ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਤਿੰਨ ਰੋਜ਼ਾ ਵਿਸ਼ਾਲ ਸਮਾਗਮ, ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸਜਾਈਆਂ ਜਾਣਗੀਆਂ ਚਾਰ ਸ਼ੋਭਾ ਯਾਤਰਾਵਾਂ, ਜੋ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਾਲ ਭਰ ਚੱਲਣ ਵਾਲੇ ਯਾਦਗਾਰੀ ਸਮਾਗਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਬਰਾਬਰੀ, ਮਾਨਵਤਾ ਅਤੇ ਸਮਾਜਿਕ ਨਿਆਂ ਦੇ ਸਰਬ-ਸਾਂਝੇ ਸੰਦੇਸ਼ ਨੂੰ ਹਰ ਪਿੰਡ ਤੱਕ ਪਹੁੰਚਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਬੇਗਮਪੁਰਾ ਤੋਂ ਪ੍ਰੇਰਿਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਪ੍ਰਤੀ ਵਚਨਬੱਧਤਾ ਦੁਹਰਾਉਣ ਦਾ ਅਹਿਮ ਮੌਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼
chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਇਤਿਹਾਸਕ 650ਵਾਂ ਪ੍ਰਕਾਸ਼ ਪੁਰਬ ਬੇਮਿਸਾਲ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ, ਜਿਸ ਤਹਿਤ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਸਮਾਗਮਾਂ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ।ਅੱਜ ਇੱਥੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਨ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਕ੍ਰਾਂਤੀਕਾਰੀ ਫਲਸਫੇ ਨੂੰ ਘਰ-ਘਰ ਪਹੁੰਚਾਉਣ ਲਈ ਇਸ ਇਤਿਹਾਸਕ ਦਿਹਾੜੇ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਮਹਿਜ਼ ਧਾਰਮਿਕ ਸਮਾਗਮ ਹੀ ਨਹੀਂ ਹੈ, ਸਗੋਂ ਸਮਾਜ ਨੂੰ ਉਨ੍ਹਾਂ ਦੇ ਬਰਾਬਰੀ, ਮਾਨਵਤਾ ਅਤੇ ਸਮਾਜਿਕ ਨਿਆਂ ਦੇ ਫਲਸਫੇ ਨਾਲ ਮੁੜ ਜੋੜਨ ਦਾ ਇੱਕ ਇਤਿਹਾਸਕ ਮੌਕਾ ਹੈ। ਉਨ੍ਹਾਂ ਦੇ ‘ਬੇਗਮਪੁਰਾ’ ਦੇ ਸੰਕਲਪ ਨੇ ਇੱਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ ਜੋ ਵਿਤਕਰੇ, ਸ਼ੋਸ਼ਣ ਅਤੇ ਨਾ-ਬਰਾਬਰੀ ਤੋਂ ਮੁਕਤ ਹੋਵੇ, ਜਿੱਥੇ ਹਰ ਵਿਅਕਤੀ ਮਾਣ-ਸਨਮਾਨ, ਬਰਾਬਰ ਅਧਿਕਾਰਾਂ ਅਤੇ ਮੌਕਿਆਂ ਦਾ ਆਨੰਦ ਮਾਣ ਸਕੇ। ਪੰਜਾਬ ਸਰਕਾਰ ਮਹਾਨ ਗੁਰੂ ਜੀ ਦੇ ਲਾਸਾਨੀ ਯੋਗਦਾਨ ਦੇ ਸਤਿਕਾਰ ਵਿੱਚ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਵਚਨਬੱਧ ਹੈ।”ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ, ਜਿਸ ਤੋਂ ਬਾਅਦ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੀ ਪ੍ਰਦਰਸ਼ਨੀ, ਸੰਤ ਸੰਮੇਲਨ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਅਧਿਆਤਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ।

