
ਚੰਡੀਗੜ੍ਹ, 31 ਜਨਵਰੀ:ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਕਾਰੀ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ ਪੁਰਸਕਾਰ, ਜਿਸ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਦਾ ਹੈ, 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਕਰਵਾਏ ਜਾਣ ਵਾਲੇ ‘ਗਰੀਨ ਸਕੂਲ ਅਵਾਰਡ ਸਮਾਰੋਹ’ ਦੌਰਾਨ ਦਿੱਤਾ ਜਾਵੇਗਾ।ਇਹ ਪੁਰਸਕਾਰ ਸਕੂਲੀ ਭਾਈਚਾਰਿਆਂ ਦਰਮਿਆਨ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਵਿੱਚ ਪੰਜਾਬ ਦੇ ਮਿਸਾਲੀ ਯਤਨਾਂ ਦਾ ਨਤੀਜਾ ਹੈ, ਜੋ ਦੇਸ਼ ਵਿਆਪੀ ਪਹਿਲਕਦਮੀ ਵਿੱਚ ਸੂਬੇ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ।
ਇਹ ਵੀ ਪੜ੍ਹੋ ਪੰਜਾਬ ’ਚ ਭਿਆਨਕ ਸੜਕ ਹਾਦਸਾ, 9 ਵੇਟਰਾਂ ਦੀ ਦਰਦਨਾਕ ਮੌ+ਤ, ਦੋ ਦਰਜ਼ਨ ਦੇ ਕਰੀਬ ਜਖ਼ਮੀ
ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਗ੍ਰੀਨ ਸਕੂਲ ਪ੍ਰੋਗਰਾਮ ਇੱਕ ਦੇਸ਼ ਵਿਆਪੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਬਣਾਉਣਾ ਹੈ। ਵਿਆਪਕ ਵਾਤਾਵਰਣ ਆਡਿਟ ਰਾਹੀਂ ਸਕੂਲਾਂ ਵੱਲੋਂ ਛੇ ਮੁੱਖ ਖੇਤਰਾਂ ਵਿੱਚ ਸਰੋਤਾਂ ਦੀ ਢੁਕਵੀਂ ਵਰਤੋਂ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜਿਨ੍ਹਾਂ ਵਿੱਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਸ਼ਾਮਲ ਹਨ। ਇਹ ਪ੍ਰੋਗਰਾਮ ਸਕੂਲਾਂ ਨੂੰ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਅਪਣਾਉਣ, ਢੁਕਵੇਂ ਤਰੀਕੇ ਨਾਲ ਸਰੋਤ ਪ੍ਰਬੰਧਨ ਅਤੇ ਵਾਤਾਵਰਣ ‘ਤੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਵਧੇਰੇ ਸਸ਼ਕਤ ਬਣਾਉਂਦਾ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੂੰ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰਾਂ ਨਾਲ ਕੀਤਾ ਜਾਵੇਗਾ ਸਨਮਾਨਿਤ"




