ਼ਮੀ ਸੀ.ਈ.ਓ. ਪਰਵਾਸੀ ਭਲਾਈ ਬੋਰਡ ਸਿੰਧੂ ਐਸ. ਸਰਕਾਰ ਦੇ ਵਧੀਕ ਸਕੱਤਰ, ਫਿਰੋਜ਼ ਸ਼ਾਹ ਆਰ.ਐਮ. ਮੈਨੇਜਰ (ਪ੍ਰੋਜੈਕਟਸ) ਨੋਰਕਾ ਰੂਟਸ, ਕਵੀ ਪ੍ਰਿਆ ਕੇ. ਸਹਾਇਕ ਨੋਰਕਾ ਰੂਟਸ ਹਾਜ਼ਰ ਸਨ।

 

Related posts

ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਹੀ ਚਲਾਉਣਗੇ ਸਰਕਾਰ

punjabusernewssite

ਕੇਂਦਰ ਦੇ ਪੱਤਰ ਤੋਂ ਬਾਅਦ ਕਿਸਾਨ ਅੰਦੋਲਨ ਸਮਾਪਤ

punjabusernewssite

Big News: CM ਕੇਜਰੀਵਾਲ ਦਾ PA ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ

punjabusernewssite