ਇਹ ਵੀ ਪੜ੍ਹੋ 👉ਪੰਜਾਬ ਕਰੇਗਾ ਕੌਮੀ ਫੁੱਟਬਾਲ ਚੈਂਪੀਅਨਸ਼ਿਪ ਦੀ ਮੇਜ਼ਬਾਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਉਪਰੰਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ‘ਤੇ ਵਿਸ਼ੇਸ਼ ਕਾਨਫਰੰਸ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਕਈ ਗਤੀਵਿਧੀਆਂ ਹੋਣਗੀਆਂ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੱਸਿਆ ਕਿ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਇਨ੍ਹਾਂ ਤਿੰਨ ਰੋਜ਼ਾ ਸਮਾਗਮਾਂ ਦੀ ਸੰਪੂਰਨਤਾ ਹੋਵੇਗੀ, ਜਿਸ ਤੋਂ ਬਾਅਦ ਬੇਗਮਪੁਰਾ ਸਮਾਗਮ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ ਅਤੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਲੌਕਿਕ ਅਧਿਆਤਮਿਕ ਸ਼ਖਸੀਅਤ ਅਤੇ ਸਰਬ-ਸਾਂਝੀਆਂ ਸਿੱਖਿਆਵਾਂ ਨੂੰ ਦਰਸਾਉਣਗੇ। ਪੂਰੀ ਵਿਉਂਤਬੰਦੀ ਅਤੇ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਦੁਨੀਆ ਭਰ ਤੋਂ ਆਉਣ ਵਾਲੀ ਸੰਗਤ ਪੂਰੀ ਸ਼ਰਧਾ ਅਤੇ ਸਹੂਲਤ ਨਾਲ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਸ਼ਾਮਲ ਹੋ ਸਕੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਸੰਤ ਸਮਾਜ ਦੀ ਰਹਿਨੁਮਾਈ ਹੇਠ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ। ਇਹ ਧਾਰਮਿਕ ਯਾਤਰਾਵਾਂ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ, ਜੋ ਵੱਖ-ਵੱਖ ਖੇਤਰਾਂ ਦੀਆਂ ਸੰਗਤਾਂ ਨੂੰ ਸ਼ਰਧਾ ਭਾਵਨਾ, ਭਾਈਚਾਰਕ ਸਾਂਝ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦੇਣਗੀਆਂ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਸ਼ੋਭਾ ਯਾਤਰਾਵਾਂ ਲਈ ਪੁਖ਼ਤਾ ਪ੍ਰਬੰਧ, ਢੁਕਵੀਆਂ ਸਹੂਲਤਾਂ ਅਤੇ ਸੁਚਾਰੂ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਾਤਰਾਵਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੀ ਸਰਬ-ਵਿਆਪਕਤਾ ਦਾ ਪ੍ਰਤੀਕ ਹੋਣਗੀਆਂ।ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਹ ਯਾਦਗਾਰੀ ਸਮਾਗਮ ਸਿਰਫ਼ ਖੁਰਾਲਗੜ੍ਹ ਤੱਕ ਹੀ ਸੀਮਤ ਨਹੀਂ ਰਹਿਣਗੇ ਸਗੋਂ ਸੂਬਾ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪਹਿਲਾਂ ਹੀ ਸਾਲ ਭਰ ਚੱਲਣ ਵਾਲੀਆਂ ਗਤੀਵਿਧੀਆਂ ਦੀ ਵਿਆਪਕ ਲੜੀ ਸ਼ੁਰੂ ਕੀਤੀ ਹੋਈ ਹੈ।ਉਨ੍ਹਾਂ ਕਿਹਾ, “ਸਾਲ ਭਰ ਚੱਲਣ ਵਾਲੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੇ ਹਿੱਸੇ ਵਜੋਂ ਸੈਮੀਨਾਰ, ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਸਕੂਲ ਪੱਧਰੀ ਮੁਕਾਬਲੇ, 13,000 ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮਾਂ ਦੀ ਸਕ੍ਰੀਨਿੰਗ, 90 ਵਿਧਾਨ ਸਭਾ ਹਲਕਿਆਂ ਵਿੱਚ ਡਰੋਨ ਸ਼ੋਅ, ਮੈਰਾਥਨ, ਖੂਨਦਾਨ ਕੈਂਪ ਅਤੇ ਬੂਟੇ ਲਾਉਣ ਦੀਆਂ ਮੁਹਿੰਮਾਂ ਚਲਾਈਆਂ ਗਈਆਂ ਹਨ।

ਇਹ ਵੀ ਪੜ੍ਹੋ 👉ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਪੀੜ੍ਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅਸਾਧਾਰਨ ਯੋਗਦਾਨ ਅਤੇ ਕ੍ਰਾਂਤੀਕਾਰੀ ਫਲਸਫੇ ਨੂੰ ਸਮਝ ਸਕੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤਾ ਗਿਆ ‘ਬੇਗਮਪੁਰਾ’ ਦਾ ਫਲਸਫਾ ਬਰਾਬਰੀ, ਸਵੈ-ਮਾਣ, ਭਾਈਚਾਰੇ ਅਤੇ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਸਮਾਜ ਦੀ ਸਦੀਵੀ ਸੋਚ ਪੇਸ਼ ਕਰਦਾ ਹੈ।ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਮਨੁੱਖਤਾ ਨੂੰ ਇੱਕ ਅਜਿਹੇ ਸਮਾਜ ਲਈ ਕ੍ਰਾਂਤੀਕਾਰੀ ਮਾਰਗ ਦਿਖਾਇਆ ਜਿੱਥੇ ਜਾਤ, ਨਸਲ ਜਾਂ ਸਮਾਜਿਕ ਰੁਤਬੇ ਦੇ ਭੇਦਭਾਵ ਤੋਂ ਬਿਨਾਂ ਹਰ ਵਿਅਕਤੀ ਨੂੰ ਬਰਾਬਰ ਅਧਿਕਾਰ, ਸਤਿਕਾਰ ਅਤੇ ਮੌਕੇ ਪ੍ਰਾਪਤ ਹੋਣ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਦੇ ਦੌਰ ਵਿੱਚ ਵੀ ਬੇਹੱਦ ਪ੍ਰਾਸੰਗਿਕ ਹਨ। ਮਹਾਨ ਗੁਰੂ ਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੇ ਫਲਸਫੇ ਨੂੰ ਆਪਣੇ ਜੀਵਨ ਵਿੱਚ ਧਾਰਨ ਕਰੀਏ ਅਤੇ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਮਿਲ ਕੇ ਕੰਮ ਕਰੀਏ।”ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਇੱਕ ਇਤਿਹਾਸਕ ਅਤੇ ਯਾਦਗਾਰੀ ਮੌਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਲੋਕਾਂ ਦੀ ਸਮੂਹਿਕ ਆਸਥਾ, ਸ਼ਰਧਾ ਅਤੇ ਸਤਿਕਾਰ ਨੂੰ ਦਰਸਾਏਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਆਪ ਨੂੰ ਵਡਭਾਗੀ ਸਮਝਦੀ ਹੈ ਕਿ ਉਸ ਨੂੰ ਇਹ ਯਾਦਗਾਰੀ ਸਮਾਗਮ ਕਰਵਾਉਣ ਅਤੇ ਇਸ ਪਵਿੱਤਰ ਮੌਕੇ ‘ਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਮਾਗਮ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾਣਗੇ। ਉਨ੍ਹਾਂ ਕਿਹਾ, “ਇਹ ਪ੍ਰਕਾਸ਼ ਪੁਰਬ ਸਾਨੂੰ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਮੁੜ ਸਮਰਪਿਤ ਹੋਣ ਦਾ ਮੌਕਾ ਦਿੰਦਾ ਹੈ ਜਿੱਥੇ ਹਰ ਮਨੁੱਖ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਹੋ ਕੇ ਸਵੈ-ਮਾਣ ਨਾਲ ਜੀਅ ਸਕੇ। ਉਹ ਆਪਣੀ ਸਮੁੱਚੀ ਕੈਬਨਿਟ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ ਅਤੇ ਪੰਜਾਬ ਦੀ ਤਰੱਕੀ ਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਾਂਗਾ।”ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਸੂਚਨਾ ਤੇ ਲੋਕ ਸੰਪਰਕ ਸਕੱਤਰ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related